ਸੱਪ ਦੇ ਡੰਗਣ ਨਾਲ 10 ਸਾਲਾ ਬੱਚੇ ਦੀ ਮੌਤ

Thursday, Aug 22, 2019 - 05:06 PM (IST)

ਸੱਪ ਦੇ ਡੰਗਣ ਨਾਲ 10 ਸਾਲਾ ਬੱਚੇ ਦੀ ਮੌਤ

ਅਮਰਗੜ੍ਹ( ਜ਼ੋਸੀ ) ਪਿੰਡ ਰਾਮਪੁਰ ਛੰਨਾ 'ਚ ਇਕ ਦਿਲ ਨੂੰ ਦਹਿਲਾਉਣ ਵਾਲੀ ਘਟਨਾ ਵਾਪਰਨ ਦੀ ਸੂਚਨਾ ਪ੍ਰਾਪਤ ਹੋਈ ਹੈ।ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਰਾਮਪੁਰ ਛੰਨ੍ਹਾ ਦੇ ਗਰੀਬ ਪਰਿਵਾਰ ਨਾਲ ਸਬੰਧਿਤ ਬਲਜਿੰਦਰ ਸਿੰਘ ਦੇ 10 ਸਾਲਾਂ ਦੇ ਪੁੱਤਰ ( ਜੋ ਕੇ ਪੰਜਵੀਂ ਕਲਾਸ 'ਚ ਪੜ੍ਹਦਾ ਸੀ ) ਨੂੰ ਘਰ 'ਚ ਹੀ ਜਹਰੀਲੇ ਸੱਪ ਨੇ ਡੰਗ ਲਿਆ, ਜਿਸਦੀ ਹਸਪਤਾਲ 'ਚ ਇਲਾਜ ਦੌਰਾਨ ਮੌਤ ਹੋ ਗਈ। ਇਸ ਘਟਨਾ ਦੀ ਖਬਰ ਸੁਣਦਿਆਂ ਹੀ ਪੂਰੇ ਪਿੰਡ ਅੰਦਰ ਸੋਗ ਦੀ ਲਹਿਰ ਦੌੜ ਗਈ ਅਤੇ ਸਾਰੇ ਪਿੰਡ 'ਚ ਮਾਤਮ ਛਾ ਗਿਆ।ਪਰਿਵਾਰ ਦੇ ਦੱਸਣ ਅਨੁਸਾਰ ਮ੍ਰਿਤਕ ਬੱਚਾ ਦੋ ਭਰਾਵਾਂ ਅਤੇ ਦੋ ਭੈਣਾਂ ਦਾ ਸਭ ਤੋਂ ਛੋਟਾ ਭਰਾ ਸੀ।ਇਸ ਮੌਕੇ ਹਾਜ਼ਰ ਪਿੰਡ ਵਾਸੀਆਂ ਨੇ ਕਿਹਾ ਇਹ ਪਰਿਵਾਰ ਬਹੁਤ ਹੀ ਗਰੀਬ ਪਰਿਵਾਰ ਹੈ ਜੋ ਕਿ ਗਰੀਬੀ ਦੀ ਰੇਖਾ ਤੋਂ ਹੇਠਾਂ ਰਹਿ ਰਿਹਾ ਹੈ ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਪਰਿਵਾਰ ਦੀ ਆਰਥਿਕ ਸਹਾਇਤਾ ਕੀਤੀ ਜਾਵੇ।ਉਨ੍ਹਾਂ ਨੇ ਸਿੱਖ ਜੱਥੇਬੰਦੀ ਨੂੰ ਵੀ ਅਪੀਲ ਕੀਤੀ ਕਿ ਇਹ ਪਰਿਵਾਰ ਇਕ ਗੁਰਸਿੱਖ ਪਰਿਵਾਰ ਹੈ ਇਸ ਦੀ ਸਹਾਇਤਾ ਕਰਨੀ ਚਾਹੀਦੀ ਹੈ।


author

Karan Kumar

Content Editor

Related News