ਨਸ਼ੇ ਵਾਲੇ ਪਦਾਰਥਾਂ ਸਮੇਤ 10 ਕਾਬੂ

02/18/2020 8:11:35 PM

ਮਾਨਸਾ, (ਜੱਸਲ)- ਜ਼ਿਲਾ ਪੁਲਸ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੁਲਸ ਨੇ ਵੱਖ-ਵੱਖ ਥਾਵਾਂ ਤੋਂ 10 ਵਿਅਕਤੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ 3 ਕਿਲੋੋ 100 ਗ੍ਰਾਮ ਅਫੀਮ, 50 ਨਸ਼ੇ ਵਾਲੀਆਂ ਗੋਲੀਆਂ, 50 ਲੀਟਰ ਲਾਹਣ ਅਤੇ 192 ਬੋਤਲਾਂ ਸ਼ਰਾਬ ਸਮੇਤ 1 ਬੱਸ ਅਤੇ 1 ਮੋਟਰਸਾਈਕਲ ਦੀ ਬਰਾਮਦਗੀ ਕੀਤੀ ਹੈ। ਜ਼ਿਲਾ ਪੁਲਸ ਮੁਖੀ ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਸੀ. ਆਈ. ਏ. ਸਟਾਫ਼ ਮਾਨਸਾ ਅਤੇ ਸਰਦੂਲਗਡ਼੍ਹ ਪੁਲਸ ਨੇ ਅਮਰੀਕ ਸਿੰਘ ਪੁੱਤਰ ਨਾਜਰ ਸਿੰਘ ਵਾਸੀ ਮੀਰਪੁਰ ਖੁਰਦ ਨੂੰ ਕਾਬੂ ਕਰ ਕੇ ਉਸ ਕੋਲੋਂ 3 ਕਿਲੋਗ੍ਰਾਮ ਅਫੀਮ ਸਮੇਤ ਮੋੋਟਰਸਾਈਕਲ, ਥਾਣਾ ਝੁਨੀਰ ਦੀ ਪੁਲਸ ਨੇ ਵਿਨੇ ਕੁਮਾਰ ਪੁੱਤਰ ਕਰਮ ਚੰਦ ਵਾਸੀ ਫੱਤਾ ਮਾਲੋੋਕਾ ਨੂੰ ਕਾਬੂ ਕਰ ਕੇ ਉਸ ਕੋਲੋਂ 120 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਹਿਨਾਈ, ਹਰਿਆਣਾ, ਥਾਣਾ ਸਦਰ ਬੁਢਲਾਡਾ ਦੀ ਪੁਲਸ ਨੇ ਦਲਜੀਤ ਸਿੰਘ ਉਰਫ ਸੋੋਨੂੰ ਪੁੱਤਰ ਗੁਰਨਾਮ ਸਿੰਘ ਵਾਸੀ ਸੈਦੇਵਾਲਾ ਨੂੰ ਕਾਬੂ ਕਰ ਕੇ ਉਸ ਕੋਲੋਂ 42 ਬੋਤਲਾਂ ਸ਼ਰਾਬ ਠੇਕਾ ਅੰਗਰੇਜੀ ਮਾਰਕਾ ਕਿੰਗ ਗੋਲਡ, ਚੰਡੀਗਡ਼੍ਹ ਸਮੇਤ ਪੀ. ਆਰ. ਟੀ. ਸੀ. ਬੱਸ, ਥਾਣਾ ਭੀਖੀ ਦੀ ਪੁਲਸ ਨੇ ਜਸਮੇਲ ਕੌਰ ਪਤਨੀ ਸੁਰਜੀਤ ਸਿੰਘ ਵਾਸੀ ਖੀਵਾ ਖੁਰਦ ਨੂੰ ਕਾਬੂ ਕਰ ਕੇ ਉਸ ਕੋਲੋਂ 13 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਹਿਨਾਈ, ਹਰਿਆਣਾ, ਥਾਣਾ ਜੌਡ਼ਕੀਆਂ ਦੀ ਪੁਲਸ ਨੇ ਸੁਖਵਿੰਦਰ ਸਿੰਘ ਉਰਫ ਲਾਲਾ ਪੁੱਤਰ ਦਰਸ਼ਨ ਸਿੰਘ ਵਾਸੀ ਕੁਸ਼ਲਾ ਨੂੰ ਕਾਬੂ ਕਰ ਕੇ ਉਸ ਕੋਲੋਂ 9 ਬੋਤਲਾਂ ਸ਼ਰਾਬ ਠੇਕਾ ਦੇਸੀ, ਹਰਿਆਣਾ, ਥਾਣਾ ਸਦਰ ਬੁਢਲਾਡਾ ਦੀ ਪੁਲਸ ਨੇ ਮਲਕੀਤ ਸਿੰਘ ਪੁੱਤਰ ਸੱਜਣ ਸਿੰਘ ਵਾਸੀ ਦੋਦਡ਼ਾ ਨੂੰ ਕਾਬੂ ਕਰ ਕੇ ਉਸ ਕੋਲੋਂ 8 ਬੋਤਲਾਂ ਸ਼ਰਾਬ ਨਾਜਾਇਜ਼, ਥਾਣਾ ਸਦਰ ਮਾਨਸਾ ਦੀ ਪੁਲਸ ਨੇ ਅਮਰਜੀਤ ਕੌੌਰ ਪਤਨੀ ਭੋਲਾ ਸਿੰਘ ਵਾਸੀ ਦੂੂਲੋੋਵਾਲ ਨੂੰ ਕਾਬੂ ਕਰ ਕੇ ਉਸ ਕੋਲੋਂ 50 ਲੀਟਰ ਲਾਹਣ, ਥਾਣਾ ਜੋਗਾ ਦੀ ਪੁਲਸ ਨੇ ਮਨਿੰਦਰ ਸਿੰਘ ਪੁੱਤਰ ਰਾਜਿੰਦਰ ਸਿੰਘ ਵਾਸੀ ਮਾਨਸਾ ਅਤੇ ਜਗਸੀਰ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਮਾਨਸਾ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ 100 ਗ੍ਰਾਮ ਅਫੀਮ, ਥਾਣਾ ਝੁਨੀਰ ਦੀ ਪੁਲਸ ਨੇ ਸੁਰਜੀਤ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਝੁਨੀਰ ਨੂੰ ਕਾਬੂ ਕਰ ਕੇ ਉਸ ਕੋਲੋਂ 50 ਨਸ਼ੇ ਵਾਲੀਆਂ ਗੋੋਲੀਆਂ ਮਾਰਕਾ ਐਲਪ੍ਰਾਸੇਫ ਬਰਾਮਦ ਕਰ ਕੇ ਮਾਮਲਾ ਦਰਜ ਕਰਨ ਉਪਰੰਤ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।       


Bharat Thapa

Content Editor

Related News