ਅਫ਼ੀਮ ਸਮੇਤ 1 ਵਿਅਕਤੀ ਕੀਤਾ ਗ੍ਰਿਫ਼ਤਾਰ

Tuesday, Jan 04, 2022 - 09:57 PM (IST)

ਸੰਗਰੂਰ (ਵਿਜੈ ਕੁਮਾਰ ਸਿੰਗਲਾ)- ਸ੍ਰੀ ਸਵਪਨ ਸ਼ਰਮਾ ਆਈ. ਪੀ. ਐੱਸ., ਐੱਸ. ਐੱਸ. ਪੀ. ਸੰਗਰੂਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਸ਼ੇ ਦੀ ਤਸਕਰੀ ਕਰਨ ਵਾਲਿਆਂ ਖ਼ਿਲਾਫ਼ ਸੰਗਰੂਰ ਪੁਲਸ ਨੇ ਵਿਸ਼ੇਸ਼ ਮੁਹਿੰਮ ਤਹਿਤ ਅਫੀਮ ਦੀ ਤਸਕਰੀ ਕਰਨ ਵਾਲੇ ਨਸ਼ਾ ਤਸਕਰ ਨੂੰ 500 ਗ੍ਰਾਮ ਅਫੀਮ ਸਮੇਤ ਗ੍ਰਿਫਤਾਰ ਕੀਤਾ ਹੈ । ਉਨ੍ਹਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਦੋਸ਼ੀ ਧਰਮਪਾਲ ਉਰਫ ਬੌਬੀ ਪੁੱਤਰ ਟੁੰਡੀ ਰਾਮ ਵਾਸੀ ਸੈਫਾਬਾਦ ਤਹਿਸੀਲ ਫਿਲੌਰ ਜ਼ਿਲ੍ਹਾ ਜਲੰਧਰ ਨੂੰ ਸਾਲ 2014 'ਚ 360 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ ਸਮੇਤ ਜਲੰਧਰ ਪੁਲਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਸੀ ਜਿਸ ਸੰਬੰਧੀ ਧਰਮਪਾਲ ਉਰਫ ਬੌਬੀ ਦੇ ਖਿਲਾਫ ਮੁਕੱਦਮਾ ਨੰਬਰ 89 ਐੱਨ. ਡੀ. ਪੀ. ਐੱਸ. ਐਕਟ ਤਹਿਤ ਥਾਣਾ ਫਿਲੌਰ ਦਰਜ ਰਜਿਸਟਰ ਹੈ ਅਤੇ ਇਸੇ ਮੁਕੱਦਮੇ ਵਿੱਚ ਧਰਮਪਾਲ ਉਰਫ ਬੌਬੀ ਜਲੰਧਰ ਜੇਲ੍ਹ ਵਿਖੇ ਸਜ਼ਾ ਕੱਟ ਰਿਹਾ ਸੀ। 

ਇਹ ਖ਼ਬਰ ਪੜ੍ਹੋ-  NZ v BAN : ਵਿਸ਼ਵ ਟੈਸਟ ਚੈਂਪੀਅਨ ਨਿਊਜ਼ੀਲੈਂਡ 'ਤੇ ਹਾਰ ਦਾ ਖਤਰਾ


ਜੋਕਿ ਮਿਤੀ 28-2-2020 ਨੂੰ ਪੈਰੋਲ 'ਤੇ ਬਾਹਰ ਆਉਣ ਤੋਂ ਬਾਅਦ ਇਹ ਪੈਰੋਲ ਜੰਪ ਕਰਕੇ ਵਾਪਸ ਜੇਲ੍ਹ 'ਚ ਨਹੀਂ ਗਿਆ ਤੇ ਜੋ ਸੰਗਰੂਰ ਜ਼ਿਲ੍ਹੇ 'ਚ ਛੁਪਿਆ ਹੋਇਆ ਸੀ ਅਤੇ ਮੁੜ ਨਸ਼ਾ ਤਸਕਰੀ ਵਿਚ ਸਰਗਰਮ ਹੋ ਗਿਆ ਸੀ। ਜਿਸ ਨੂੰ ਹੁਣ ਗ੍ਰਿਫ਼ਤਾਰ ਕੀਤਾ ਗਿਆ ਹੈ। ਸ੍ਰੀ ਸ਼ਰਮਾ ਨੇ ਕਿਹਾ ਕਿ ਨਸ਼ੇ ਦੀ ਤਸਕਰੀ ਕਰਨ ਦੇ ਆਦੀ ਹੋ ਚੁੱਕੇ ਅਪਰਾਧੀਆਂ ਦੀ ਗ੍ਰਿਫ਼ਤਾਰੀ ਨਾਲ ਨਿਸ਼ਚਿਤ ਤੌਰ ਤੇ ਖੇਤਰ ਵਿਚ ਡਰੱਗ ਪੈਡਲਿੰਗ ਨੂੰ ਠੱਲ ਪਵੇਗੀ। ਉਨ੍ਹਾਂ ਕਿਹਾ ਕਿ ਅੱਗੇ ਦੀ ਜਾਂਚ ਨਾਲ ਗ੍ਰਿਫਤਾਰ ਧਰਮਪਾਲ ਵੱਲੋਂ ਹੋਰ ਅਪਰਾਧਿਕ ਗਤੀਵਿਧੀਆਂ 'ਚ ਹਿੱਸਾ ਲੈਣ ਸਬੰਧੀ ਡੂੰਘਾਈ ਨਾਲ ਤਫਤੀਸ਼ ਕੀਤੀ ਜਾ ਰਹੀ ਹੈ। ਧਰਮਪਾਲ ਉਰਫ ਬੌਬੀ ਦੇ ਖਿਲਾਫ ਮੁਕੱਦਮਾ ਨੰਬਰ 2  ਐੱਨ. ਡੀ. ਪੀ. ਐੱਸ. ਐਕਟ ਤਹਿਤ ਥਾਣਾ ਸਿਟੀ ਧੂਰੀ ਦਰਜ ਰਜਿਸਟਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਧਰਮਪਾਲ ਉਰਫ ਬੌਬੀ ਦੇ ਖ਼ਿਲਾਫ਼ ਅੱਧੀ ਦਰਜਨ ਦੇ ਕਰੀਬ ਪੰਜਾਬ ਦੇ ਵੱਖ-ਵੱਖ ਥਾਣਿਆਂ 'ਚ ਮੁਕੱਦਮੇ ਦਰਜ ਹਨ। 

ਇਹ ਖ਼ਬਰ ਪੜ੍ਹੋ- SA v IND : ਦੂਜੇ ਦਿਨ ਦੀ ਖੇਡ ਖਤਮ, ਭਾਰਤ ਦਾ ਸਕੋਰ 85/2

ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।


Gurdeep Singh

Content Editor

Related News