1 ਕਿਲੋ ਅਫੀਮ ਤੇ 35 ਕਿਲੋ ਭੁੱਕੀ ਸਮੇਤ 3 ਕਾਬੂ

05/01/2022 9:14:19 PM

ਫਤਹਿਗੜ੍ਹ ਸਾਹਿਬ : ਥਾਣਾ ਬਡਾਲੀ ਆਲਾ ਸਿੰਘ ਪੁਲਸ ਨੇ 2 ਵੱਖ-ਵੱਖ ਮਾਮਲਿਆਂ 'ਚ 1 ਕਿਲੋ ਅਫੀਮ ਤੇ 35 ਕਿਲੋ ਭੁੱਕੀ ਬਰਾਮਦ ਕਰਕੇ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਥਾਣਾ ਮੁਖੀ ਅਰਸ਼ਦੀਪ ਸ਼ਰਮਾ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਸਮੇਤ ਐੱਸ. ਵਾਈ. ਐੱਲ. ਨਹਿਰ ਨੇੜੇ ਨਾਕਾਬੰਦੀ ਕਰਕੇ ਸ਼ੱਕੀ ਵਾਹਨ ਚਾਲਕਾਂ ਦੀ ਚੈਕਿੰਗ ਕਰ ਰਹੇ ਸਨ ਤਾਂ ਇਕ ਵਿਅਕਤੀ ਪੈਦਲ ਚੰਡੀਗੜ੍ਹ ਵੱਲੋਂ ਚੂੰਨੀ ਵੱਲ ਆ ਰਿਹਾ ਸੀ, ਜੋ ਕਿ ਪੁਲਸ ਨੂੰ ਦੇਖ ਕੇ ਪਿੱਛੇ ਮੁੜਨ ਲੱਗਾ ਤਾਂ ਸ਼ੱਕ ਦੇ ਅਧਾਰ 'ਤੇ ਉਸ ਦੇ ਹੱਥ 'ਚ ਫੜੇ ਲਿਫਾਫੇ ਦੀ ਤਲਾਸ਼ੀ ਲਈ ਤਾਂ ਉਸ ਵਿੱਚੋਂ 1 ਕਿਲੋਂ ਅਫੀਮ ਬਰਾਮਦ ਹੋਈ। ਮੁਲਜ਼ਮ ਦੀ ਪਛਾਣ ਸੈਣੀ ਸੁਰੈਣ ਪੁੱਤਰ ਰਾਣਾ ਸੁਰੈਣ ਵਾਸੀ ਪਿੰਡ ਸੰਜੋਰੀ (ਝਾਰਖੰਡ) ਹਾਲ ਵਾਸੀ ਮਾਛੀਆਣਾ ਵਜੋਂ ਹੋਈ ਹੈ, ਜਦੋਂਕਿ 35 ਕਿਲੋ ਭੁੱਕੀ ਬਰਾਮਦ ਕਰਕੇ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਨੇ ਉਕਤ ਦੋਵਾਂ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : 1 ਕਿਲੋਵਾਟ ਲੋਡ ਦੇ ਖਪਤਕਾਰ ਰੇਹੜੀ ਵਾਲੇ ਨੂੰ ਆਇਆ 55 ਹਜ਼ਾਰ ਰੁਪਏ ਤੋਂ ਵੱਧ ਦਾ ਬਿੱਲ


Mukesh

Content Editor

Related News