ਨਸ਼ੇ ਵਾਲੇ ਪਦਾਰਥਾਂ ਸਮੇਤ 11 ਵਿਅਕਤੀ ਕਾਬੂ

05/19/2020 7:50:46 PM

ਮਾਨਸਾ, (ਜੱਸਲ)— ਜ਼ਿਲ੍ਹਾ ਪੁਲਸ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੁਲਸ ਨੇ ਵੱਖ-ਵੱਖ ਥਾਵਾਂ ਤੋਂ 11 ਵਿਅਕਤੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ 670 ਨਸ਼ੇ ਵਾਲੀਆਂ ਗੋਲੀਆਂ, 10 ਚਾਲੂ ਭੱਠੀ, 1674 ਲੀਟਰ ਲਾਹਣ ਅਤੇ 82 ਬੋਤਲਾਂ ਸ਼ਰਾਬ ਸਮੇਤ ਮੋਟਰਸਾਈਕਲ ਦੀ ਬਰਾਮਦਗੀ ਕੀਤੀ ਹੈ। ਜਦੋਂਕਿ 4 ਵਿਅਕਤੀ ਅਜੇ ਪੁਲਸ ਦੀ ਗ੍ਰਿਫਤ ਤੋਂ ਬਾਹਰ ਹਨ।
ਜ਼ਿਲ੍ਹਾ ਪੁਲਸ ਮੁਖੀ ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਥਾਣਾ ਬੋਹਾ ਦੀ ਪੁਲਸ ਨੇ ਮੰਗਾ ਸਿੰਘ ਪੁੱਤਰ ਪਾਲਾ ਸਿੰਘ ਵਾਸੀ ਬੋਹਾ ਅਤੇ ਬਬਲੀ ਕੌਰ ਪਤਨੀ ਗਰਪ੍ਰੀਤ ਸਿੰਘ ਵਾਸੀ ਸ਼ਹਿਰ ਬਰਨਾਲਾ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ 670 ਨਸ਼ੇ ਵਾਲੀਆਂ ਗੋਲੀਆਂ (330 ਗੋਲੀਆਂ ਕਲੋਵੀਡੋਲ +340 ਗੋਲੀਆਂ ਐਲਪ੍ਰਾਜੋਲਮ), ਥਾਣਾ ਸਦਰ ਬੁਢਲਾਡਾ ਦੀ ਪੁਲਸ ਨੇ ਸੁਖਪਾਲ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਬੀਰੋਕੇ ਕਲਾਂ ਨੂੰ ਕਾਬੂ ਕਰ ਕੇ ਉਸ ਕੋਲੋਂ 400 ਲੀਟਰ ਲਾਹਣ, ਸੀ. ਆਈ. ਏ. ਸਟਾਫ਼ ਮਾਨਸਾ ਦੀ ਪੁਲਸ ਨੇ ਜਗਸੀਰ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਬੀਰੋਕੇ ਕਲਾਂ ਨੂੰ ਕਾਬੂ ਕਰ ਕੇ ਉਸ ਕੋਲੋਂ 200 ਲੀਟਰ ਲਾਹਣ ਅਤੇ 20 ਬੋਤਲਾਂ ਸ਼ਰਾਬ ਨਾਜਾਇਜ਼, ਥਾਣਾ ਬੋਹਾ ਦੀ ਪੁਲਸ ਨੇ ਸਤਿਗੁਰ ਸਿੰਘ ਪੁੱਤਰ ਲੱਛੂ ਸਿੰਘ ਅਤੇ ਸੰਦੀਪ ਸਿੰਘ ਪੁੱਤਰ ਲੀਲਾ ਸਿੰਘ ਵਾਸੀਅਨ ਬੁਢਲਾਡਾ ਨੂੰ ਮੋਟਰਸਾਈਕਲ ਸਮੇਤ ਕਾਬੂ ਕਰ ਕੇ ਉਨ੍ਹਾਂ ਕੋਲੋਂ 24 ਬੋਤਲਾਂ ਸ਼ਰਾਬ ਠੇਕਾ ਦੇਸੀ ਹਰਿਆਣਾ, ਥਾਣਾ ਸਰਦੂਲਗੜ੍ਹ ਦੀ ਪੁਲਸ ਨੇ ਸੋਨੂੰ ਸਿੰਘ ਪੁੱਤਰ ਜੀਤ ਸਿੰਘ ਵਾਸੀ ਖੈਰਾ ਕਲਾ ਨੂੰ ਕਾਬੂ ਕਰ ਕੇ ਉਸ ਕੋਲੋਂ 20 ਬੋਤਲਾਂ ਸ਼ਰਾਬ ਨਾਜਾਇਜ਼, ਥਾਣਾ ਬੋਹਾ ਦੀ ਪੁਲਸ ਨੇ ਜੋਗਿੰਦਰ ਸਿੰਘ ਪੁੱਤਰ ਘੁੰਮਣ ਸਿੰਘ ਵਾਸੀ ਬੀਰੇਵਾਲਾ ਡੋਗਰਾ ਨੂੰ ਕਾਬੂ ਕਰ ਕੇ ਉਸ ਕੋਲੋਂ 15 ਬੋਤਲਾਂ ਸ਼ਰਾਬ ਨਾਜਾਇਜ਼, ਥਾਣਾ ਸਦਰ ਮਾਨਸਾ ਦੀ ਪੁਲਸ ਨੇ ਗੁਰਜੰਟ ਸਿੰਘ ਉਰਫ ਜੰਟੀ ਪੁੱਤਰ ਬਲਦੇਵ ਸਿੰਘ ਵਾਸੀ ਨੰਗਲ ਕਲਾਂ ਨੂੰ ਕਾਬੂ ਕਰ ਕੇ ਉਸ ਕੋਲੋਂ 15 ਲੀਟਰ ਲਾਹਣ, ਥਾਣਾ ਸਦਰ ਮਾਨਸਾ ਦੀ ਪੁਲਸ ਨੇ ਦੇਸੂ ਸਿੰਘ ਪੁੱਤਰ ਮੱਘਰ ਸਿੰਘ ਵਾਸੀ ਖੋਖਰ ਕਲਾਂ ਨੂੰ ਕਾਬੂ ਕਰ ਕੇ ਉਸ ਕੋਲੋਂ 9 ਬੋਤਲਾਂ ਸ਼ਰਾਬ ਨਾਜਾਇਜ਼ ਬਰਾਮਦ ਕਰ ਕੇ ਸਬੰਧਤ ਥਾਣਿਆਂ 'ਚ ਮਾਮਲੇ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਸ ਤੋਂ ਇਲਾਵਾ ਥਾਣਾ ਸਦਰ ਬੁਢਲਾਡਾ ਦੀ ਪੁਲਸ ਨੇ ਬਿੱਕਰ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਬੀਰੋਕੇ ਕਲਾਂ ਵਿਰੁੱਧ ਮਾਮਲਾ ਦਰਜ ਕਰ ਕੇ 150 ਲੀਟਰ ਲਾਹਣ ਬਰਾਮਦ ਕੀਤੀ ਪਰ ਉਕਤ ਵਿਅਕਤੀ ਅਜੇ ਪੁਲਸ ਦੀ ਗ੍ਰਿਫਤ ਤੋਂ ਬਾਹਰ ਹੈ। ਇਸੇ ਤਰ੍ਹਾਂ ਥਾਣਾ ਸਦਰ ਬੁਢਲਾਡਾ ਦੀ ਹੀ ਪੁਲਸ ਨੇ ਕਰਨੈਲ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਬੀਰੋਕੇ ਕਲਾਂ ਵਿਰੁੱਧ ਮਾਮਲਾ ਦਰਜ ਕਰ ਕੇ 200 ਲੀਟਰ ਲਾਹਣ ਬਰਾਮਦ ਕੀਤੀ ਪਰ ਉਕਤ ਵਿਅਕਤੀ ਵੀ ਅਜੇ ਪੁਲਸ ਗ੍ਰਿਫਤ ਤੋਂ ਬਾਹਰ ਹੈ।
ਇਸ ਤੋਂ ਇਲਾਵਾ ਥਾਣਾ ਸਦਰ ਬੁਢਲਾਡਾ ਦੀ ਹੀ ਪੁਲਸ ਨੇ ਹਰਬੰਤ ਸਿੰਘ ਪੁੱਤਰ ਹੰਸਾ ਸਿੰਘ ਵਾਸੀ ਬੀਰੋਕੇ ਕਲਾਂ ਅਤੇ ਸੁਖਪਾਲ ਸਿੰਘ ਪੁੱਤਰ ਹੰਸਾ ਸਿੰਘ ਵਾਸੀ ਬੀਰੋਕੇ ਕਲਾ ਵਿਰੁੱਧ ਮਾਮਲਾ ਦਰਜ ਕਰ ਕੇ 600 ਲੀਟਰ ਲਾਹਣ ਬਰਾਮਦ ਕੀਤਾ ਪਰ ਇਨ੍ਹਾਂ 'ਚੋਂ ਸੁਖਪਾਲ ਸਿੰਘ ਦੀ ਗ੍ਰਿਫਤਾਰੀ ਅਜੇ ਬਾਕੀ ਹੈ। ਇਸੇ ਤਰ੍ਹਾਂ ਥਾਣਾ ਸਦਰ ਬੁਢਲਾਡਾ ਦੀ ਹੀ ਪੁਲਸ ਨੇ ਨਿਰਭੈ ਸਿੰਘ ਪੁੱਤਰ ਮੱਲ ਸਿੰਘ ਅਤੇ ਕਾਕਾ ਸਿੰਘ ਪੁੱਤਰ ਦੇਸਾ ਸਿੰਘ ਵਾਸੀਆਨ ਬੀਰੋਕੇ ਕਲਾਂ ਵਿਰੁੱਧ ਮਾਮਲਾ ਦਰਜ ਕਰ ਕੇ ਨਿਰਭੈ ਸਿੰਘ ਨੂੰ ਕਾਬੂ ਕਰ ਕੇ 1 ਚਾਲੂ ਭੱਠੀ, 100 ਲੀਟਰ ਲਾਹਣ ਅਤੇ 3 ਬੋਤਲਾਂ ਸ਼ਰਾਬ ਨਾਜਾਇਜ਼ ਬਰਾਮਦ ਕੀਤੀ। ਜਦੋਂ ਕਿ ਕਾਕਾ ਸਿੰਘ ਦੀ ਗ੍ਰਿਫਤਾਰੀ ਅਜੇ ਬਾਕੀ ਹੈ। ਇੰਨ੍ਹਾਂ ਵਿਅਕਤੀਆਂ ਨੂੰ ਵੀ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।
 


KamalJeet Singh

Content Editor

Related News