ਨਾਬਾਲਗ ਨਾਲ ਜਬਰ-ਜ਼ਿਨਾਹ ਦੇ ਦੋਸ਼ੀ ਨੂੰ 10 ਸਾਲ ਦੀ ਕੈਦ ਤੇ 65 ਹਜ਼ਾਰ ਜੁਰਮਾਨਾ

Sunday, Apr 02, 2023 - 05:09 PM (IST)

ਨਾਬਾਲਗ ਨਾਲ ਜਬਰ-ਜ਼ਿਨਾਹ ਦੇ ਦੋਸ਼ੀ ਨੂੰ 10 ਸਾਲ ਦੀ ਕੈਦ ਤੇ 65 ਹਜ਼ਾਰ ਜੁਰਮਾਨਾ

ਲੁਧਿਆਣਾ (ਮਹਿਰਾ) : ਇਕ ਨਾਬਾਲਗ ਨਾਲ ਜਬਰ-ਜ਼ਿਨਾਹ ਕਰਨ ਦੇ ਦੋਸ਼ ’ਚ ਵਧੀਕ ਸੈਸ਼ਨ ਜੱਜ ਰਵੀਇੰਦਰ ਕੌਰ ਸੰਧੂ ਦੀ ਅਦਾਲਤ ਨੇ ਸਥਾਨਕ ਨਿਵਾਸੀ ਬਲਜਿੰਦਰ ਸਿੰਘ ਨੂੰ 10 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਮੁਲਜ਼ਮ ਨੂੰ 65 ਹਜ਼ਾਰ ਰੁਪਏ ਜੁਰਮਾਨਾ ਭਰਨ ਦਾ ਵੀ ਹੁਕਮ ਦਿੱਤਾ ਹੈ। ਜੁਰਮਾਨੇ ਦੀ ਰਾਸ਼ੀ ਵਿਚੋਂ 50 ਹਜ਼ਾਰ ਰੁਪਏ ਪੀੜਤ ਧਿਰ ਨੂੰ ਦਿੱਤੇ ਜਾਣ। ਉਕਤ ਮਾਮਲਾ ਨਾਬਾਲਗ ਦੇ ਪਿਤਾ ਦੀ ਸ਼ਿਕਾਇਤ ’ਤੇ 8 ਅਗਸਤ 2019 ਨੂੰ ਪੁਲਸ ਥਾਣਾ ਡੇਹਲੋਂ ਵਿਖੇ ਦਰਜ ਕੀਤਾ ਗਿਆ ਸੀ।

ਇਹ ਵੀ ਪੜ੍ਹੋ : ਜੁਆਇੰਟ ਇਲੈਕਟ੍ਰੀਸਿਟੀ ਰੈਗੂਲੇਟਰੀ ਕਮਿਸ਼ਨ ਨੇ ਦਿੱਤੇ ਨਿਰਦੇਸ਼, ਬਿਜਲੀ ਵਿਭਾਗ ਚੁੱਕੇ ਟਰਾਂਜੈਕਸ਼ਨ ਫੀਸ ਦਾ ਖਰਚਾ

ਸੂਚਨਾ ਦੇ ਆਧਾਰ ’ਤੇ ਪੁਲਸ ਨੇ ਮੁਲਜ਼ਮ ਅਤੇ ਪੀੜਤਾ ਨੂੰ ਗ੍ਰਿਫਤਾਰ ਕਰ ਲਿਆ ਸੀ। ਅਦਾਲਤ ਵਿਚ ਮੁਲਜ਼ਮ ਨੇ ਆਪਣੇ ਆਪ ਨੂੰ ਬੇਕਸੂਰ ਦੱਸਿਆ । ਅਦਾਲਤ ਵੱਲੋਂ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਉਪਰੰਤ ਉਕਤ ਸਜ਼ਾ ਸੁਣਾਈ ਗਈ।

ਇਹ ਵੀ ਪੜ੍ਹੋ :  ਨਵੀਂ ਐਕਸਾਈਜ਼ ਪਾਲਿਸੀ ਦਾ ਪਹਿਲਾ ਦਿਨ : ਸਸਤੀ ਸ਼ਰਾਬ ਦੀਆਂ ਉਮੀਦਾਂ ’ਤੇ ਲੱਗੀ ਬ੍ਰੇਕ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

Anuradha

Content Editor

Related News