30 ਗ੍ਰਾਮ ਹੈਰੋਇਨ ਸਣੇ 1 ਕਾਬੂ

02/20/2020 7:55:47 PM

ਫਰੀਦਕੋਟ, (ਰਾਜਨ)- ਸਥਾਨਕ ਥਾਣਾ ਸਦਰ ਦੇ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਦੀ ਅਗਵਾਈ ਹੇਠਲੀ ਪੁਲਸ ਪਾਰਟੀ ਵੱਲੋਂ ਇਕ ਕਥਿਤ ਦੋਸ਼ੀ ਮੇਜਰ ਸਿੰਘ ਵਾਸੀ ਪਿੰਡ ਪੱਕਾ ਦੀ ਹੈਰੋਇਨ ਬਰਾਮਦ ਹੋਣ ’ਤੇ ਗ੍ਰਿਫ਼ਤਾਰੀ ਕਰ ਲਈ ਗਈ। ਜਾਣਕਾਰੀ ਅਨੁਸਾਰ ਉਕਤ ਪੁਲਸ ਪਾਰਟੀ ਨੂੰ ਗਸ਼ਤ ਮੌਕੇ ਪਿੰਡ ਪੱਕਾ ਤੋਂ ਭਾਗਥਲਾ ਨੂੰ ਜਾਂਦੇ ਕੱਚੇ ਰਸਤੇ ’ਤੇ ਪੁੱਜਣ ’ਤੇ ਗੁਪਤ ਇਤਲਾਹ ਮਿਲੀ ਸੀ ਕਿ ਉਕਤ ਦੋਸ਼ੀ ਹੈਰੋਇਨ ਦੀ ਤਸਕਰੀ ਕਰ ਰਿਹਾ ਹੈ। ਪੁਲਸ ਪਾਰਟੀ ਵੱਲੋਂ ਇਸ ਨੂੰ ਕਾਬੂ ਕਰ ਕੇ ਇਸ ਪਾਸੋਂ 30 ਗ੍ਰਾਮ ਹੈਰੋਇਨ ਬਰਾਮਦ ਕਰ ਕੇ ਗ੍ਰਿਫ਼ਤਾਰ ਕਰ ਲਿਆ।

Bharat Thapa

This news is Content Editor Bharat Thapa