ਫਤਿਹਗੜ੍ਹ ਸਾਹਿਬ ਵਿਖੇ ਕਾਰ ’ਚੋਂ 1 ਕਰੋੜ 12 ਲੱਖ ਦੀ ਨਕਦੀ ਬਰਾਮਦ
Tuesday, Jan 18, 2022 - 11:35 PM (IST)
ਫ਼ਤਿਹਗੜ੍ਹ ਸਾਹਿਬ (ਸੁਰੇਸ਼)-ਜ਼ਿਲਾ ਫ਼ਤਿਹਗੜ੍ਹ ਸਾਹਿਬ ਪੁਲਸ ਨੇ ਨਾਕਾਬੰਦੀ ਕਰ ਕੇ ਇਕ ਸਵਿਫ਼ਟ ਕਾਰ ’ਚੋਂ 1 ਕਰੋੜ 12 ਲੱਖ 50 ਹਜ਼ਾਰ ਦੀ ਨਕਦੀ ਬਰਾਮਦ ਕੀਤੀ ਹੈ। ਇਸ ਸਬੰਧੀ ਡੀ. ਐੱਸ. ਪੀ. ਮਨਜੀਤ ਸਿੰਘ ਨੇ ਦੱਸਿਆ ਕਿ ਇਹ ਨਕਦੀ ਮੁੱਲਾਂਪੁਰ ਪੁਲਸ ਨੇ ਸਰਹਿੰਦ-ਪਟਿਆਲਾ ਮੁੱਖ ਸੜਕ ’ਤੇ ਬਰਾਮਦ ਕੀਤੀ ਹੈ।
ਇਹ ਵੀ ਪੜ੍ਹੋ : NKRS ਟਰੱਕਿੰਗ ਦੀ 17ਵੀਂ ਵਰ੍ਹੇਗੰਢ ਮੌਕੇ ਫਰਿਜ਼ਨੋ ‘ਚ ਲੱਗੀਆਂ ਰੌਣਕਾਂ
ਉਨ੍ਹਾਂ ਦੱਸਿਆ ਕਿ ਜ਼ਿਲਾ ਪੁਲਸ ਵੱਲੋਂ ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਸ਼ਰਾਬ, ਨਕਦੀ ਅਤੇ ਨਸ਼ੇ ਵਾਲੇ ਪਦਾਰਥਾਂ ਦੀ ਸਮੱਗਲਿੰਗ ਨੂੰ ਰੋਕਣ ਲਈ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਮੁੱਲਾਂਪੁਰ ਪੁਲਸ ਨੇ ਸੀ. ਆਰ. ਪੀ. ਐੱਫ. ਦੇ ਸਹਿਯੋਗ ਨਾਲ ਇਕ ਸਵਿਫਟ ਕਾਰ ਨੰਬਰ ਪੀ. ਬੀ. 10 ਐੱਫ. ਏ. 4925 ਨੂੰ ਚੈਕਿੰਗ ਲਈ ਰੋਕਿਆ। ਕਾਰ ਦੀ ਚੈਕਿੰਗ ਕਰਨ ’ਤੇ ਉਸ ’ਚੋਂ 1 ਕਰੋੜ 12 ਲੱਖ 50 ਹਜ਼ਾਰ ਰੁਪਏ ਦੀ ਨਕਦੀ ਬਰਾਮਦ ਹੋਈ।
ਇਹ ਵੀ ਪੜ੍ਹੋ : ਵੈਟੀਕਨ ਦੇ ਵਿਦੇਸ਼ ਮੰਤਰੀ ਤੇ ਉਨ੍ਹਾਂ ਦੇ ਜੂਨੀਅਰ ਹੋਏ ਕੋਰੋਨਾ ਪਾਜ਼ੇਟਿਵ
ਕਾਰ ਸਵਾਰ ਨੌਜਵਾਨਾਂ ਦੀ ਪਛਾਣ ਅਭਿਸ਼ੇਕ ਤਿਵਾੜੀ ਵਾਸੀ ਸਮਰਾਲਾ ਅਤੇ ਸ਼ਲਿੰਦਰ ਗੌੜ ਵਾਸੀ ਡੇਰਾਬਸੀ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਜਾਂਚ ਤੋਂ ਬਾਅਦ ਦੋਵਾਂ ਨੂੰ ਨਕਦੀ ਸਮੇਤ ਆਮਦਨ ਕਰ ਵਿਭਾਗ ਦੇ ਅਧਿਕਾਰੀਆਂ ਦੇ ਹਵਾਲੇ ਕਰ ਦਿੱਤਾ ਗਿਆ ਹੈ, ਤਾਂ ਜੋ ਇਸ ਮਾਮਲੇ ਦੀ ਜਾਂਚ ਕੀਤੀ ਜਾ ਸਕੇ ਕਿ ਇੰਨੀ ਵੱਡੀ ਰਕਮ ਕਿਸ ਕੋਲ ਸੀ ਅਤੇ ਕਿੱਥੇ ਦਿੱਤੀ ਜਾਣੀ ਸੀ।
ਇਹ ਵੀ ਪੜ੍ਹੋ : ਇਸਲਾਮਾਬਾਦ 'ਚ TTP ਅੱਤਵਾਦੀਆਂ ਦਾ ਹਮਲਾ, ਪੁਲਸ ਮੁਲਾਜ਼ਮ ਦੀ ਮੌਤ
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।