12ਵੀਂ ਜਮਾਤ ਦੀ ਸਿਮਰਜੀਤ ਦਾ ਸੂਬੇ ’ਚੋਂ ਦੂਜਾ ਸਥਾਨ ਪ੍ਰਾਪਤ ਕਰਨ 'ਤੇ ਕੀਤਾ ਸਨਮਾਨ

07/26/2020 6:16:06 PM

ਬੁਢਲਾਡਾ (ਬਾਂਸਲ) : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ 12ਵੀਂ ਦੇ ਨਤੀਜੇ ਵਿੱਚੋਂ ਜ਼ਿਲ੍ਹੇ ਦੀਆਂ ਲੜਕੀਆਂ ਵੱਲੋਂ ਪਹਿਲੀਆ ਪੁਜ਼ੀਸ਼ਨਾਂ ਹਾਸਲ ਕੀਤੀਆਂ ਗਈਆਂ ਹਨ। ਇਸੇ ਤਰ੍ਹਾਂ ਸਥਾਨਕ ਸ਼ਹਿਰ ਦੇ ਸ਼ਹੀਦ ਕੈਪਟਨ ਕੇ ਕੇ ਗੌੜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਦੀ ਵਿਦਿਆਰਥਣ ਸਿਮਰਜੀਤ ਕੌਰ ਸਪੁੱਤਰੀ ਸਤਨਾਮ ਸਿੰਘ ਨੇ 450 ਵਿਚੋਂ 449 ਅੰਕ ਪ੍ਰਾਪਤ ਕਰਕੇ ਪੰਜਾਬ ਭਰ ਵਿੱਚੋਂ 2 ਅਤੇ ਜ਼ਿਲ੍ਹੇ ’ਚੋਂ 1 ਸਥਾਨ ਪ੍ਰਾਪਤ ਕਰਕੇ ਆਪਣੇ ਮਾਪਿਆਂ ਦਾ ਹੀ ਨਹੀਂ, ਸਗੋਂ ਆਪਣੇ ਅਧਿਆਪਕਾਂ ਸਮੇਤ ਪੂਰੇ ਜ਼ਿਲ੍ਹੇ ਦਾ ਮਾਣ ਵਧਾਇਆ ਹੈ। ਉਸ ਬੱਚੀ ਦਾ ਹੌਂਸਲਾ ਵਧਾਉਣ, ਉਸਦੀ ਮਿਹਨਤ ਦੀ ਦਾਦ ਦੇਣ ਅਤੇ ਉਸਦੇ ਉੱਜਵਲ ਭਵਿੱਖ ਦੀ ਕਾਮਨਾ ਕਰਨ ਲਈ ਜਿਲ੍ਹਾ ਕਾਂਗਰਸ ਕਮੇਟੀ ਦੀ ਪ੍ਰਧਾਨ ਡਾ ਮਨੋਜ਼ ਮੰਜੂ ਬਾਂਸਲ ਵੱਲੋਂ ਲੜਦੀ ਦੇ ਘਰ ਪਹੁੰਚ ਕੇ ਸਨਮਾਨਿਤ ਕੀਤਾ ਗਿਆ ਅਤੇ ਵਧਾਈ ਦਿੱਤੀ ਗਈ।

ਜੇਕਰ ਤੁਸੀਂ ਵੀ ਇੰਟਰਵਿਊ ਦੇਣ ਜਾ ਰਹੇ ਹੋ ਤਾਂ ਰੱਖੋ ਇਨ੍ਹਾਂ ਗੱਲਾਂ ਦਾ ਖ਼ਾਸ ਧਿਆਨ

ਉਨ੍ਹਾਂ ਵਿਦਿਆਰਥਣ ਦੇ ਮਾਤਾ ਪਿਤਾ, ਸਕੂਲ ਅਧਿਆਪਕਾਂ ਨੂੰ ਵੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਵਿਦਿਆਰਥਣ ਨੂੰ ਪੰਜਾਬ ਸਰਕਾਰ ਵੱਲੋਂ ਵੀ ਇਸ ਪ੍ਰਾਪਤੀ ਤੇ ਸਨਮਾਨ ਰਾਸ਼ੀ ਭੇਂਟ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸ਼ਹਿਰ ਦੀਆਂ ਸਾਰੀਆਂ ਮੋਹਰੀ ਸਮਾਜ ਸੇਵੀ ਸੰਸਥਾਵਾਂ ਇਕੱਠੇ ਹੋ ਕੇ ਬੇਟੀ ਦਾ ਸਨਮਾਨ ਕਰਨ ਉਸਦੇ ਘਰ ਪਹੁੰਚੀਆਂ। ਇਸ ਵਿੱਚ ਨੇਕੀ ਫਾਉਂਡੇਸ਼ਨ ਦੀ ਟੀਮ ਤੋਂ ਇਲਾਵਾ ਮਾਤਾ ਸੀਨੀਅਰ ਸਿਟੀਜ਼ਨ ਵੈਲਫ਼ੇਅਰ ਕੌਂਸਲ, ਮਾਤਾ ਗੁਜ਼ਰੀ ਜੀ ਭਲਾਈ ਕੇਂਦਰ, ਭਾਰਤ ਵਿਕਾਸ ਪ੍ਰੀਸ਼ਦ, ਨਗਰ ਸੁਧਾਰ ਸਭਾ, ਬੁਢਲਾਡਾ ਸਾਈਕਲ ਗਰੁੱਪ ਅਤੇ ਰੱਬ ਦਾ ਬੰਦਾ ਲੋਕ ਭਲਾਈ ਕਲੱਬ ਦੇ ਆਗੂ ਮੌਜੂਦ ਸਨ।

ਭਾਰ ਘੱਟ ਕਰਨ ਲਈ ਜਾਣੋ 'ਪਾਣੀ' ਪੀਣ ਦਾ ਸਹੀ ਢੰਗ; ਭੁੱਖ ਵੀ ਲੱਗੇਗੀ ਘੱਟ

ਸਾਰੇ ਸੰਸਥਾਵਾਂ ਦੇ ਮੈਂਬਰਾਂ ਨੇ ਬੱਚੀ ਦੇ ਉੱਜਵਲ ਭਵਿੱਖ ਅਤੇ ਉਸਦੇ ਆਈਏਐੱਸ ਬਣਨ ਦੇ ਸੁਪਨੇ ਦੇ ਪੂਰਾ ਹੋਣ ਲਈ ਅਰਦਾਸ ਕੀਤੀ। ਇਸ ਤੋਂ ਇਲਾਵਾ ਨੇਕੀ ਫਾਉਂਡੇਸ਼ਨ ਵੱਲੋਂ 12ਵੀਂ ਦੀ ਪ੍ਰੀਖਿਆ ਵਿੱਚੋਂ ਪੰਜਾਬ ਭਰ ਵਿੱਚ ਚੰਗੇ ਸਥਾਨ ਪ੍ਰਾਪਤ ਕਰਨ ਵਾਲੀਆਂ ਜ਼ਿਲ੍ਹਾ ਮਾਨਸਾ ਦੀਆਂ ਬੇਟੀਆਂ ਜਸਪ੍ਰੀਤ ਕੌਰ ਬਾਜੇਵਾਲਾ, ਗੁਰਪ੍ਰੀਤ ਕੌਰ ਰਿਓਂਦ ਕਲਾਂ, ਸਰਵਾਇਵਲ ਬੁਢਲਾਡਾ, ਰਮਨਦੀਪ ਕੌਰ ਆਲਮਪੁਰ ਮੰਦਰਾਂ, ਹਰਦੀਪ ਕੌਰ, ਅਮਨਦੀਪ ਕੌਰ, ਲਖਵਿੰਦਰ ਕੌਰ ਅਤੇ ਬੇਅੰਤ ਕੌਰ ਬਾਜੇਵਾਲਾ ਦਾ  ਵੀ ਸਨਮਾਨ ਕੀਤਾ ਗਿਆ।

ਤੁਹਾਨੂੰ ਵੀ ਆਉਂਦਾ ਹੈ ਹੱਦ ਤੋਂ ਵੱਧ ਗੁੱਸਾ, ਤਾਂ ਅਪਣਾਓ ਇਹ ਤਰੀਕੇ

ਸੰਸਥਾਵਾਂ ਦੇ ਮੈਂਬਰਾਂ ਨੇ ਕਿਹਾ ਕਿ ਪੜ੍ਹਾਈ ਦੇ ਖੇਤਰ ਵਿੱਚ ਜ਼ਿਲ੍ਹੇ ਦੀਆਂ ਬੇਟੀਆਂ ਨੇ ਜੋ ਉੱਚ ਸਥਾਨ ਪ੍ਰਾਪਤ ਕੀਤੇ ਹਨ ਉਹ ਪੂਰੇ ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਸਾਡੇ ਬੱਚਿਆਂ ਨੂੰ ਵੀ ਇਨ੍ਹਾਂ ਬੱਚਿਆਂ ਤੋਂ ਸਿੱਖਿਆ ਲੈਣੀ ਚਾਹੀਦੀ ਹੈ ਕਿ ਜੇਕਰ ਅਸੀਂ ਕੋਈ ਟੀਚਾ ਮਿੱਥ ਲਈਏ ਤਾਂ ਉਸ ਨੂੰ ਸਾਕਾਰ ਕਰਨਾ ਕੋਈ ਔਖੀ ਗੱਲ ਨਹੀ।

ਚੰਗੇ ਜੀਵਨ ਸਾਥੀ ਦੀ ਭਾਲ ਵਿਚ ਰਹਿੰਦੀਆਂ ਹਨ ਇਸ ਅੱਖਰ ਦੀਆਂ ਕੁੜੀਆਂ

rajwinder kaur

This news is Content Editor rajwinder kaur