ਮੋਟਰਸਾਈਕਲ ਸਵਾਰ 2 ਵਿਅਕਤੀਆਂ ਕੋਲੋਂ 10 ਗ੍ਰਾਮ ਹੈਰੋਇਨ ਹੋਈ ਬਰਾਮਦ
Friday, May 20, 2022 - 03:19 PM (IST)

ਜ਼ੀਰਾ (ਗੁਰਮੇਲ ਸੇਖਵਾਂ) : ਸਦਰ ਜ਼ੀਰਾ ਦੀ ਪੁਲਸ ਨੇ ਏ.ਐੱਸ.ਆਈ ਤਲਵਿੰਦਰ ਸਿੰਘ ਦੀ ਅਗਵਾਈ ਹੇਠ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਤੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸਦੀ ਜਾਣਕਾਰੀ ਦਿੰਦੇ ਏ.ਐੱਸ.ਆਈ ਤਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਪਾਰਟੀ ਨਾਲ ਗਸ਼ਤ ਅਤੇ ਚੈਕਿੰਗ ਕਰਦਿਆਂ ਉਨ੍ਹਾਂ ਨੇ ਪਿੰਡ ਸ਼ਾਹ ਅੱਬੂ ਬੱਕਰ ਦੇ ਨੇੜੇ ਬਿਨ੍ਹਾਂ ਨੰਬਰੀ ਮੋਟਰਸਾਈਕਲ ’ਤੇ ਦੋ ਸ਼ੱਕੀ ਵਿਅਕਤੀਆਂ ਨੂੰ ਆਉਂਦੇ ਦੇਖਿਆ, ਜੋ ਪੁਲਸ ਨੂੰ ਦੇਖ ਕੇ ਘਬਰਾ ਗਏ ਅਤੇ ਮੋਟਰਸਾਈਕਲ ਵਾਪਸ ਭਜਾਉਣ ਦੀ ਕੋਸਿਸ਼ ਕਰਨ ਲੱਗੇ, ਜਿਨ੍ਹਾਂ ਨੂੰ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕੀਤਾ ਗਿਆ।
ਇਹ ਵੀ ਪੜ੍ਹੋ : ਬਠਿੰਡਾ 'ਚ ਕਲਯੁੱਗੀ ਪਿਓ ਦਾ ਕਾਰਾ, 4 ਸਾਲਾ ਧੀ ਦੇ ਸਿਰ 'ਚ ਲੋਹੇ ਦੀ ਰਾਡ ਮਾਰ ਕੀਤਾ ਕਤਲ
ਤਲਾਸ਼ੀ ਲੈਣ ’ਤੇ ਉਨ੍ਹਾ ਕੋਲੋ 10 ਗ੍ਰਾਮ ਹੈਰੋਇਨ ਬਰਾਮਦ ਹੋਈ। ਜਿਨ੍ਹਾਂ ਨੇ ਪੁੱਛਗਿੱਛ ਦੌਰਾਨ ਪੁਲਸ ਨੂੰ ਆਪਣੇ ਨਾਮ ਸੰਦੀਪ ਸਿੰਘ ਉਰਫ ਜਗਤਾਰ ਸਿੰਘ ਵਾਸੀ ਪਿੰਡ ਮਨਸੂਰਦੇਵਾ ਅਤੇ ਜਸਵਿੰਦਰ ਸਿੰਘ ਉਰਫ ਜੱਸਾ ਪੁੱਤਰ ਮੇਜਰ ਸਿੰਘ ਵਾਸੀ ਤਲਵੰਡੀ ਭਾਈ ਦੱਸਿਆ, ਜਿਨ੍ਹਾਂ ਦੇ ਖ਼ਿਲਾਫ਼ ਪੁਲਸ ਵੱਲੋਂ ਐੱਨ.ਡੀ.ਪੀ.ਐੱਸ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ ਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ