ਨਸ਼ੇ ਵਾਲੀਆਂ ਗੋਲੀਆਂ ਸਮੇਤ 1 ਕਾਬੂ

Wednesday, Sep 05, 2018 - 02:03 AM (IST)

ਨਸ਼ੇ ਵਾਲੀਆਂ ਗੋਲੀਆਂ ਸਮੇਤ 1 ਕਾਬੂ

ਨਿਹਾਲ ਸਿੰਘ ਵਾਲਾ, ਬਿਲਾਸਪੁਰ, (ਬਾਵਾ/ਜਗਸੀਰ)- ਪੁਲਸ ਚੌਕੀ ਬਿਲਾਸਪੁਰ ਦੇ ਇੰਚਾਰਜ ਸਬ- ਇੰਸਪੈਕਟਰ ਸੁਖਜਿੰਦਰ ਸਿੰਘ ਨੇ  ਪੁਲਸ  ਪਾਰਟੀ   ਸਮੇਤ ਗਸ਼ਤ ਦੌਰਾਨ ਇਕ ਨੌਜਵਾਨ ਨੂੰ 250 ਨਸ਼ੇ  ਵਾਲੀਅਾਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸ਼ੱਕ ਦੇ ਅਾਧਾਰ ’ਤੇ ਪੁਲਸ ਪਾਰਟੀ ਨੇ ਇਕ  ਨੌਜਵਾਨ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਦੀ ਜੇਬ ’ਚੋਂ 250 ਨਸ਼ੇ  ਵਾਲੀਅਾਂ ਗੋਲੀਆਂ ਬਰਾਮਦ ਹੋਈਆਂ, ਜਿਸ ਦੀ ਪਛਾਣ  ਸੁਖਰਾਜ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਬਿਲਾਸਪੁਰ ਵਜੋਂ ਹੋਈ  ਤੇ ਉਸ ਖਿਲਾਫ ਥਾਣਾ ਨਿਹਾਲ ਸਿੰਘ ਵਾਲਾ ਵਿਖੇ  ਮਾਮਲਾ ਦਰਜ ਕਰ  ਲਿਆ  ਗਿਆ ਹੈ। 
 


Related News