ਬੇਸਹਾਰਾ ਪਸ਼ੂ ਨਾਲ ਟਕਰਾਉਣ ਕਾਰਨ 1 ਮੋਟਰਸਾਈਕਲ ਸਵਾਰ ਦੀ ਮੌਤ, 1 ਜ਼ਖ਼ਮੀ

Sunday, Nov 03, 2024 - 05:45 AM (IST)

ਬੇਸਹਾਰਾ ਪਸ਼ੂ ਨਾਲ ਟਕਰਾਉਣ ਕਾਰਨ 1 ਮੋਟਰਸਾਈਕਲ ਸਵਾਰ ਦੀ ਮੌਤ, 1 ਜ਼ਖ਼ਮੀ

ਅਬੋਹਰ (ਸੁਨੀਲ)–ਬੀਤੀ ਰਾਤ ਇਕ ਬੇਸਹਾਰਾ ਪਸ਼ੂ ਨੇ ਇਕ ਹੋਰ ਵਿਅਕਤੀ ਦੀ ਜਾਨ ਲੈ ਲਈ। ਮ੍ਰਿਤਕ ਦੀ ਲਾਸ਼ ਨੂੰ ਸਰਕਾਰੀ ਹਸਪਤਾਲ ਦੇ ਮੁਰਦਾਘਰ ’ਚ ਰਖਵਾਇਆ ਗਿਆ ਹੈ। ਪੁਲਸ ਨੇ ਮ੍ਰਿਤਕ ਦੇ ਵਾਰਸਾਂ ਦੇ ਬਿਆਨਾਂ ’ਤੇ ਕਾਰਵਾਈ ਕਰਦਿਆਂ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਢਾਣੀ ਮਾਡਲਾ ਦੀ ਰਹਿਣ ਵਾਲੀ ਮਹਿਲਾ ਸਰਪੰਚ ਦਾ ਪਤੀ ਚਿਮਨ ਲਾਲ ਕਿਸੇ ਹੋਰ ਵਿਅਕਤੀ ਨਾਲ ਆਪਣੇ ਘਰ ਜਾ ਰਿਹਾ ਸੀ ਜਦੋਂ ਉਹ ਢਾਣੀ ਨਾਇਆਂ ਵਾਲੀ ਨੇੜੇ ਪਹੁੰਚੇ ਤਾਂ ਮੋਟਰਸਾਈਕਲ ਦੀ ਟੱਕਰ ਪਸ਼ੂ ਨਾਲ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਮੋਟਰਸਾਈਕਲ ਦੇ ਪਿੱਛੇ ਬੈਠੇ ਸਤਨਾਮ ਸਿੰਘ (60) ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦ ਕਿ ਮੋਟਰਸਾਈਕਲ ਚਾਲਕ ਚਿਮਨ ਲਾਲ ਵੀ ਗੰਭੀਰ ਜ਼ਖਮੀ ਹੋ ਗਿਆ।

ਇਹ ਵੀ ਪੜ੍ਹੋ-  ਸੱਤ ਜਨਮਾਂ ਦਾ ਵਾਅਦਾ ਕਰ ਪਤੀ ਬਣਿਆ ਹੈਵਾਨ, ਕਤਲ ਕਰ ਘਰ 'ਚ ਹੀ ਦੱਬ 'ਤੀ ਪਤਨੀ

ਆਂਢ-ਗੁਆਂਢ ਦੇ ਲੋਕਾਂ ਨੇ ਦੋਵਾਂ ਨੂੰ ਸਰਕਾਰੀ ਹਸਪਤਾਲ ਪਹੁੰਚਾਇਆ, ਜਿਥੇ ਡਾਕਟਰਾਂ ਨੇ ਸਤਨਾਮ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ, ਜਦ ਕਿ ਚਿਮਨ ਲਾਲ ਨੂੰ ਸਿਰ ’ਚ ਡੂੰਘੀ ਸੱਟ ਲੱਗਣ ਕਾਰਨ ਫਰੀਦਕੋਟ ਰੈਫਰ ਕਰ ਦਿੱਤਾ ਗਿਆ। ਘਟਨਾ ਤੋਂ ਬਾਅਦ ਪਰਿਵਾਰ ’ਚ ਮਾਤਮ ਛਾ ਗਿਆ ਅਤੇ ਦੀਵਾਲੀ ਦੀਆਂ ਖੁਸ਼ੀਆਂ ਮਾਤਮ ’ਚ ਬਦਲ ਗਈਆਂ। ਪੁਲਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ।

ਇਹ ਵੀ ਪੜ੍ਹੋ-  ਬੁਲੇਟ ਦੇ ਪਟਾਕੇ ਮਾਰਨ ਤੋਂ ਵਧਿਆ ਵਿਵਾਦ, 2 ਦਰਜਨ ਤੋਂ ਵੱਧ ਨੌਜਵਾਨਾਂ ਨੇ ਮਾਰ 'ਤਾ ਬੰਦਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News