ਕਰਫਿਊ ਦੀ ਵੀਡਿਓ ਬਣਾ ਸੋਸ਼ਲ ਮੀਡੀਆ ’ਤੇ ਪਾਉਣ 1 ਕਾਬੂ

04/02/2020 9:41:16 PM

ਫਿਰੋਜ਼ਪੁਰ, (ਮਲਹੋਤਰਾ,ਕੁਮਾਰ)- ਜ਼ਿਲਾ ਪੁਲਸ ਨੇ ਕਰਫਿਊ ਦਾ ਉਲੰਘਣ ਕਰਨ ਵਾਲੇ ਦੋਸ਼ੀਆਂ ਦੇ ਖਿਲਾਫ ਸਖਤੀ ਵਰਤਣੀ ਸ਼ੁਰੂ ਕਰ ਦਿੱਤੀ ਹੈ। ਬੁੱਧਵਾਰ ਜ਼ਿਲੇ ਦੇ ਵੱਖ-ਵੱਖ ਪੁਲਸ ਥਾਣਿਆਂ ਵਿਚ ਪੁਲਸ ਨੇ ਕਰਫਿਊ ਦਾ ਉਲੰਘਣ ਕਰਨ ਵਾਲੇ 11 ਦੋਸ਼ੀਆਂ ਦੇ ਖਿਲਾਫ ਪਰਚੇ ਦਰਜ ਕੀਤੇ ਹਨ। ਥਾਣਾ ਤਲਵੰਡੀ ਭਾਈ ਦੇ ਐੱਸ. ਆਈ. ਸੁਖਚੈਨ ਸਿੰਘ ਅਨੁਸਾਰ ਰੇਲਵੇ ਫਾਟਕ ਦੇ ਕੋਲ ਨਾਕੇ ਦੌਰਾਨ ਬਿਨਾਂ ਮਾਸਕ ਪਾਏ ਅਤੇ ਬਿਨਾਂ ਕਾਰਣ ਘੁੰਮ ਰਹੇ ਜਗਦੇਵ ਸਿੰਘ ਉਰਫ ਜੱਗਾ ਪਿੰਡ ਕੋਟਲਾ ਅਤੇ ਲੱਖਾ ਸਿੰਘ ਪਿੰਡ ਕੋਟ ਕਰੋਡ਼ ਕਲਾਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਦੇ ਖਿਲਾਫ ਪਰਚਾ ਦਰਜ ਕੀਤਾ ਗਿਆ ਹੈ। ਥਾਣਾ ਸਦਰ ਜ਼ੀਰਾ ਦੇ ਏ. ਐੱਸ. ਆਈ. ਸੁਰਿੰਦਰਪਾਲ ਨੇ ਦੱਸਿਆ ਕਿ ਪਿੰਡ ਮੇਹਰ ਸਿੰਘ ਵਾਲੇ ਦੇ ਕੋਲ ਗਸ਼ਤ ਦੌਰਾਨ ਸਤਬੀਰ ਸਿੰਘ ਉਰਫ ਬੰਟੀ ਨੂੰ ਕਰਫਿਊ ਦੌਰਾਨ ਘਰ ਤੋਂ ਬਾਹਰ ਨਿਕਲਣ ਅਤੇ ਵੀਡਿਓ ਬਣਾ ਕੇ ਸੋਸ਼ਲ ਮੀਡੀਆ ’ਤੇ ਪਾਉਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਗਿਆ ਹੈ। ਥਾਣਾ ਗੁਰੂਹਰਸਹਾਏ ਦੇ ਏ. ਐੱਸ. ਆਈ. ਬਲਜੀਤ ਸਿੰਘ ਨੇ ਦੱਸਿਆ ਕਿ ਕਰਫਿਊ ਵਿਚ ਬਿਨਾਂ ਕਾਰਣ ਸਡ਼ਕਾਂ ’ਤੇ ਘੁੰਮ ਰਹੇ ਸੁਰਿੰਦਰ ਕੁਮਾਰ ਬਸਤੀ ਗੁਰੂ ਕਰਮ ਸਿੰਘ ਵਾਲੀ, ਰਘਬੀਰ ਲਾਲ ਵਾਸੀ ਕੁੱਟੀ ਮੋਡ਼ ਅਤੇ ਜਗਸੀਰ ਸਿੰਘ ਮੁਹੱਲਾ ਰਾਠੌਰਾਂ ਵਾਲਾ ਨੂੰ ਹਿਰਾਸਤ ਵਿਚ ਲੈ ਕੇ ਉਨ੍ਹਾਂ ਦੇ ਖਿਲਾਫ ਆਈ.ਪੀ.ਸੀ. ਅਤੇ ਮਹਾਂਮਾਰੀ ਰੋਕੂ ਐਕਟ ਦੇ ਅਧੀਨ ਪਰਚਾ ਦਰਜ ਕਰਨ ਤੋਂ ਬਾਅਦ ਇਨਾਂ ਨੂੰ ਚੇਤਾਵਨੀ ਦੇ ਕੇ ਜ਼ਮਾਨਤ ’ਤੇ ਛੱਡ ਦਿੱਤਾ ਗਿਆ ਹੈ।

ਥਾਣਾ ਗੁਰੂਹਰਸਹਾਏ ਦੇ ਏ. ਐੱਸ. ਆਈ. ਅਮਰੀਕ ਸਿੰਘ ਨੇ ਦੱਸਿਆ ਕਿ ਨਾਕੇ ਦੌਰਾਨ ਦੋ ਮੋਟਰਸਾਈਕਲਾਂ ’ਤੇ ਆ ਰਹੇ ਪੰਜਾ ਸਿੰਘ, ਅਸ਼ੌਕ ਕੁਮਾਰ, ਮੋਨੂੰ ਕੁਮਾਰ, ਸੌਰਵ, ਅਵਤਾਰ ਸਿੰਘ ਨੂੰ ਹਿਰਾਸਤ ਵਿਚ ਲੈ ਕੇ ਉਨ੍ਹਾਂ ਖਿਲਾਫ ਪਰਚਾ ਦਰਜ ਕੀਤਾ ਗਿਆ ਹੈ। ਦੋਸ਼ੀ ਅਵਤਾਰ ਸਿੰਘ ਪੁਲਸ ਹਿਰਾਸਤ ਵਿਚ ਹੈ ਜਦਕਿ ਬਾਕੀ ਚਾਰਾਂ ਨੂੰ ਚੇਤਾਵਨੀ ਦੇ ਕੇ ਜ਼ਮਾਨਤ ਤੇ ਛੱਡ ਦਿੱਤਾ ਗਿਆ ਹੈ।


Bharat Thapa

Content Editor

Related News