ਮੋਟਰਸਾਈਕਲ ਦੀ ਟੱਕਰ ਨਾਲ 1 ਦੀ ਮੌਤ

07/06/2020 8:44:36 PM

ਸੰਗਰੂਰ, (ਵਿਵੇਕ ਸਿੰਧਵਾਨੀ)– ਇਕ ਮੋਟਰਸਾਈਕਲ ਵੱਲੋਂ ਇਕ ਵਿਅਕਤੀ ਨੂੰ ਟੱਕਰ ਮਾਰ ਦੇਣ ਕਾਰਣ ਉਸਦੀ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਥਾਣਾ ਸਦਰ ਸੰਗਰੂਰ ਦੇ ਪੁਲਸ ਅਧਿਕਾਰੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਕੋਲ ਬੂਟਾ ਸਿੰਘ ਵਾਸੀ ਬਾਲੀਆਂ ਨੇ ਬਿਆਨ ਦਰਜ ਕਰਵਾਏ ਕਿ ਮੇਰਾ ਪਿਤਾ ਹੰਸਾ ਸਿੰਘ ਆਪਣੇ ਸਾਈਕਲ ’ਤੇ ਸਵਾਰ ਹੋ ਕੇ ਸੰਗਰੂਰ ਜਾ ਰਿਹਾ ਸੀ। ਜਦੋਂ ਉਹ ਬਾਬਾ ਫਕੀਰਦਾਸ ਦੇ ਡੇਰੇ ਅੱਗੇ ਪਿਸ਼ਾਬ ਕਰਨ ਲਈ ਰੁਕਿਆ ਤਾਂ ਬਾਲੀਆਂ ਸਾਈਡ ਤੋਂ ਆ ਰਹੇ ਇਕ ਮੋਟਰਸਾਈਕਲ ਨੇ ਬੜੀ ਲਾਪ੍ਰਵਾਹੀ ਅਤੇ ਤੇਜ਼ੀ ਨਾਲ ਉਸਨੂੰ ਟੱਕਰ ਮਾਰ ਦਿੱਤੀ। ਜਿਸ ਕਾਰਣ ਉਸਦੇ ਸੱਟਾਂ ਲੱਗੀਆਂ। ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਮੁੱਦਈ ਦੇ ਬਿਆਨਾਂ ਦੇ ਆਧਾਰ ’ਤੇ ਮੋਟਰਸਾਈਕਲ ਸਵਾਰ ਬਮਬਮ ਕੁਮਾਰ ਵਾਸੀ ਬਿਹਾਰ ਹਾਲ ਆਬਾਦ ਬਡਰੁੱਖਾਂ ਖਿਲਾਫ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Bharat Thapa

Content Editor

Related News