90 ਲਿਟਰ ਲਾਹਣ ਸਮੇਤ 1 ਕਾਬੂ

Tuesday, Nov 26, 2024 - 06:18 PM (IST)

90 ਲਿਟਰ ਲਾਹਣ ਸਮੇਤ 1 ਕਾਬੂ

ਤਪਾ ਮੰਡੀ (ਸ਼ਾਮ, ਗਰਗ)- ਤਪਾ ਪੁਲਸ ਨੇ ਇਕ ਵਿਅਕਤੀ ਨੂੰ 90 ਲਿਟਰ ਲਾਹਣ ਸਮੇਤ ਕਾਬੂ ਕਰਨ ’ਚ ਸਫ਼ਲਤਾ ਮਿਲੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਸੰਦੀਪ ਸਿੰਘ ਨੇ ਦੱਸਿਆ ਕਿ ਬਲਜੀਤ ਸਿੰਘ ਸਹਾਇਕ ਥਾਣੇਦਾਰ ਦੀ ਅਗਵਾਈ ’ਚ ਪੁਲਸ ਪਾਰਟੀ ਗਸ਼ਤ ਕਰ ਰਹੀ ਸੀ ਤਾਂ ਪੁਲਸ ਨੂੰ ਮੁਖਬਰੀ ਮਿਲੀ ਵੀਰ ਸਿੰਘ ਪੁੱਤਰ ਦਰਬਾਰਾ ਸਿੰਘ ਵਾਸੀ ਤਾਜੋਕੇ ਰੂੜੀ ਮਾਰਕਾ ਸ਼ਰਾਬ ਕਸੀਦ ਕੇ ਅੱਗੇ ਮਹਿੰਗੇ ਭਾਅ ’ਤੇ ਵੇਚ ਰਿਹਾ ਹੈ। ਜੇਕਰ ਕਾਰਵਾਈ ਕੀਤੀ ਜਾਵੇ ਤਾਂ ਕਾਬੂ ਆ ਸਕਦਾ ਹੈ। ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ ਉਕਤ ਵਿਅਕਤੀ ਨੂੰ ਕਾਬੂ ਕਰ ਕੇ ਉਸ ਪਾਸੋਂ 90 ਲਿਟਰ ਲਾਹਣ ਬਰਾਮਦ ਕਰਵਾ ਕੇ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

Shivani Bassan

Content Editor

Related News