ਲੁਧਿਆਣਾ-ਬਠਿੰਡਾ ਰੋਡ ’ਤੇ ਵਾਪਰੇ ਭਿਆਨਕ ਸੜਕ ਹਾਦਸੇ ’ਚ 1 ਦੀ ਮੌਤ

07/14/2022 10:11:51 PM

ਹਲਵਾਰਾ (ਮਨਦੀਪ) : ਸਥਾਨਕ ਪਿੰਡ ਹਲਵਾਰਾ ’ਚ ਮੋਟਰਸਾਈਕਲ ਸਵਾਰ ਨੌਜਵਾਨ ਅਮਨਦੀਪ ਸਿੰਘ (38) ਪੁੱਤਰ ਬਲਜਿੰਦਰ ਸਿੰਘ ਦੀ ਅੱਜ ਪੀ. ਆਰ. ਟੀ. ਸੀ. ਦੀ ਬੱਸ ਨਾਲ ਟੱਕਰ ਹੋ ਜਾਣ ਨਾਲ ਮੌਤ ਹੋਣ ਦਾ ਦਰਦਨਾਕ ਸਮਾਚਾਰ ਮਿਲਿਆ ਹੈ। ਥਾਣਾ ਸੁਧਾਰ ਦੇ ਮੁਖੀ ਕਰਮਜੀਤ ਸਿੰਘ ਨੇ ਦੱਸਿਆ ਕਿ ਅੱਜ ਲੁਧਿਆਣਾ-ਬਠਿੰਡਾ ਰਾਜਮਾਰਗ ’ਤੇ ਸਥਿਤ ਪਿੰਡ ਹਲਵਾਰਾ ਦੇ ਬੱਸ ਅੱਡੇ ਕੋਲ ਸੁਧਾਰ ਵੱਲੋਂ ਆ ਰਹੀ ਪੀ. ਆਰ. ਟੀ. ਸੀ. ਲੁਧਿਆਣਾ ਡਿੱਪੂ ਦੀ ਬੱਸ ਦੀ ਟੱਕਰ ਮੋਟਰਸਾਈਕਲ ਚਾਲਕ ਅਮਨਦੀਪ ਸਿੰਘ ਪਿੰਡ ਹਲਵਾਰਾ ਨਾਲ ਹੋ ਜਾਣ ਕਾਰਨ ਮੌਕੇ 'ਤੇ ਮੌਤ ਹੋ ਗਈ।

ਇਹ ਖ਼ਬਰ ਵੀ ਪੜ੍ਹੋ : ਵੱਡੀ ਖ਼ਬਰ : ਲਾਰੈਂਸ-ਰਿੰਦਾ ਗੈਂਗ ਦੇ 9 ਸ਼ਾਰਪ ਸ਼ੂਟਰਾਂ ਸਣੇ 13 ਕਾਬੂ, IGP ਨੇ ਕੀਤੇ ਹੈਰਾਨੀਜਨਕ ਖ਼ੁਲਾਸੇ

ਮ੍ਰਿਤਕ ਦੇ ਪਿਤਾ ਬਲਜਿੰਦਰ ਸਿੰਘ ਦੇ ਬਿਆਨਾਂ ’ਤੇ ਬੱਸ ਚਾਲਕ ਤਰਸੇਮ ਸਿੰਘ ਪਿੰਡ ਫੁਲਾਂਵਾਲ ਲੁਧਿਆਣਾ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ। ਬੱਸ ਨੂੰ ਕਬਜ਼ੇ ’ਚ ਲੈ ਕੇ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ। ਮ੍ਰਿਤਕ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਿਸਾਂ ਨੂੰ ਸੌਂਪ ਦਿੱਤੀ ਹੈ।


Manoj

Content Editor

Related News