ਪੀ. ਓ. ਸਟਾਫ਼ ਵੱਲੋਂ 1 ਭਗੌੜਾ ਗ੍ਰਿਫ਼ਤਾਰ, ਦੂਜਾ ਟਰੇਸ
Thursday, Dec 12, 2024 - 06:55 PM (IST)
ਪਟਿਆਲਾ (ਬਲਜਿੰਦਰ)- ਪੀ. ਓ. ਸਟਾਫ਼ ਪਟਿਆਲਾ ਦੀ ਪੁਲਸ ਨੇ ਇੰਚਾਰਜ ਪਵਨ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਇਕ ਭਗੌੜੇ ਨੂੰ ਕੀਤਾ ਗ੍ਰਿਫ਼ਤਾਰ ਅਤੇ ਇਕ ਨੂੰ ਟਰੇਸ ਕੀਤਾ ਹੈ। ਪਹਿਲੇ ਕੇਸ ’ਚ ਸਹਿਜ਼ਾਦ ਖਾਨ ਪੁੱਤਰ ਬਾਬੂ ਖਾਨ ਵਾਸੀ ਪਿੰਡ ਲੰਗ ਤਹਿਸੀਲ ਅਤੇ ਜ਼ਿਲ੍ਹਾ ਪਟਿਆਲਾ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਖ਼ਿਲਾਫ਼ ਥਾਣਾ ਤ੍ਰਿਪੜੀ ਵਿਖੇ ਐਕਸਾਈਜ਼ ਐਕਟ ਤਹਿਤ ਕੇਸ ਦਰਜ ਹੈ। ਮਾਣਯੋਗ ਅਦਾਲਤ ਨੇ ਸਹਿਜ਼ਾਦ ਖਾਨ ਨੂੰ 6 ਨਵੰਬਰ 2024 ਨੂੰ ਪੀ. ਓ. ਕਰਾਰ ਦਿੱਤਾ ਸੀ।
ਇਹ ਵੀ ਪੜ੍ਹੋ- ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ, ਪੱਛਮੀ ਗੜਬੜੀ ਨੇ ਬਦਲਿਆ ਪੰਜਾਬ ਦਾ ਮੌਸਮ, ਅਲਰਟ ਜਾਰੀ
ਦੂਜੇ ਕੇਸ ’ਚ ਰਾਕੇਸ਼ ਕੁਮਾਰ ਉਰਫ਼ ਬੱਚੀ ਪੁੱਤਰ ਰਵਿੰਦਰ ਕੁਮਾਰ ਵਾਸੀ ਖੇੜੀ ਗੁੱਜਰਾਂ ਹਾਲ ਅਬਾਦ ਧੀਰੂ ਨਗਰ ਪਟਿਆਲਾ ਨੂੰ ਟਰੇਸ ਕਰ ਲਿਆ ਗਿਆ ਹੈ। ਰਾਕੇਸ਼ ਕੁਮਾਰ ਨੂੰ ਥਾਣਾ ਕੋਤਵਾਲੀ ਵਿਖੇ ਦਰਜ ਕੇਸ ’ਚ ਆਦਲਤ ਨੇ 13 ਫਰਵਰੀ 2023 ਨੂੰ ਪੀ. ਓ. ਕਰਾਰ ਦਿੱਤਾ ਸੀ। ਰਾਕੇਸ਼ ਕੁਮਾਰ ਇਸ ਸਮੇਂ ਥਾਣਾ ਅਨਾਜ ਮੰਡੀ ਵਿਚ ਦਰਜ ਐੱਨ. ਡੀ. ਪੀ. ਐੱਸ. ਐਕਟ ਕੇਸ ’ਚ ਕੇਂਦਰੀ ਜੇਲ ਪਟਿਆਲਾ ’ਚ ਬੰਦ ਹੈ। ਉਕਤ ਭਗੌੜੇ ਨੂੰ ਗ੍ਰਿਫ਼ਤਾਰ ਅਤੇ ਟਰੇਸ ਕਰਨ ਵਿਚ ਏ. ਐੱਸ. ਆਈ. ਜਸਪਾਲ ਸਿੰਘ, ਏ. ਐੱਸ. ਆਈ. ਅਮਰਜੀਤ ਸਿੰਘ ਅਤੇ ਏ. ਐੱਸ. ਆਈ. ਬਲਵਿੰਦਰ ਸਿੰਘ ਨੇ ਅਹਿਮ ਭੂਮਿਕਾ ਨਿਭਾਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਧਣ ਲੱਗਾ ਠੰਡ ਦਾ ਪ੍ਰਕੋਪ, ਸਿਹਤ ਮਹਿਕਮੇ ਵੱਲੋਂ ਐਡਵਾਈਜ਼ਰੀ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8