ਨਸ਼ਿਆ ਵਿਰੁੱਧ 9 ਮੁਕੱਦਮੇ ਦਰਜ਼ ਕਰ 10 ਦੋਸ਼ੀਆਂ ਨੂੰ ਕੀਤਾ ਗ੍ਰਿਫਤਾਰ

01/07/2020 9:16:29 PM

ਮਾਨਸਾ,(ਮਿੱਤਲ)- ਡਾ: ਨਰਿੰਦਰ ਭਾਰਗਵ, ਸੀਨੀਅਰ ਕਪਤਾਨ ਪੁਲਸ ਮਾਨਸਾ ਵੱਲੋ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਨਸ਼ਿਆ ਪ੍ਰਤੀ Zero Tolerance ਦੀ ਨੀਤੀ ਅਪਨਾਈ ਗਈ ਹੈ। ਜਿਸ ਤਹਿਤ ਮਾਨਯੋਗ ਡਾਇਰੈਕਟਰ ਜਨਰਲ ਪੁਲਿਸ ਪੰਜਾਬ, ਚੰਡੀਗੜ ਅਤੇ ਮਾਨਯੋਗ ਐਡੀਸ਼ਨਲ ਡਾਇਰੈਕਟਰ ਜਨਰਲ ਪੁਲਿਸ, ਐਸਟੀਐਫ. ਪੰਜਾਬ ਜੀ ਦੀਆਂ Guidelines ਅਨੁਸਾਰ ਜ਼ਿਲਾ ਅੰਦਰ ਨਸ਼ਿਆ ਦੀ ਮੁਕੰਮਲ ਰੋਕਥਾਮ ਸਬੰਧੀ ਡਰੱਗ ਸਮੱਗਲਰਾਂ ਅਤੇ ਡਰੱਗ ਪੈਡਲਰਾ ਖਿਲਾਫ ਵਿਸੇਸ਼ ਮੁਹਿੰਮ ਚਲਾਈ ਗਈ ਹੈ। ਪੈਰੋਲ ਅਤੇ ਜਮਾਨਤ ਤੇ ਆਏ ਵਿਆਕਤੀਆਂ ਵਿਰੁੱਧ ਕੜੀ ਨਿਗਰਾਨੀ ਰੱਖ ਕੇ ਉਹਨਾਂ ਦੀਆ ਗਤੀਵਿੱਧੀਆਂ ਨੂੰ ਵਾਚਿਆ ਜਾ ਰਿਹਾ ਹੈ। ਇਸ ਮੁਹਿੰਮ ਦੀ ਲੜੀ ਵਿੱਚ ਜ਼ਿਲਾ ਅੰਦਰ ਸਪੈਸ਼ਲ ਨਾਕਾਬੰਦੀਆ ਅਤੇ ਗਸ਼ਤਾ ਸੁਰੂ ਕਰਕੇ ਹੇਠ ਲਿਖੇ ਅਨੁਸਾਰ ਬਰਾਮਦਗੀ ਕਰਵਾਈ ਗਈ ਹੈ-
1. ਮੁਕੱਦਮਾ ਨੰ:2/2019 ਅ/ਧ 22/61/85 ਐਨ.ਡੀ.ਪੀ.ਐਸ. ਐਕਟ ਥਾਣਾ ਸਿਟੀ-1 ਮਾਨਸਾ|
ਬਰਾਮਦਗੀ: 350 ਨਸ਼ੀਲੀਆ ਗੋਲੀਆ
ਦੋਸੀ:  ਓਮਕਾਰ ਰਾਮ ਉਰਫ ਡੈਣੀ ਪੁੱਤਰ ਰਾਮ ਕ੍ਰਿਸ਼ਨ ਵਾਸੀ ਮਾਨਸਾ (ਗ੍ਰਿਫਤਾਰ)
 ਐਸ.ਟੀ.ਐਫ. ਦੀ ਪੁਲਸ ਪਾਰਟੀ ਵੱਲੋਂ ਦੌਰਾਨੇ ਗਸ਼ਤ ਸ਼ਹਿਰ ਮਾਨਸਾ ਵਿਖੇ ਉਕਤ ਦੋਸ਼ੀ ਨੂੰ ਕਾਬੂ ਕਰਕੇ 350 (260 ਐਲਪ੍ਰਾਜੋਲਮ+90 ਕਲੋਵੀਡੋਲ) ਨਸ਼ੀਲੀਆ ਗੋਲੀਆ ਬਰਾਮਦ ਹੋਣ ਤੇ ਉਕਤ ਮੁਕੱਦਮਾ ਦਰਜ਼ ਰਜਿਸਟਰ ਕੀਤਾ ਗਿਆ। ਜਿਸਨੇ ਮੁਢਲੀ ਪੁੱਛਗਿੱਛ ਤੇ ਦੱਸਿਆ ਕਿ ਉਸਨੇ ਇਹ ਨਸ਼ੀਲੀਆ ਗੋਲੀਆ 70/-ਰੁਪਏ ਪ੍ਰਤੀ ਪੱਤੇ (10 ਗੋਲੀਆ) ਦੇ ਹਿਸਾਬ ਨਾਲ ਮੁੱਲ ਲਿਆਂਦੀਆ ਸੀ ਅਤੇ ਅੱਗੇ 100/-ਰੁਪਏ ਪ੍ਰਤੀ ਪੱਤੇ (10 ਗੋਲੀਆ) ਦੇ ਹਿਸਾਬ ਨਾਲ ਵੇਚਣੀਆ ਸੀ| ਗ੍ਰਿਫਤਾਰ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕਰਕੇ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਕਿ ਉਹ ਕਿੱਥੋ, ਕਿਸ ਪਾਸੋਂ ਲੈ ਕੇ ਆਇਆ ਸੀ ਅਤੇ ਅੱਗੇ ਕਿੱਥੇ ਵੇਚਣੀਆ ਸੀ, ਜਿਸਦੀ ਪੁੱਛਗਿੱਛ ਤੇ ਮੁਕੱਦਮਾ ਵਿੱਚ ਹੋਰ ਪ੍ਰਗਤੀ ਕੀਤੀ ਜਾਵੇਗੀ|

2. ਮੁਕੱਦਮਾ ਨੰ:2/2019 ਅ/ਧ 22,29/61/85 ਐਨ.ਡੀ.ਪੀ.ਐਸ. ਐਕਟ ਥਾਣਾ ਜੋਗਾ|
ਬਰਾਮਦਗੀ: 260 ਨਸ਼ੀਲੀਆ ਗੋਲੀਆ ਮਾਰਕਾ ਕਲੋਵੀਡੋਲ
ਦੋਸੀ:  1).ਮੂਰਤੀ ਦੇਵੀ ਪਤਨੀ ਅਮਰੀਕ ਸਿੰਘ ਵਾਸੀ ਜੋਗਾ (ਗ੍ਰਿਫਤਾਰ)
 2).ਗੁਰਜੰਟ ਸਿੰਘ ਉਰਫ ਕਾਲਾ ਪੁੱਤਰ ਰੂਪ ਸਿੰਘ ਵਾਸੀ ਅਕਲੀਆਂ (ਗ੍ਰਿਫਤਾਰ)
 ਥਾਣਾ ਜੋਗਾ ਦੀ ਪੁਲਿਸ ਪਾਰਟੀ ਵੱਲੋਂ ਦੌਰਾਨੇ ਗਸ਼ਤ ਬਾਹੱਦ ਪਿੰਡ ਜੋਗਾ ਉਕਤ ਦੋਸ਼ਣ ਨੂੰ ਕਾਬੂ ਕਰਕੇ 260 ਨਸ਼ੀਲੀਆ ਗੋਲੀਆ ਮਾਰਕਾ ਕਲੋਵੀਡੋਲ ਬਰਾਮਦ ਹੋਣ ਤੇ ਉਕਤ ਮੁਕੱਦਮਾ ਦਰਜ਼ ਰਜਿਸਟਰ ਕੀਤਾ ਗਿਆ। ਜਿਸਨੇ ਮੁਢਲੀ ਪੁੱਛਗਿੱਛ ਤੇ ਦੱਸਿਆ ਕਿ ਉਸਨੇ ਇਹ ਨਸ਼ੀਲੀਆ ਗੋਲੀਆ ਗੁਰਜੰਟ ਸਿੰਘ ਉਰਫ ਕਾਲਾ ਉਕਤ ਪਾਸੋਂ 70/-ਰੁਪਏ ਪ੍ਰਤੀ ਪੱਤੇ (10 ਗੋਲੀਆ) ਦੇ ਹਿਸਾਬ ਨਾਲ ਮੁੱਲ ਲਿਆਂਦੀਆ ਸੀ ਅਤੇ ਅੱਗੇ 100/-ਰੁਪਏ ਪ੍ਰਤੀ ਪੱਤੇ (10 ਗੋਲੀਆ) ਦੇ ਹਿਸਾਬ ਨਾਲ ਵੇਚਣੀਆ ਸੀ| ਜਿਸਦੀ ਪੁੱਛਗਿੱਛ ਤੇ ਮੁਕੱਦਮਾ ਵਿੱਚ ਅ/ਧ 29 ਐਨ.ਡੀ.ਪੀ.ਐਸ. ਐਕਟ ਦਾ ਵਾਧਾ ਕਰਕੇ ਦੋਸ਼ੀ ਗੁਰਜੰਟ ਸਿੰਘ ਉਰਫ ਕਾਲਾ ਪੁੱਤਰ ਰੂਪ ਸਿੰਘ ਵਾਸੀ ਅਕਲੀਆਂ ਨੂੰ ਗ੍ਰਿਫਤਾਰ ਕੀਤਾ ਗਿਆ। ਗ੍ਰਿਫਤਾਰ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕਰਕੇ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਕਿ ਉਹ ਕਿੱਥੋ, ਕਿਸ ਪਾਸੋਂ ਲੈ ਕੇ ਆਏ ਸੀ ਅਤੇ ਅੱਗੇ ਕਿੱਥੇ ਵੇਚਣੀਆ ਸੀ, ਜਿਹਨਾਂ ਦੀ ਪੁੱਛਗਿੱਛ ਤੇ ਮੁਕੱਦਮਾ ਵਿੱਚ ਹੋਰ ਪ੍ਰਗਤੀ ਕੀਤੀ ਜਾਵੇਗੀ|

3. ਮੁਕੱਦਮਾ ਨੰ:8/2019 ਅ/ਧ 22,29/61/85 ਐਨ.ਡੀ.ਪੀ.ਐਸ. ਐਕਟ ਥਾਣਾ ਬਰੇਟਾ|
ਬਰਾਮਦਗੀ: 40 ਨਸ਼ੀਲੀਆ ਗੋਲੀਆ ਮਾਰਕਾ ਕਲੋਵੀਡੋਲ
ਦੋਸੀ:  1).ਮੇਜਰ ਸਿੰਘ ਪੁੱਤਰ ਪਾਲੀ ਸਿੰਘ ਵਾਸੀ ਕਿਸ਼ਨਗੜ ਸੇਢਾ ਸਿੰਘ ਵਾਲਾ (ਗ੍ਰਿਫਤਾਰ)
 2).ਜੀਵਨ ਕੁਮਾਰ ਪੁੱਤਰ ਦੇਵ ਰਾਜ ਵਾਸੀ ਬਰੇਟਾ (ਗ੍ਰਿਫਤਾਰ)

4. ਮੁਕੱਦਮਾ ਨੰ:4/2020 ਅ/ਧ 61/1/14 ਆਬਕਾਰੀ ਐਕਟ ਥਾਣਾ ਝੁਨੀਰ|
ਬਰਾਮਦਗੀ: 180 ਬੋਤਲਾਂ ਸ.ਰਾਬ ਠੇਕਾ ਦੇਸੀ ਮਾਰਕਾ ਸਬਨਮ(ਚੰਡੀਗੜ) ਸਮੇਤ ਮਾਰੂਤੀ ਕਾਰ
ਦੋਸੀ:  ਅਮਰੀਕ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਫੱਤਾ ਮਾਲੋਕਾ (ਗ੍ਰਿਫਤਾਰ ਨਹੀ)


5. ਮੁਕੱਦਮਾ ਨੰ:2/2020 ਅ/ਧ 61/1/14 ਆਬਕਾਰੀ ਐਕਟ ਥਾਣਾ ਝੁਨੀਰ|
ਬਰਾਮਦਗੀ: 36 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸੌਫੀ (ਹਰਿਆਣਾ)
ਦੋਸੀ:  ਰਣਜੀਤ ਸਿੰਘ ਉਰਫ ਜੀਤ ਪੁੱਤਰ ਮਹਿੰਦਰ ਸਿੰਘ ਵਾਸੀ ਚਚੋਹਰ (ਗ੍ਰਿਫਤਾਰ)

6. ਮੁਕੱਦਮਾ ਨੰ:3/2020 ਅ/ਧ 61/1/14 ਆਬਕਾਰੀ ਐਕਟ ਥਾਣਾ ਸਿਟੀ ਬੁਢਲਾਡਾ|
ਬਰਾਮਦਗੀ: 35 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਹਿਨਾਈ (ਹਰਿਆਣਾ)
ਦੋਸੀ:  ਸੋਮ ਪੁੱਤਰ ਰਵੀ ਵਾਸੀ ਵਾਰਡ ਨੰ:11 ਬੁਢਲਾਡਾ (ਗ੍ਰਿਫਤਾਰ)

7. ਮੁਕੱਦਮਾ ਨੰ:3/2020 ਅ/ਧ 61/1/14 ਆਬਕਾਰੀ ਐਕਟ ਥਾਣਾ ਬੋਹਾ|
ਬਰਾਮਦਗੀ: 18 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਹਿਨਾਈ (ਹਰਿਆਣਾ)
ਦੋਸੀ:  ਵਿਸ਼ਾਖਾ ਸਿੰਘ ਪੁੱਤਰ ਗਮਦੂਰ ਸਿੰਘ ਵਾਸੀ ਰਾਮਪੁਰ ਮੰਡੇਰ (ਗ੍ਰਿਫਤਾਰ)

8. ਮੁਕੱਦਮਾ ਨੰ:3/2020 ਅ/ਧ 61/1/14 ਆਬਕਾਰੀ ਐਕਟ ਥਾਣਾ ਝੁਨੀਰ|
ਬਰਾਮਦਗੀ: 8 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਹਿਨਾਈ (ਹਰਿਆਣਾ)
ਦੋਸੀ:  ਹਰਦੀਪ ਸਿੰਘ ਉਰਫ ਨਿੱਕਾ ਪੁੱਤਰ ਮੇਜਰ ਸਿੰਘ ਵਾਸੀ ਝੁਨੀਰ (ਗ੍ਰਿਫਤਾਰ)

9. ਮੁਕੱਦਮਾ ਨੰ:3/2020 ਅ/ਧ 61/1/14 ਆਬਕਾਰੀ ਐਕਟ ਥਾਣਾ ਸਰਦੂਲਗੜ|
ਬਰਾਮਦਗੀ: 7 ਬੋਤਲਾਂ ਸ਼ਰਾਬ ਨਜਾਇਜ
ਦੋਸੀ:  ਜੁਗਰਾਜ ਸਿੰਘ ਉਰਫ ਗਾਜੀ ਪੁੱਤਰ ਬਲਵਿੰਦਰ ਸਿੰਘ ਵਾਸੀ ਝੰਡਾਂ ਕਲਾਂ (ਗ੍ਰਿਫਤਾਰ)

ਅਖੀਰ ਵਿੱਚ ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਦੱਸਿਆ ਗਿਆ ਕਿ ਜਿਲਾ ਅੰਦਰ ਨਸ਼ਿਆ ਦੀ ਮੁਕੰਮਲ ਰੋਕਥਾਮ ਕਰਕੇ ਜਿਲਾ ਨੂੰ 100% ਡਰੱਗ ਫਰੀ ਕੀਤਾ ਜਾਵੇਗਾ| ਨਸ਼ਿਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।


Bharat Thapa

Content Editor

Related News