ਮੋਟਰਸਾਈਕਲਾਂ ਦੀ ਟੱਕਰ ’ਚ 1 ਦੀ ਮੌਤ

Monday, Jan 13, 2020 - 11:22 PM (IST)

ਮੋਟਰਸਾਈਕਲਾਂ ਦੀ ਟੱਕਰ ’ਚ 1 ਦੀ ਮੌਤ

ਖੰਨਾ, (ਜ. ਬ.)- ਸਥਾਨਕ ਨਿਰੰਕਾਰੀ ਭਵਨ ਨੇੜੇ 2 ਮੋਟਰਸਾਈਕਲ ਆਪਸ ਵਿਚ ਟਕਰਾਅ ਗਏ, ਜਿਸ ਕਾਰਣ ਇਕ ਮੋਟਰਸਾਈਕਲ ਸਵਾਰ ਦੀ ਇਲਾਜ ਦੌਰਾਨ ਮੌਤ ਹੋ ਗਈ । ਪੁਲਸ ਨੇ ਇਸ ਸਬੰਧੀ ਮ੍ਰਿਤਕ ਦੇ ਬੇਟੇ ਗੁਰਚਰਨ ਸਿੰਘ ਦੀ ਸ਼ਿਕਾਇਤ ’ਤੇ ਅਣਪਛਾਤੇ ਮੋਟਰਸਾਈਕਲ ਚਾਲਕ ਖਿਲਾਫ ਮਾਮਲਾ ਦਰਜ ਕਰ ਕੇ ਮੁਲਜ਼ਮ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਪਛਾਣ ਸਵਰਨ ਸਿੰਘ ਵਜੋਂ ਹੋਈ ਹੈ।

ਇਸ ਸਬੰਧੀ ਆਈ. ਓ. ਥਾਣੇਦਾਰ ਬਲਜਿੰਦਰ ਸਿੰਘ ਨੇ ਮਾਮਲੇ ਦੀ ਪੁਸ਼ਟੀ ਕਰਦੇ ਹੋਏ ਦੱਸਿਆ ਕਿ ਮੁਲਜ਼ਮ ਨੂੰ ਲੱਭਣ ਲਈ ਪੁਲਸ ਵੱਲੋਂ ਸੀ. ਸੀ. ਟੀ. ਵੀ. ਫੁਟੇਜ ਹਾਸਲ ਕਰ ਲਈ ਗਈ ਹੈ , ਜਿਸਦੇ ਆਧਾਰ ’ਤੇ ਆਉਣ ਵਾਲੇ ਸਮਾਂ ’ਚ ਉਸਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ , ਉਥੇ ਹੀ ਲਾਸ਼ ਨੂੰ ਪੋਸਟਮਾਰਟਮ ਉਪਰੰਤ ਵਾਰਸਾਂ ਨੂੰ ਸੌਂਪ ਦਿੱਤਾ ਗਿਆ ਹੈ।


author

Bharat Thapa

Content Editor

Related News