100 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਦੋਸ਼ੀ ਫਰਾਰ

01/22/2022 4:21:29 PM

ਫਿਰੋਜ਼ਪੁਰ (ਕੁਮਾਰ): ਥਾਣਾ ਸਿਟੀ ਦੀ ਸੋਕੜ ਨਹਿਰ ਦੇ ਏਰੀਆ ਵਿਚ ਪੁਲਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਏ.ਐੱਸ.ਆਈ ਸ਼ਰਮਾ ਸਿੰਘ ਦੀ ਅਗਵਾਈ ਹੇਠ ਰੇਡ ਕਰਦੇ ਹੋਏ 100 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ।

ਇਹ ਵੀ ਪੜ੍ਹੋ : 5 ਹਥਿਆਰਬੰਦ ਲੁਟੇਰਿਆਂ ਵੱਲੋਂ ਘਰ ’ਚ ਦਾਖ਼ਲ ਹੋ ਕੇ ਲੱਖਾਂ ਦੀ ਲੁੱਟ ਨੂੰ ਦਿੱਤਾ ਅੰਜਾਮ

ਇਹ ਜਾਣਕਾਰੀ ਦਿੰਦੇ ਹੋਏ ਇਹ ਅਸ਼ਵਨੀ ਸ਼ਰਮਾ ਸਿੰਘ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ’ਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੀ ਸੀ ਤਾਂ ਪੁਲਸ ਨੂੰ ਗੁਪਤ ਸੂਚਨਾ ਮਿਲੀ ਕਿ ਗਗਨ ਉਰਫ਼ ਗਗਨੀ, ਗੁਰਚਰਨ ਉਰਫ ਗੁੱਛੀ ਅਤੇ ਰਾਹੁਲ ਸਤਲੁਜ ਦਰਿਆ ਦੇ ਨੇੜੇ ਨਾਜਾਇਜ਼ ਲਿਆ ਕੇ ਵੇਚਣ ਦੇ ਆਦੀ ਹਨ। ਅੱਜ ਵੀ ਇਹ ਤਿੰਨੋਂ ਦਿੱਲੀ ਨੰਬਰ ਦੀ ਜ਼ੈੱਨ ਕਾਰ ਵਿੱਚ ਵਿਅਕਤੀਆਂ ਨਾਜਾਇਜ਼ ਸ਼ਰਾਬ ਲਿਆ ਕੇ ਗਾਹਕਾਂ ਨੂੰ ਵੇਚਣ ਲਈ ਸੋਕੜ ਨਹਿਰ ਦੇ ਕੋਲ ਖੜ੍ਹੇ ਹੋਏ ਹਨ। ਉਨ੍ਹਾਂ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ਤੇ ਪੁਲਸ ਨੇ ਰੇਡ ਕੀਤਾ ਤਾਂ ਉੱਥੋਂ ਜੈੱਨ ਕਾਰ ਵਿੱਚੋਂ 100 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਨਾਮਜ਼ਦ ਵਿਅਕਤੀ ਪੁਲਸ ਨੂੰ ਦੇਖ ਕੇ ਉਥੋਂ ਭੱਜ ਗਏ। ਉਨ੍ਹਾਂ ਨੇ ਦੱਸਿਆ ਕਿ ਨਾਮਜ਼ਦ ਵਿਅਕਤੀਆਂ ਖ਼ਿਲਾਫ਼ ਥਾਣਾ ਸਿਟੀ ਵਿੱਚ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : 55 ਕਿਲੋ ਭੁੱਕੀ, ਨਸ਼ੇ ਵਾਲੀਆਂ ਗੋਲੀਆਂ ਤੇ ਨਾਜਾਇਜ਼ ਸ਼ਰਾਬ ਸਮੇਤ 7 ਕਾਬੂ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


Anuradha

Content Editor

Related News