ਨਸ਼ੇ ਵਾਲੀਆਂ ਗੋਲ਼ੀਆਂ ਤੇ ਕੈਪਸੂਲਾਂ ਸਮੇਤ 1 ਵਿਅਕਤੀ ਗ੍ਰਿਫ਼ਤਾਰ

Thursday, Sep 19, 2024 - 06:48 PM (IST)

ਅਬੋਹਰ (ਸੁਨੀਲ)-ਨਗਰ ਥਾਣਾ 1 ਦੀ ਪੁਲਸ ਨੇ ਇਕ ਵਿਅਕਤੀ ਨੂੰ ਨਸ਼ੇ ਵਾਲੀਆਂ ਗੋਲ਼ੀਆਂ ਅਤੇ ਕੈਪਸੂਲਾਂ ਸਮੇਤ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਇੰਚਾਰਜ ਮਨਿੰਦਰ ਸਿੰਘ ਦੀ ਅਗਵਾਈ ਹੇਠ ਸਬ-ਇੰਸਪੈਕਟਰ ਅਮਰੀਕ ਸਿੰਘ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਕਿੱਲਿਆਂਵਾਲੀ ਰੋਡ ਵੱਲ ਜਾ ਰਹੇ ਸਨ ਤਾਂ ਉਨ੍ਹਾਂ ਨੇ ਇਕ ਵਿਅਕਤੀ ਨੂੰ ਪਲਾਸਟਿਕ ਦਾ ਗੱਟਾ ਲੈ ਕੇ ਜਾਂਦੇ ਵੇਖਿਆ।

ਸ਼ੱਕ ਪੈਣ ’ਤੇ ਉਸ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 200 ਨਸ਼ੇ ਵਾਲੀਆਂ ਗੋਲ਼ੀਆਂ ਅਤੇ 4200 ਕੈਪਸੂਲ ਪ੍ਰੇਗਾ ਬਰਾਮਦ ਹੋਏ। ਫੜੇ ਗਏ ਵਿਅਕਤੀ ਦੀ ਪਛਾਣ ਕੁਲਦੀਪ ਸਿੰਘ ਉਰਫ਼ ਦੀਪੂ ਪੁੱਤਰ ਕਪਤਾਨ ਸਿੰਘ ਵਾਸੀ ਕਿੱਲਿਆਂਵਾਲੀ ਰੋਡ ਵਜੋਂ ਹੋਈ ਹੈ। ਪੁਲਸ ਨੇ ਉਕਤ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ, ਜਿੱਥੇ ਮਾਣਯੋਗ ਜੁਡੀਸ਼ੀਅਲ ਮੈਜਿਸਟ੍ਰੇਟ ਸਤੀਸ਼ ਕੁਮਾਰ ਸ਼ਰਮਾ ਨੇ ਉਸ ਨੂੰ ਪੁਲਸ ਰਿਮਾਂਡ ’ਤੇ ਭੇਜ ਦਿੱਤਾ।

ਇਹ ਵੀ ਪੜ੍ਹੋ- ਜਵਾਨ ਪੁੱਤ ਦੀ ਤਿਰੰਗੇ 'ਚ ਲਪੇਟੀ ਲਾਸ਼ ਵੇਖ ਮਾਂ-ਪਿਓ ਪਾ ਰਹੇ ਕੀਰਨੇ, ਨਵੀਂ ਵਿਆਹੀ ਪਤਨੀ ਮਾਰ ਰਹੀ ਧਾਹਾਂ (ਵੀਡੀਓ)
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


shivani attri

Content Editor

Related News