ਮੋਟਰਸਾਈਕਲ ਸਵਾਰ ਨੌਜਵਾਨਾਂ ਨਾਲ ਵਾਪਰਿਆਂ ਭਿਆਨਕ ਹਾਦਸਾ, ਅਣਪਛਾਤੇ ਵਾਹਨ ਦੀ ਫੇਟ ਲੱਗਣ ਕਾਰਨ 1 ਮੌਤ

07/10/2022 11:55:18 AM

ਭਵਾਨੀਗੜ੍ਹ(ਕਾਂਸਲ): ਸਥਾਨਕ ਸ਼ਹਿਰ ਤੋਂ ਪਟਿਆਲਾ ਨੂੰ ਜਾਂਦੇ ਨੈਸ਼ਨਲ ਹਾਈਵੇ ਉਪਰ ਪਿੰਡ ਚੰਨੋਂ ਵਿਖੇ ਇਕ ਮੋਟਰਸਾਈਕਲ ਨੂੰ ਕਿਸੇ ਅਣਪਛਾਤੇ ਵਾਹਨ ਵੱਲੋਂ ਫੇਟ ਮਾਰ ਦੇਣ ਕਾਰਨ ਮੋਟਰਸਾਇਕਲ ਸਵਾਰ ਨੌਜਵਾਨਾਂ ’ਚੋਂ ਇਕ ਦੀ ਮੌਤ ਹੋ ਜਾਣ ਤੇ ਇਕ ਦੇ ਗੰਭੀਰ ਰੂਪ ’ਚ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ।

ਇਹ ਵੀ ਪੜ੍ਹੋ- ਪੰਜਾਬ ਸਰਕਾਰ ਦੀ ਸਲਾਹਕਾਰ ਕਮੇਟੀ 'ਤੇ ਸੁਖਪਾਲ ਖਹਿਰਾ ਦਾ ਬਿਆਨ, ਕਿਹਾ ਰਾਘਵ ਚੱਢਾ ਲਈ ਹੋਵੇਗਾ ਰਾਹ ਪੱਧਰਾ

ਇਸ ਘਟਨਾ ਸਬੰਧੀ ਪੁਲਸ ਨੂੰ ਕੀਤੀ ਸ਼ਿਕਾਇਤ ’ਚ ਮ੍ਰਿਤਕ ਅਮਨ ਦੇ ਪਿਤਾ ਸੁਭਾਸ਼ ਚੰਦ ਪੁੱਤਰ ਕ੍ਰਿਸ਼ਨ ਲਾਲ ਵਾਸੀ ਮਾਨਸਾ ਨੇ ਦੱਸਿਆ ਕਿ ਉਸ ਦਾ ਲੜਕਾ ਅਮਨ ਉਨ੍ਹਾਂ ਦੇ ਗੁਆਂਢ ’ਚ ਰਹਿੰਦੇ ਨੀਰਜ ਕੁਮਾਰ ਨਾਲ ਮੋਟਰਸਾਇਕਲ ਰਾਹੀ ਮਾਤਾ ਨੈਣਾ ਦੇਵੀ ਵਿਖੇ ਮੱਥਾ ਟੇਕਣ ਲਈ ਗਏ ਸਨ ਤੇ ਜਦੋਂ ਉਹ ਮੱਥਾ ਟੇਕ ਵਾਪਸ ਪਰਤ ਰਹੇ ਸਨ ਤਾਂ ਰਸਤੇ ’ਚ ਭਵਾਨੀਗੜ੍ਹ ਤੋਂ ਪਿੱਛੇ ਪਿੰਡ ਚੰਨੋਂ ਵਿਖੇ ਰਾਤ ਦੇ ਕਰੀਬ 8:30 ਵਜੇ ਇਕ ਪੈਟਰੋਲ ਪੰਪ ਨਜ਼ਦੀਕ ਉਨ੍ਹਾਂ ਦੇ ਮੋਟਰਸਾਇਕਲ ਨੂੰ ਕਿਸੇ ਅਣਪਾਛਤੇ ਵਾਹਨ ਨੇ ਲਾਪਰਵਾਹੀ ਨਾਲ ਜ਼ੋਰਦਾਰ ਫੇਟ ਮਾਰ ਦਿੱਤੀ ਤੇ ਮੌਕੇ ਤੋਂ ਫਰਾਰ ਹੋ ਗਿਆ। ਇਸ ਹਾਦਸੇ ’ਚ ਅਮਨ ਤੇ ਨਰੀਜ ਦੋਵੇ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ। ਜਿੱਥੇ ਇਲਾਜ ਦੌਰਾਨ ਅਮਨ ਦੀ ਮੌਤ ਹੋ ਗਈ ਤੇ ਨੀਰਜ ਗੰਭੀਰ ਰੂਪ ਨਾਲ ਜ਼ਖ਼ਮੀ ਹੈ। ਪੁਲਸ ਨੇ ਸੁਭਾਸ਼ ਕੁਮਾਰ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਵਾਹਨ ਚਾਲਕ ਵਿਰੁੱਧ ਮਾਮਲਾ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।


Gurminder Singh

Content Editor

Related News