ਸੜਕ ਪਾਰ ਕਰ ਰਹੀਆਂ ਔਰਤਾਂ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ, 1 ਦੀ ਮੌਕੇ ''ਤੇ ਮੌਤ, ਦੂਜੀ ਗੰਭੀਰ ਜ਼ਖ਼ਮੀ

Thursday, Oct 10, 2024 - 08:56 PM (IST)

ਲੁਧਿਆਣਾ (ਅਨਿਲ)- ਬੀਤੀ ਰਾਤ ਥਾਣਾ ਸਲੇਮ ਟਾਬਰੀ ਅਧੀਨ ਪੈਂਦੇ ਜਲੰਧਰ ਬਾਈਪਾਸ ਨੇੜੇ ਗ੍ਰੀਨਲੈਂਡ ਸਕੂਲ ਦੇ ਸਾਹਮਣੇ ਸੜਕ ਪਾਰ ਕਰ ਰਹੀਆਂ ਦੋ ਔਰਤਾਂ ਨੂੰ ਅਣਪਛਾਤੇ ਵਾਹਨ ਚਾਲਕ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਇੱਕ ਔਰਤ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਦੂਜੀ ਔਰਤ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਈ। ਜ਼ਖ਼ਮੀ ਹੋਈ ਔਰਤ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। 

ਇਹ ਵੀ ਪੜ੍ਹੋ- ਪਿਆਰ ਦੀਆਂ ਪੀਂਘਾਂ ਪਾ ਕੇ ਵਿਆਹ ਤੋਂ ਮੁੱਕਰਿਆ ਨੌਜਵਾਨ, ਫ਼ਿਰ ਕੁੜੀ ਨੇ ਜੋ ਕੀਤਾ, ਸੁਣ ਉੱਡ ਜਾਣਗੇ ਹੋਸ਼

ਜਾਂਚ ਅਧਿਕਾਰੀ ਥਾਣੇਦਾਰ ਹਰਮੇਸ਼ ਲਾਲ ਨੇ ਦੱਸਿਆ ਕਿ ਮ੍ਰਿਤਕ ਔਰਤ ਦੀ ਪਛਾਣ ਬਲਵੀਰ ਕੌਰ ਵਾਸੀ ਜੱਸੀਆ ਵਜੋਂ ਹੋਈ ਹੈ, ਜਦਕਿ ਜ਼ਖ਼ਮੀ ਔਰਤ ਦੀ ਪਛਾਣ ਰੀਨਾ ਦੇਵੀ ਵਾਸੀ ਪ੍ਰੇਮ ਵਜੋਂ ਹੋਈ ਹੈ। ਹਾਦਸੇ ਤੋਂ ਬਾਅਦ ਅਣਪਛਾਤਾ ਵਾਹਨ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਸ ਨੇ ਮ੍ਰਿਤਕ ਔਰਤ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਮਾਮਲਾ ਦਰਜ ਕਰ ਲਿਆ ਹੈ ਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ, ਜਦਕਿ ਜ਼ਖਮੀ ਔਰਤ ਦਾ ਇਲਾਜ ਹਸਪਤਾਲ 'ਚ ਚੱਲ ਰਿਹਾ ਹੈ।

ਇਹ ਵੀ ਪੜ੍ਹੋ- ਪਤਨੀ ਦੇ ਪ੍ਰੇਮ ਸਬੰਧਾਂ ਤੋਂ ਤੰਗ ਆ ਕੇ ਪਤੀ ਨੇ ਚੁੱਕਿਆ ਖ਼ੌਫ਼ਨਾਕ ਕਦਮ ; ਜਹਾਨੋਂ ਤੁਰ ਗਿਆ 7 ਭੈਣਾਂ ਦਾ ਇਕਲੌਤਾ ਭਰਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


Harpreet SIngh

Content Editor

Related News