ਨਾਜਾਇਜ਼ ਸ਼ਰਾਬ ਸਮੇਤ 12 ਗ੍ਰਿਫਤਾਰ, 12 ਮਾਮਲੇ ਦਰਜ

08/05/2020 11:32:05 PM

ਪਟਿਆਲਾ/ਨਾਭਾ/ਸਮਾਣਾ, (ਬਲਜਿੰਦਰ, ਜੈਨ, ਦਰਦ)- ਪਟਿਆਲਾ ਪੁਲਸ ਵੱਲੋਂ ਨਾਜਾਇਜ਼ ਸ਼ਰਾਬ ਤਿਆਰ ਕਰਨ ਵਾਲਿਆਂ ਵਿਰੁੱਧ ਪੰਜਵੇਂ ਦਿਨ ਵੀ ਕਾਰਵਾਈ ਜਾਰੀ ਰੱਖੀ ਗਈ। ਐੱਸ. ਐੱਸ. ਪੀ. ਵਿਕਰਮ ਜੀਤ ਦੁੱਗਲ ਨੇ ਦੱਸਿਆ ਕਿ ਅੱਜ 12 ਮਾਮਲੇ ਦਰਜ ਕਰ ਕੇ ਕੁੱਲ 595 ਲੀਟਰ ਲਾਹਣ, 869 ਬੋਤਲਾਂ ਸ਼ਰਾਬ ਬਰਾਮਦ ਕਰ ਕੇ 12 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਐੱਸ. ਐੱਸ. ਪੀ. ਦੁੱਗਲ ਨੇ ਦੱਸਿਆ ਕਿ ਐੱਸ. ਪੀ. ਜਾਂਚ ਹਰਮੀਤ ਸਿੰਘ ਹੁੰਦਲ ਅਤੇ ਡੀ. ਐੱਸ. ਪੀ. ਜਾਂਚ ਕੇ. ਕੇ. ਪਾਂਥੇ ਦੀ ਅਗਵਾਈ ਹੇਠ ਥਾਣਾ ਸ਼ੰਭੂ ਦੀ ਟੀਮ ਨੇ ਪਿੰਡ ਸਲੇਮਪੁਰ ਸੇਖਾਂ ਤੋਂ ਗੁਰਨਾਮ ਸਿੰਘ ਪੁੱਤਰ ਹਜਾਰਾ ਸਿੰਘ ਨੂੰ ਗ੍ਰਿਫ਼ਤਾਰ ਕਰ ਕੇ 400 ਲੀਟਰ ਲਾਹਣ ਅਤੇ 48 ਬੋਤਲਾਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਕੀਤੀਆਂ। ਥਾਣਾ ਸਦਰ ਸਮਾਣਾ ਦੀਆਂ ਟੀਮਾਂ ਨੇ ਛਾਪੇਮਾਰੀ ਕਰ ਕੇ ਪਿੰਡ ਮਰੋਡ਼ੀ ਤੋਂ ਖੰਡੂ ਸਿੰਘ ਪੁੱਤਰ ਸੁੱਚਾ ਸਿੰਘ ਪਾਸੋਂ 100 ਲੀਟਰ ਲਾਹਣ ਅਤੇ ਥਾਣਾ ਘੱਗਾ ਦੀ ਟੀਮ ਨੇ ਸੁਖਜੀਤ ਸਿੰਘ ਪੁੱਤਰ ਰਾਮ ਸਿੰਘ ਨੂੰ ਗ੍ਰਿਫ਼ਤਾਰ ਕਰ ਕੇ 95 ਲੀਟਰ ਲਾਹਣ ਬਰਾਮਦ ਕੀਤੀ। ਜਦਕਿ ਥਾਣਾ ਖੇਡ਼ੀ ਗੰਡਿਆ ਦੀ ਪੁਲਸ ਨੇ ਨਿਰਮਲ ਕੌਰ ਪਤਨੀ ਸੁਖਦੇਵ ਸਿੰਘ ਵਾਸੀ ਪਿੰਡ ਅਜਰਾਵਰ ਨੂੰ ਗ੍ਰਿਫ਼ਤਾਰ ਕਰ ਕੇ 360 ਬੋਤਲਾਂ ਹਰਿਆਣਾ ਸ਼ਰਾਬ, ਥਾਣਾ ਸਦਰ ਨਾਭਾ ਦੀ ਪੁਲਸ ਨੇ ਮਨੋਜ ਕੁਮਾਰ ਅਤੇ ਰਾਜ ਕੁਮਾਰ ਨੂੰ ਗ੍ਰਿਫ਼ਤਾਰ ਕਰ ਕੇ 276 ਬੋਤਲਾਂ ਸ਼ਰਾਬ ਹਰਿਆਣਾ ਅਤੇ ਭਾਦਸੋਂ ਦੀ ਪੁਲਸ ਨੇ ਮਦਨ ਲਾਲ ਪੁੱਤਰ ਜੀਤ ਰਾਮ ਵਾਸੀ ਨਾਨੂੰਵਾਲ ਨੂੰ ਗ੍ਰਿਫ਼ਤਾਰ ਕਰ ਕੇ 60 ਬੋਤਲਾਂ ਸ਼ਰਾਬ ਪੰਜਾਬ ਬਰਾਮਦ ਕੀਤੀਆਂ ਹਨ।


Bharat Thapa

Content Editor

Related News