ਕਾਰ ਅਤੇ ਮੋਟਰਸਾਈਕਲ ਦੀ ਟੱਕਰ ’ਚ 1 ਦੀ ਮੌਤ

Wednesday, Mar 11, 2020 - 08:34 PM (IST)

ਕਾਰ ਅਤੇ ਮੋਟਰਸਾਈਕਲ ਦੀ ਟੱਕਰ ’ਚ 1 ਦੀ ਮੌਤ

ਫਾਜ਼ਿਲਕਾ, (ਨਾਗਪਾਲ)- ਫਾਜ਼ਿਲਕਾ ਮਲੋਟ ਰੋਡ ਅਤੇ ਢਾਣੀ ਖਰਾਸਵਾਲੀ ਦੇ ਨੇਡ਼ੇ ਇਕ ਕਾਰ ਅਤੇ ਮੋਟਰਸਾਈਕਲ ਦੀ ਅੱਜ ਸਵੇਰੇ ਟੱਕਰ ’ਚ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਤਿੰਨ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਦੇ ਲਈ ਸਿਵਲ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ, ਜਿਥੇ ਮੋਟਰਸਾਈਕਲ ਚਾਲਕ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ। ਜਾਣਕਾਰੀ ਮੁਤਾਬਕ ਸਡ਼ਕ ’ਤੇ ਕਾਰ ਨੂੰ ਇਕ ਕੈਂਟਰ ਨੇ ਪਿੱਛੇ ਤੋਂ ਟੱਕਰ ਮਾਰੀ ਜਿਸ ਕਾਰਣ ਕਾਰ ਉਥੋਂ ਜਾ ਰਹੇ ਮੋਟਰਸਾਈਕਲ ਨਾਲ ਜਾਂ ਟਕਰਾਈ। ਇਸ ਨਾਲ ਮੋਟਰਸਾਈਕਲ ਨੁਕਸਾਨਿਆ ਗਿਆ ਅਤੇ ਮੋਟਰਸਾਈਕਲ ਸਵਾਰ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ। ਸਿਵਲ ਹਸਪਤਾਲ ਪੁੱਜਣ ਤੋਂ ਪਹਿਲਾਂ ਹੀ ਮੋਟਰ ਸਾਈਕਲ ਸਵਾਰ ਦੀ ਮੌਤ ਹੋ ਗਈ ਅਤੇ ਕਾਰ ਸਵਾਰ ਜ਼ਖਮੀ ਹੋ ਗਏ। ਦੱਸਿਆ ਜਾਂਦਾ ਹੈ ਕਿ ਕੈਂਟਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ।


author

Bharat Thapa

Content Editor

Related News