ਸੜਕ ਹਾਦਸੇ ’ਚ 1 ਵਿਅਕਤੀ ਦੀ ਮੌਤ, ਟਰਾਲਾ ਚਾਲਕ ਖ਼ਿਲਾਫ਼ ਪਰਚਾ ਦਰਜ

Wednesday, Oct 23, 2024 - 06:32 PM (IST)

ਸੜਕ ਹਾਦਸੇ ’ਚ 1 ਵਿਅਕਤੀ ਦੀ ਮੌਤ, ਟਰਾਲਾ ਚਾਲਕ ਖ਼ਿਲਾਫ਼ ਪਰਚਾ ਦਰਜ

ਜਲਾਲਾਬਾਦ (ਬਜਾਜ, ਬੰਟੀ)–ਥਾਣਾ ਸਿਟੀ ਜਲਾਲਾਬਾਦ ਦੀ ਪੁਲਸ ਵੱਲੋਂ ਬੀਤੇ ਦਿਨ ਸ਼ਹੀਦ ਊਧਮ ਸਿੰਘ ਚੌਂਕ ਦੇ ਕੋਲ ਵਾਪਰੇ ਹਾਦਸੇ ’ਚ ਇਕ ਵਿਅਕਤੀ ਦੀ ਮੌਤ ਹੋਣ ਸਬੰਧੀ ਅਣਪਛਾਤੇ ਟਰਾਲਾ ਚਾਲਕ ਖ਼ਿਲਾਫ਼ ਪਰਚਾ ਦਰਜ ਕੀਤਾ ਗਿਆ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਜਸਵੰਤ ਸਿੰਘ ਨੇ ਦੱਸਿਆ ਕਿ ਮੁੱਦਈ ਕਰਨਦੀਪ ਪੁੱਤਰ ਹਰਭਜਨ ਸਿੰਘ ਵਾਸੀ ਚੱਕ ਅਰਾਈਵਾਲਾ ਵੱਲੋਂ ਪੁਲਸ ਕੋਲ ਬਿਆਨ ਦਰਜ ਕਰਵਾਏ ਗਏ ਹਨ ਕਿ ਉਸ ਦਾ ਪਿਤਾ ਹਰਭਜਨ ਸਿੰਘ ਜੋਕਿ ਰਾਜ ਮਿਸਤਰੀ ਦਾ ਕੰਮ ਕੰਮ ਕਰਦਾ ਹੈ ਅਤੇ 21 ਅਕਤੂਬਰ 2024 ਨੂੰ ਸ਼ਹੀਦ ਊਧਮ ਸਿੰਘ ਚੌਕ ਜਲਾਲਾਬਾਦ ਵਿਖੇ ਸੜਕ ਦੀ ਰਿਪੇਅਰ ਦਾ ਕੰਮ ਕਰ ਰਿਹਾ ਸੀ ਤਾਂ ਇਕ ਟਰੱਕ (ਟਰਾਲਾ ਘੋੜਾ) ਨੂੰ ਇਕ ਅਣਪਛਾਤਾ ਵਿਅਕਤੀ ਲਾਪ੍ਰਵਾਹੀ ਅਤੇ ਤੇਜ਼ ਰਫ਼ਤਾਰ ਨਾਲ ਚਲਾ ਰਿਹਾ ਸੀ ਅਤੇ ਇਹ ਟਰਾਲਾ ਫਾਜ਼ਿਲਕਾ ਵਾਲੀ ਸਾਈਡ ਤੋਂ ਆ ਰਿਹਾ ਸੀ, ਜਿਸ ਨੇ ਉਸ ਦੇ ਪਿਤਾ ਹਰਭਜਨ ਸਿੰਘ ’ਚ ਮਾਰ ਦਿੱਤਾ ਅਤੇ ਮੌਕੇ ਤੋਂ ਚਾਲਕ ਟਰਾਲਾ ਛੱਡ ਕੇ ਭੱਜ ਗਿਆ। ਵਾਪਰੇ ਇਸ ਹਾਦਸੇ ’ਚ ਉਸ ਦੇ ਪਿਤਾ ਹਰਭਜਨ ਸਿੰਘ ਦੀ ਮੌਤ ਹੋ ਗਈ। ਥਾਣਾ ਸਿਟੀ ਵਿਖੇ ਮੁੱਦਈ ਕਰਨਦੀਪ ਸਿੰਘ ਦੇ ਬਿਆਨਾਂ ਦੇ ਅਧਾਰ ’ਤੇ ਅਣਪਛਾਤੇ ਟਰਾਲਾ ਚਾਲਕ ਖ਼ਿਲਾਫ਼ ਪਰਚਾ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਨਿਹੰਗਾਂ ਨਾਲ ਵਿਵਾਦ ਦੌਰਾਨ ਕੁੱਲ੍ਹੜ ਪਿੱਜ਼ਾ ਕੱਪਲ ਦੀ ਨਵੀਂ ਵੀਡੀਓ ਆਈ ਸਾਹਮਣੇ, ਆਖੀ ਵੱਡੀ ਗੱਲ
 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


author

shivani attri

Content Editor

Related News