114 ਸੈਂਪਲਾਂ ਦੀ ਰਿਪੋਰਟ ਆਈ ਨੈਗੇਟਿਵ : ਸਿਵਲ ਸਰਜਨ

06/24/2020 1:09:37 AM

ਸ੍ਰੀ ਮੁਕਤਸਰ ਸਾਹਿਬ, (ਪਵਨ ਤਨੇਜਾ, ਖੁਰਾਣਾ)- ਕੋਵਿਡ-19 ਤਹਿਤ ਜ਼ਿਲੇ ਭਰ ਅੰਦਰੋਂ ਜਾਂਚ ਲਈ ਭੇਜੇ ਗਏ ਸੈਂਪਲਾਂ ਵਿਚੋਂ ਅੱਜ 114 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ, ਅੱਜ 295 ਨਵੇਂ ਸੈਂਪਲ ਲਏ ਗਏ ਜਿੰਨ੍ਹਾ ਸਮੇਤ 780 ਸੈਂਪਲਾਂ ਦੀ ਰਿਪੋਰਟ ਅਜੇ ਬਕਾਇਆ ਹਨ। ਉਕਤ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਹਰੀ ਨਰਾਇਣ ਸਿੰਘ ਨੇ ਦੱਸਿਆ ਕਿ ਜ਼ਿਲੇ ਭਰ ਅੰਦਰੋਂ 295 ਨਵੇਂ ਸੈਂਪਲ ਲਏ ਗਏ ਹਨ, ਜਿੰਨ੍ਹਾਂ ਨੂੰ ਜਾਂਚ ਲਈ ਭੇਜ ਦਿੱਤਾ ਗਿਆ ਹੈ। ਸਿਵਲ ਸਰਜਨ ਨੇ ਦੱਸਿਆ ਕਿ ਹੁਣ ਤੱਕ ਜ਼ਿਲੇ ਭਰ ਅੰਦਰੋਂ ਕੁੱਲ 7337 ਵਿਅਕਤੀਆਂ ਦੀ ਸੈਂਪਿਗ ਹੋ ਚੁੱਕੀ ਹੈ, ਜਿਸ ’ਚੋਂ 6473 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲੇ ਅੰਦਰ ਕੋਰੋਨਾ ਪਾਜ਼ੇਟਿਵ ਦੇ ਕੁੱਲ 84 ਕੇਸ ਪਾਏ ਗਏ ਹਨ, ਜਿੰਨ੍ਹਾਂ ’ਚੋਂ 72 ਮਰੀਜ਼ਾਂ ਨੂੰ ਇਲਾਜ ਤੋਂ ਬਾਅਦ ਛੁੱਟੀ ਦੇ ਕੇ ਘਰ ਭੇਜ ਦਿੱਤਾ ਗਿਆ ਹੈ, ਜਦੋਂਕਿ 12 ਮਰੀਜ਼ ਅਜੇ ਇਲਾਜ ਅਧੀਨ ਹਨ।

Bharat Thapa

This news is Content Editor Bharat Thapa