ਰਹਿਨੁਮਾ ਵੱਲੋਂ ਲੋਕਾਂ ਨੂੰ ਕੋਵਿਡ-19 ਦੇ ਬਚਾਅ ਬਾਰੇ ਜਾਗਰੂਕ ਕਰਨ ਲਈ 10 ਈ-ਰਿਕਸ਼ਾ ਰਵਾਨਾ

07/19/2020 4:19:54 PM

ਮਾਲੇਰਕੋਟਲਾ (ਜ਼ਹੂਰ/ਸ਼ਹਾਬੂਦੀਨ) — ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸੰਗਰੂਰ 'ਚ ਜਿਥੇ ਜਾਗਰੂਕਤਾ ਮੁਹਿੰਮ ਲਗਾਤਾਰ ਜਾਰੀ ਹੈ, ਉਥੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਤ੍ਰਿਪਾਠੀ ਦੀ ਅਗਵਾਈ 'ਚ ਸਬ ਡਵੀਜ਼ਨ ਮਾਲੇਰਕੋਟਲਾ ਵਿਖੇ ਮਿਸ਼ਨ ਫਤਹਿ ਨੂੰ ਸਫ਼ਲ ਬਣਾ ਕੇ ਕੋਵਿਡ ਦੇ ਫੈਲਾਅ ਨੂੰ ਰੋਕਣ ਲਈ ਲੜੀਵਾਰ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ। ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਤ੍ਰਿਪਾਠੀ ਵੱਲੋਂ ਰੋਜ਼ਾਨਾ ਦੇ ਆਧਾਰ 'ਤੇ ਉਲੀਕੇ ਪ੍ਰੋਗਰਾਮ ਅਨੁਸਾਰ ਅੱਜ ਮਾਲੇਰਕੋਟਲਾ ਸ਼ਹਿਰ ਦੇ ਰਹਿਨੁਮਾ ਵੱਲੋਂ ਸ਼ਹਿਰ ਮਾਲੇਰਕੋਟਲਾ ਅੰਦਰ ਕੋਵਿਡ-19 ਦੇ ਬਚਾਅ ਲਈ ਪ੍ਰਚਾਰ ਕਰਨ ਲਈ 10 ਈ-ਰਿਕਸ਼ਾ ਰਵਾਨਾ ਕੀਤੇ ਗਏ।

PunjabKesari

ਸ਼ਹਿਰ ਵਾਸੀਆਂ ਨੂੰ ਕੋਵਿਡ-19 ਦੀਆਂ ਸਾਵਧਾਨੀਆਂ ਬਾਰੇ ਪ੍ਰੇਰਿਤ ਕਰਨ ਲਈ ਪ੍ਰਚਾਰ ਰਿਕਸ਼ਾ ਰਵਾਨਾ ਕਰਨ ਵੇਲੇ ਸ਼ਹਿਰ ਨੇ ਰਹਿਨੁਮਾ ਮੁਫ਼ਤੀ ਇਰਤਕਾ ਉਲ ਹਸਨ ਕÎਾਂਧਲਵੀ (ਮੁਫਤੀ ਏ ਆਜ਼ਮ, ਪੰਜਾਬ), ਨਰਿੰਦਰ ਪਾਲ ਸਿੰਘ, ਡਾ. ਬਲਵਿੰਦਰ ਸਿੰਘ ਵਿਰਦੀ, ਪ੍ਰੋਫੈਸਰ ਇਰਫਾਨ ਫਾਰੂਕੀ, ਜਮੀਰ ਅਲੀ, ਮਨਸੂਰ ਆਲਮ, ਇੰਦਰਜੀਤ ਸਿੰਘ ਮੁੰਡੇ, ਐਡਵੋਕੇਟ ਲਿਆਕਤ ਅਲੀ, ਅੰਮ੍ਰਿਤਬੀਰ ਸਿੰਘ, ਮੁਹੰਮਦ ਇਰਸ਼ਾਦ ਅਤੇ ਮਨੋਜ ਉਪਲ ਵਿਸ਼ੇਸ ਤੌਰ 'ਤੇ ਹਾਜ਼ਰ ਰਹੇ। ਇਸ ਮੌਕੇ ਮਾਲੇਰਕੋਟਲਾ ਸ਼ਹਿਰ ਦੇ ਲੋਕਾਂ ਨੂੰ ਕੋਵਿਡ-19 ਤੋਂ ਸੁਰੱਖਿਅਤ ਰੱਖਣ ਲਈ ਜਿੰਮੇਵਾਰੀ ਲੈ ਕੇ ਚਲੇ ਸਮੂਹ ਰਹਿਨੁਮਾ ਨੇ ਸ਼ਹਿਰ ਵਾਸੀਆਂ ਦੇ ਨਾਮ ਸੰਦੇਸ਼ ਜਾਰੀ ਕਰਦਿਆਂ ਕਿਹਾ ਕਿ ਮਿਸ਼ਨ ਫਤਿਹ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਲਈ ਉਲੀਕੀ ਮੁਹਿੰਮ ਲੋਕਾਂ ਲਈ ਲਾਹੇਵੰਦ ਸਾਬਿਤ ਹੋਵੇਗੀ। ਉਨ੍ਹਾਂ ਕਿਹਾ ਕਿ ਹਰੇਕ ਸ਼ਹਿਰ ਵਾਸੀ ਨੂੰ ਰਾਜ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੱਥ ਧੋਣ, ਮਾਸਕ ਪਾਉਣ, ਸਾਮਾਜਿਕ ਦੂਰੀ ਬਣਾ ਕੇ ਰੱਖਣੀ ਚਾਹੀਦੀ ਹੈ ਜੋ ਸਮੇਂ ਦੀ ਲੋੜ ਵੀ ਹੈ। ਰਹਿਨੁਮਾ ਵੱਲੋਂ ਦੱਸਿਆ ਕਿ ਮਾਲੇਰਕੋਟਲਾ ਦੀ ਹਰੇਕ ਬਾਜ਼ਾਰ, ਗਲੀ, ਮਹੁੱਲੇ ਅੰਦਰ ਡੋਰ ਟੂ ਡੋਰ ਈ-ਰਿਕਸ਼ਾ ਰਾਂਹੀ ਮਿਸ਼ਨ ਫਤਹਿ ਤਹਿਤ ਕੋਵਿਡ-19 ਦੇ ਬਚਾਅ ਬਾਰੇ ਪ੍ਰਚਾਰ ਕੀਤਾ ਜਾਵੇਗਾ।


Harinder Kaur

Content Editor

Related News