ਸ੍ਰੀ ਮੁਕਤਸਰ ਸਾਹਿਬ ''ਚ 12 ਹੋਰ ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ

11/29/2020 1:57:49 AM

ਸ੍ਰੀ ਮੁਕਤਸਰ ਸਾਹਿਬ, (ਪਵਨ ਤਨੇਜਾ, ਖੁਰਾਣਾ)- ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ’ਚ 12 ਹੋਰ ਲੋਕ ਅੱਜ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਇਹ ਪੁਸ਼ਟੀ ਸਿਹਤ ਵਿਭਾਗ ਵੱਲੋਂ ਕੀਤੀ ਗਈ ਹੈ। ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਰਿਪੋਰਟ ਅਨੁਸਾਰ 2 ਕੇਸ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਤੋਂ ਸਾਹਮਣੇ ਆਏ ਹਨ, ਜਦੋਂਕਿ 6 ਕੇਸ ਮਲੋਟ, 2 ਕੇਸ ਬਰੀਵਾਲਾ, 1 ਕੇਸ ਬਾਦਲ ਅਤੇ 1 ਕੇਸ ਸਰਾਏਨਾਗਾ ਤੋਂ ਸਾਹਮਣੇ ਆਏ ਹਨ, ਜਿਨ੍ਹਾਂ ਨੂੰ ਹੁਣ ਵਿਭਾਗ ਵੱਲੋਂ ਆਈਸੋਲੇਟ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਅੱਜ 33 ਮਰੀਜ਼ਾਂ ਨੂੰ ਠੀਕ ਕਰ ਕੇ ਘਰ ਵੀ ਭੇਜਿਆ ਗਿਆ ਹੈ।

ਅੱਜ 527 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜਦੋਂਕਿ ਹੁਣ 1525 ਸੈਂਪਲ ਬਕਾਇਆ ਹਨ। ਅੱਜ ਜ਼ਿਲੇ ਭਰ ’ਚੋਂ 1134 ਨਵੇਂ ਸੈਂਪਲ ਇਕੱਤਰ ਕਰ ਕੇ ਜਾਂਚ ਲਈ ਭੇਜੇ ਗਏ ਹਨ। ਵਰਣਨਯੋਗ ਹੈ ਕਿ ਜ਼ਿਲੇ ’ਚ ਹੁਣ ਕੋਰੋਨਾ ਪਾਜ਼ੇਟਿਵ ਮਾਮਲਿਆਂ ਦੀ ਗਿਣਤੀ 3552 ਹੋ ਗਈ ਹੈ, ਜਿਸ ’ਚੋਂ ਹੁਣ ਤੱਕ 3250 ਮਰੀਜ਼ਾਂ ਨੂੰ ਛੁੱਟੀ ਦਿੱਤੀ ਜਾ ਚੁੱਕੀ ਹੈ, ਜਦੋਂਕਿ ਹੁਣ 216 ਕੇਸ ਸਰਗਰਮ ਚੱਲ ਰਹੇ ਹਨ।

Bharat Thapa

This news is Content Editor Bharat Thapa