ਸਵਾ 8 ਬੋਤਲਾਂ ਨਾਜਾਇਜ਼ ਸ਼ਰਾਬ ਸਣੇ 1 ਕਾਬੂ

Monday, Nov 18, 2024 - 05:56 PM (IST)

ਸਵਾ 8 ਬੋਤਲਾਂ ਨਾਜਾਇਜ਼ ਸ਼ਰਾਬ ਸਣੇ 1 ਕਾਬੂ

ਜਲਾਲਾਬਾਦ (ਬਜਾਜ, ਬੰਟੀ)–ਥਾਣਾ ਸਿਟੀ ਜਲਾਲਾਬਾਦ ਦੀ ਪੁਲਸ ਵੱਲੋਂ ਸਵਾ 8 ਬੋਤਲਾਂ ਨਾਜਾਇਜ ਸ਼ਰਾਬ ਸਣੇ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ। ਤਫਤੀਸ਼ੀ ਅਧਿਕਾਰੀ ਸਹਾਇਕ ਥਾਣੇਦਾਰ ਜਸਵੰਤ ਸਿੰਘ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਰੇਲਵੇ ਸਟੇਸ਼ਨ ਜਲਾਲਾਬਾਦ ਦੇ ਕੋਲ ਮੌਜੂਦ ਸੀ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਕਸ਼ਮੀਰ ਸਿੰਘ ਪੁੱਤਰ ਕਰਨੈਲ ਸਿੰਘ, ਜੋ ਕਿ ਨਾਜਾਇਜ਼ ਸ਼ਰਾਬ ਕੱਢਣ ਅਤੇ ਵੇਚਣ ਦਾ ਆਦੀ ਹੈ, ਜੋ ਹੁਣ ਵੀ ਆਪਣੇ ਘਰ ’ਚ ਨਾਜਾਇਜ਼ ਸ਼ਰਾਬ ਕੱਢ ਕੇ ਵੇਚ ਰਿਹਾ ਹੈ ਅਤੇ ਜੇਕਰ ਉਸਦੇ ਘਰ ’ਚ ਰੇਡ ਕੀਤੀ ਜਾਵੇ ਤਾਂ ਕਾਬੂ ਆ ਸਕਦਾ ਹੈ।

ਇਹ ਵੀ ਪੜ੍ਹੋ-ਪੰਜਾਬ 'ਚ 'ਆਪ' ਸਰਪੰਚ ਦਾ ਗੋਲੀਆਂ ਮਾਰ ਕੇ ਕਤਲ

ਜਿਸ ’ਤੇ ਇਤਲਾਹ ਮੋਹਤਬਾਰ ਪਾਸੋਂ ਭਰੋਸੇਯੋਗ ਹੋਣ ਕਾਰਨ ਪੁਲਸ ਪਾਰਟੀ ਨੇ ਛਾਪੇਮਾਰੀ ਕਰ ਕੇ ਕਸ਼ਮੀਰ ਸਿੰਘ ਨੂੰ ਸਵਾ 8 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਜਸਵੰਤ ਸਿੰਘ ਨੇ ਦੱਸਿਆ ਕਿ ਥਾਣਾ ਸਿਟੀ ਵਿਖੇ ਕਸ਼ਮੀਰ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਨੇੜੇ ਰੇਲਵੇ ਫਾਟਕ ਨਾਲੀ ਉਪਰ ਹਿਸਾਨਵਾਲਾ ਦੇ ਖਿਲਾਫ ਮੁਕੱਦਮਾ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਪੁਲ ਤੋਂ ਹੇਠਾਂ ਡਿੱਗੇ ਐਕਟਿਵਾ ਸਵਾਰ ਕੁੜੀ-ਮੁੰਡਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News