ਕਾਰ ਤੇ ਮੋਟਰਸਾਈਕਲ ਦੀ ਟੱਕਰ ''ਚ 1 ਦੀ ਮੌਤ, 1 ਜ਼ਖ਼ਮੀ

08/20/2019 10:37:12 PM

ਚਾਉਕੇ (ਰਜਿੰਦਰ)-ਚੰਡੀਗੜ੍ਹ-ਬਠਿੰਡਾ ਮੁੱਖ ਮਾਰਗ 'ਤੇ ਪੈਟਰੋਲ ਪੰਪ ਨੇੜੇ ਕਾਰ ਅਤੇ ਮੋਟਰਸਾਈਕਲ ਦੀ ਟੱਕਰ 'ਚ ਮੋਟਰਸਾਈਕਲ ਸਵਾਰ ਦੀ ਮੌਤ ਅਤੇ ਪਿੱਛੇ ਬੇਠੈ ਵਿਅਕਤੀ ਦੇ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਮੋਟਰਸਾਈਕਲ ਸਵਾਰ ਗੁਰਸੇਵਕ ਸਿੰਘ ਪੁੱਤਰ ਗੋਰਾ ਸਿੰਘ ਵਾਸੀ ਜਿਉਂਦ ਤੇ ਗੁਰਜੰਟ ਸਿੰਘ ਪੁੱਤਰ ਬੁੱਧ ਸਿੰਘ ਨਾਲ ਮੁੱਖ ਮਾਰਗ 'ਤੇ ਸਥਿਤ ਪੈਟਰੋਲ ਪੰਪ 'ਤੇ ਮੋਟਰਸਾਈਕਲ 'ਚ ਪੈਟਰੋਲ ਪੁਆਉਣ ਲਈ ਗਏ ਸੀ। ਜਦੋਂ ਉਹ ਪੈਟਰੋਲ ਪੁਆ ਕੇ ਸੜਕ 'ਤੇ ਬਣੇ ਕੱਟ ਨੂੰ ਕ੍ਰਾਸ ਕਰਨ ਲੱਗੇ ਤਾਂ ਬਰਨਾਲਾ ਸਾਈਡ ਤੋਂ ਆ ਰਹੀ ਇਕ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਣ ਗੁਰਸੇਵਕ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਦੂਸਰਾ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ। ਘਟਨਾ ਦਾ ਪਤਾ ਲੱਗਦੇ ਹੀ ਇਕੱਠੇ ਹੋਏ ਲੋਕਾਂ ਨੇ ਤੁਰੰਤ ਇਸ ਦੀ ਸੂਚਨਾ ਮਿੰਨੀ ਸਹਾਰਾ ਕਲੱਬ ਮੈਂਬਰਾਂ ਨੂੰ ਦਿੱਤੀ, ਜਿਨ੍ਹਾਂ ਨੇ ਜ਼ਖਮੀ ਨੌਜਵਾਨ ਨੂੰ ਚੁੱਕ ਕੇ ਸਿਵਲ ਹਸਪਤਾਲ ਰਾਮਪੁਰਾ ਫੂਲ ਵਿਖੇ ਦਾਖਲ ਕਰਵਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮੁੱਢਲੀ ਸਹਾਇਤਾ ਦੇ ਕੇ ਬਠਿੰਡਾ ਵਿਖੇ ਰੈਫਰ ਕਰ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਹੀ ਪਰਿਵਾਰਕ ਮੈਂਬਰ ਮੌਕੇ 'ਤੇ ਪਹੁੰਚ ਗਏ ਸਨ।


Karan Kumar

Content Editor

Related News