ਕਾਰ ਅਤੇ ਮੋਟਰਸਾਈਕਲ ਦੀ ਟੱਕਰ ''ਚ 1 ਦੀ ਮੌਤ

Wednesday, Feb 19, 2020 - 07:01 PM (IST)

ਕਾਰ ਅਤੇ ਮੋਟਰਸਾਈਕਲ ਦੀ ਟੱਕਰ ''ਚ 1 ਦੀ ਮੌਤ

ਮੱਖੂ,(ਵਾਹੀ)- ਅੱਜ ਸਵੇਰੇ 9 ਵਜੇ ਦੇ ਕਰੀਬ ਮੱਖੂ-ਜਲੰਧਰ ਰੋਡ ਤੇ ਕਾਰ ਅਤੇ ਮੋਟਰਸਾਈਕਲ ਦੀ ਆਹਮੋ-ਸਾਹਮਣੀ ਟੱਕਰ 'ਚ ਇਕ 30 ਸਾਲਾ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਅਤੇ ਇਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ। ਜਾਣਕਾਰੀ ਅਨੁਸਾਰ ਪਿੰਡ ਛੋਟੀਆਂ ਚੱਕੀਆਂ ਦੇ ਰਹਿਣ ਵਾਲੇ ਕ੍ਰਿਸ਼ਨ ਸਿੰਘ 30 ਸਾਲਾ ਪੁੱਤਰ ਮਹਿੰਦਰ ਸਿੰਘ ਅਤੇ ਰੂਪ ਸਿੰਘ 35 ਸਾਲਾ ਪੁੱਤਰ ਗੁਲਜ਼ਾਰ ਸਿੰਘ ਮੋਟਰਸਾਈਕਲ 'ਤੇ ਸਵਾਰ ਹੋ ਕੇ ਪਿੰਡ ਜੋਗੇਵਾਲਾ ਵੱਲ ਜਾ ਰਹੇ ਸਨ ਤਾਂ ਅੱਗੋਂ ਆਉਂਦੀ ਸਵਿੱਫਟ ਕਾਰ ਨਾਲ ਹੋਈ ਟੱਕਰ ਕਾਰਣ ਕ੍ਰਿਸ਼ਨ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਰੂਪ ਸਿੰਘ ਗੰਭੀਰ ਜ਼ਖਮੀ ਹੋ ਗਿਆ, ਜੋ ਹਸਪਤਾਲ ਵਿਚ ਜ਼ੇਰੇ ਇਲਾਜ ਹੈ। ਥਾਣਾ ਮੱਖੂ ਦੀ ਪੁਲਸ ਵੱਲੋਂ ਮੌਕੇ 'ਤੇ ਪਹੁੰਚ ਕੇ ਹਾਦਸੇ ਦੇ ਕਾਰਣਾਂ ਦੀ ਜਾਂਚ ਕਰਦਿਆਂ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ। ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ।


author

Bharat Thapa

Content Editor

Related News