10ਵੀਂ ਦੇ ਵਿਦਿਆਰਥੀ ਨੇ ਪੱਖੇ ਨਾਲ ਫਾਹਾ ਲੈ ਕੀਤੀ ਖ਼ੁਦਕੁਸ਼ੀ

04/26/2022 3:19:50 PM

ਫ਼ਰੀਦਕੋਟ (ਰਾਜਨ) : ਸਥਾਨਕ ਕੋਠੇ ਡੋਡ ਨਿਵਾਸੀ ਇੱਕ ਪਰਿਵਾਰ ਦੇ ਲੜਕੇ ਵੱਲੋਂ ਕਮਰੇ ਦੀ ਛੱਤ ਵਾਲੇ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਮਾਮਲਾ ਸਾਹਮਣੇ ਲਾਇਆ ਹੈ।  ਸਥਾਨਕ ਥਾਣਾ ਸਿਟੀ ਵਿਖੇ ਮ੍ਰਿਤਕ ਦੀ ਮਾਂ ਦੇ ਬਿਆਨਾਂ ’ਤੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਰਾਜ ਰਾਣੀ ਪਤਨੀ ਪਰਦੀਪ ਕੁਮਾਰ ਵਾਸੀ ਨੇੜੇ ਨਾਮ ਚਰਚਾ ਘਰ, ਕੋਠੇ ਡੋਡ ਨੇ ਆਪਣੇ ਬਿਆਨਾਂ ’ਚ ਦੋਸ਼ ਲਗਾਇਆ ਕਿ ਉਸਦੇ ਛੋਟੇ ਲੜਕੇ ਰਾਹੁਲ ਜੋ 10ਵੀਂ ਕਲਾਸ ਵਿੱਚ ਪੜ੍ਹਦਾ ਸੀ ਨੂੰ ਕਰਨ ਸ਼ਰਮਾ ਪੁੱਤਰ ਵਿਜੈ ਕੁਮਾਰ ਵਾਸੀ ਬਲਬੀਰ ਬਸਤੀ ਫ਼ਰੀਦਕੋਟ ਤੰਗ ਅਤੇ ਪ੍ਰੇਸ਼ਾਨ ਕਰਨ ਤੋਂ ਇਲਾਵਾ ਉਸਦੀ ਕੁੱਟਮਾਰ ਵੀ ਕਰਦਾ ਰਹਿੰਦਾ ਸੀ।

ਇਹ ਵੀ ਪੜ੍ਹੋ : ਟਰੱਕ ਦੀ ਫੇਟ ਵੱਜਣ ਕਾਰਨ ਭੁੰਗ ਨਾਲ ਭਰੀ ਟਰਾਲੀ ਪਲਟੀ, ਹੇਠਾਂ ਦੱਬਣ ਨਾਲ 1 ਦੀ ਮੌਤ

ਬਿਆਨ ਕਰਤਾ ਅਨੁਸਾਰ ਜਦ ਉਹ ਆਪਣੇ ਵੱਡੇ ਲੜਕੇ ਨਾਲ ਪੰਚਵਟੀ ਮੰਦਰ ਵਿਖੇ ਮੱਥਾ ਟੇਕਣ ਗਈ ਹੋਈ ਸੀ ਤਾਂ ਉਸਦੇ ਲੜਕੇ ਰਾਹੁਲ ਨੇ ਕਰਨ ਸ਼ਰਮਾ ਤੋਂ ਤੰਗ ਆਕੇ ਘਰ ਦੇ ਬੈੱਡ ਰੂਮ ’ਚ ਲੱਗੇ ਛੱਤ ਵਾਲੇ ਪੱਖੇ ਨਾਲ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ। ਥਾਣਾ ਸਿਟੀ ਵਿਖੇ ਇਨ੍ਹਾਂ ਬਿਆਨਾਂ ’ਤੇ ਕਰਨ ਸ਼ਰਮਾ ਖਿਲਾਫ਼ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਜਾਰੀ ਹੈ।   

ਇਹ ਵੀ ਪੜ੍ਹੋ : ਅਬੋਹਰ 'ਚ ਵਾਪਰਿਆ ਭਿਆਨਕ ਸੜਕ ਹਾਦਸਾ, ਤੇਲ ਟੈਂਕਰ ਨੇ ਦਰੜੇ 3 ਮੋਟਰਸਾਈਕਲ ਸਵਾਰ

 


 


Anuradha

Content Editor

Related News