23 ਗ੍ਰਾਮ ਹੈਰੋਇਨ ਸਮੇਤ 1 ਕਾਬੂ

10/20/2020 10:45:31 PM

ਮੋਰਿੰਡਾ,(ਧੀਮਾਨ/ਖੁਰਾਣਾ)- ਮੋਰਿੰਡਾ ਪੁਲਸ ਨੇ ਇਕ ਵਿਅਕਤੀ ਨੂੰ 23 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਪੁਲਸ ਥਾਣਾ ਸਿਟੀ ਮੋਰਿੰਡਾ ਦੇ ਮੁਖੀ ਰੋਹਿਤ ਸ਼ਰਮਾ ਨੇ ਦੱਸਿਆ ਕਿ ਏ. ਐੱਸ. ਆਈ. ਨਰਿੰਦਰ ਸਿੰਘ ਅਤੇ ਸੋਹਣ ਸਿੰਘ ਦੀ ਅਗਵਾਈ ਹੇਠ ਪੁਲਸ ਪਾਰਟੀ ਵੱਲੋਂ ਇਕ ਸੂਚਨਾ ਦੇ ਅਾਧਾਰ ’ਤੇ ਅਜੇ ਕੁਮਾਰ ਪੁੱਤਰ ਰਾਜ ਕੁਮਾਰ ਵਾਸੀ ਹਿਮਾਚਲ ਪ੍ਰਦੇਸ਼, ਹਾਲ ਨਿਵਾਸੀ ਜ਼ੀਰਕਪੁਰ (ਮੋਹਾਲੀ) ਨੂੰ 23 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਉਸ ਖਿਲਾਫ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ।

Bharat Thapa

This news is Content Editor Bharat Thapa