ਪਲਾਟ ’ਤੇ ਕਬਜ਼ਾ ਕਰਨ ਦੇ ਦੋਸ਼ ’ਚ 12 ਗ੍ਰਿਫ਼ਤਾਰ
Sunday, Sep 01, 2019 - 09:21 PM (IST)

ਬਠਿੰਡਾ, (ਸੁਖਵਿੰਦਰ)- ਗੋਨਿਆਣਾ ਰੋਡ ’ਤੇ ਇਕ ਐੱਨ. ਆਰ. ਆਈ. ਦੇ ਪਲਾਟ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ’ਚ ਪੁਲਸ ਵੱਲੋਂ 12 ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਗੋਰਾ ਸਿੰਘ ਵਾਸੀ ਬਠਿੰਡਾ ਨੇ ਕੋਤਵਾਲੀ ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਗੋਨਿਆਣਾ ਰੋਡ ’ਤੇ ਰਤਨ ਦੇਵ ਦਾ ਪਲਾਟ ਹੈ ਜੋ ਅਮਰੀਕਾ ’ਚ ਰਹਿੰਦਾ ਹੈ। ਉਸ ਵੱਲੋਂ ਆਪਣੇ ਕਾਰੋਬਾਰ ਅਤੇ ਪ੍ਰਾਪਰਟੀ ਦੀ ਜ਼ਿੰਮੇਵਾਰੀ ਉਸ ਨੂੰ ਦਿੱਤੀ ਹੋਈ ਹੈ। ਬੀਤੇ ਦਿਨੀਂ ਕੁਝ ਕਾਰਾਂ ’ਤੇ ਸਵਾਰ ਅਣਪਛਾਤੇ ਵਿਅਕਤੀ ਆਏ ਅਤੇ ਉਨ੍ਹਾਂ ਪਲਾਟ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ। ਪੁਲਸ ਨੇ ਸ਼ਿਕਾਇਤ ਦੇ ਆਧਾਰ ’ਤੇ ਸੁਖਪਿੰਦਰ ਸਿੰਘ, ਗੁਰਵਿੰਦਰ ਸਿੰਘ, ਗੋਲਡੀ, ਬੇਅੰਤ ਸਿੰਘ, ਨਾਜ਼ਰ ਸਿੰਘ, ਤਲਵਿੰਦਰ ਸਿੰਘ, ਬਲਵਿੰਦਰ ਸਿੰਘ, ਰਾਜਵੰਤ ਸਿੰਘ, ਖੁਸ਼ਪ੍ਰੀਤ ਸਿੰਘ, ਗੁਰਮੀਤ ਸਿੰਘ, ਹਰਦੀਪ ਸਿੰਘ ਤੇ ਜਤਿੰਦਰ ਸਿੰਘ ਵਾਸੀਆਨ ਸ੍ਰੀ ਮੁਕਤਸਰ ਸਾਹਿਬ ਖਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਕੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਹੈ।