1 ਕਰੋੜ 10 ਲੱਖ ਦੀ ਹੈਰੋਇਨ ਸਮੇਤ ਨਸ਼ਾ ਸਮੱਗਲਰ ਗ੍ਰਿਫਤਾਰ

08/05/2019 2:14:57 AM

ਲੁਧਿਆਣਾ (ਅਨਿਲ)-ਸਪੈਸ਼ਲ ਟਾਸਕ ਫੋਰਸ ਦੀ ਪੁਲਸ ਟੀਮ ਨੇ ਨਸ਼ਾ ਸਮੱਗਲਰਾਂ ਦੇ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਇਕ ਨਸ਼ਾ ਸਮੱਗਲਰ ਨੂੰ 1 ਕਰੋੜ 10 ਲੱਖ ਦੀ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਐੱਸ. ਟੀ. ਐੱਫ. ਦੇ ਇੰਚਾਰਜ ਹਰਬੰਸ ਸਿੰਘ ਰਹਿਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਸ ਨੂੰ ਗੁਪਤ ਸੂਚਨਾ ਮਿਲੀ ਕਿ ਇਕ ਨਸ਼ਾ ਸਮੱਗਲਰ ਹੈਰੋਇਨ ਦੀ ਖੇਪ ਲੈ ਕੇ ਥਾਣਾ ਮੋਤੀ ਨਗਰ ਦੇ ਇਲਾਕੇ 'ਚ ਆਪਣੇ ਗਾਹਕਾਂ ਨੂੰ ਸਪਲਾਈ ਕਰਨ ਆ ਰਿਹਾ ਹੈ, ਜਿਸ 'ਤੇ ਪੁਲਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਮਿਲਟਰੀ ਕੈਂਪ ਦੇ ਸਾਹਮਣੇ ਸੜਕ 'ਤੇ ਪੈਦਲ ਆਉਂਦੇ ਇਕ ਵਿਅਕਤੀ ਨੂੰ ਚੈਕਿੰਗ ਲਈ ਰੋਕ ਦੇ ਜਦ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ ਬਰਾਮਦ ਬੈਗ 'ਚੋਂ 220 ਗ੍ਰਾਮ ਹੈਰੋਇਨ ਦੀ ਖੇਪ ਬਰਾਮਦ ਕੀਤੀ ਗਈ। ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ 'ਚ 1 ਕਰੋੜ 10 ਲੱਖ ਰੁਪਏ ਕੀਮਤ ਦੱਸੀ ਜਾ ਰਹੀ ਹੈ। ਪੁਲਸ ਨੇ ਮੌਕੇ 'ਤੇ ਉਕਤ ਵਿਅਕਤੀ ਨੂੰ ਗ੍ਰਿਫਤਾਰ ਕਰ ਕੇ ਉਸ ਦੀ ਪਛਾਣ ਦਰਸ਼ਨ ਦਰਸ਼ੂ (29) ਪੁੱਤਰ ਸੁਭਾਸ਼ ਚੰਦਰ ਵਾਸੀ ਨਿਊ ਮੋਤੀ ਨਗਰ ਵਜੋਂ ਕੀਤੀ ਹੈ। ਪਿਛਲੇ ਇਕ ਸਾਲ ਤੋਂ ਦਿੱਲੀ ਤੋਂ ਇਕ ਨਾਈਜੀਰੀਅਨ ਤੋਂ ਸਸਤੇ ਮੁੱਲ 'ਤੇ ਖਰੀਦ ਕੇ ਗਾਹਕਾਂ ਨੂੰ ਮਹਿੰਗੇ ਮੁੱਲ 'ਤੇ ਵੇਚਦਾ ਆ ਰਿਹਾ ਹੈ, ਜਿਸ ਖਿਲਾਫ ਥਾਣਾ ਮੋਤੀ ਨਗਰ 'ਚ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਕੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਦੋਸ਼ੀ ਨੂੰ ਅੱਜ ਅਦਾਲਤ 'ਚ ਪੇਸ਼ ਕਰ ਕੇ ਪੁਲਸ ਰਿਮਾਂਡ 'ਤੇ ਲਿਆ ਜਾਵੇਗਾ।


Karan Kumar

Content Editor

Related News