ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੁੱਟੇ 13 ਲੱਖ, ਮਾਮਲਾ ਦਰਜ

11/03/2020 12:24:26 PM

ਫਿਰੋਜ਼ਪੁਰ(ਕੁਮਾਰ): ਕਥਿਤ ਰੂਪ ਨਾਲ ਵਿਆਹੁਤਾ ਕੁੜੀ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਦੀ ਠੱਗੀ ਮਾਰਨ ਦੇ ਦੋਸ਼ 'ਚ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਸ ਨੇ ਜਸਵਿੰਦਰ ਕੌਰ ਅਤੇ ਉਸ ਦੇ ਪਤੀ ਪ੍ਰਿਤਪਾਲ ਸਿੰਘ ਦੇ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦੇ ਹੋਏ ਏ.ਐੱਸ.ਆਈ. ਕੁਲਦੀਪ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਸੁਖਜਿੰਦਰ ਸਿੰਘ ਵਾਸੀ ਪਿੰਡ ਆਸਲ (ਫਿਰੋਜ਼ਪੁਰ) ਨੇ ਪੁਲਸ ਅਧਿਕਾਰੀਆਂ ਨੂੰ ਦਿੱਤੀ ਲਿਖਤੀ ਸ਼ਿਕਾਇਤ 'ਚ ਦੋਸ਼ ਲਗਾਇਆ ਹੈ ਕਿ ਉਸ ਨੇ ਆਪਣੀ ਪਤਨੀ ਸਰਬਜੀਤ ਕੌਰ ਨੂੰ ਆਸਟ੍ਰੇਲੀਆ ਭੇਜਣਾ ਸੀ ਅਤੇ ਉਸ ਨੇ ਜਸਵਿੰਦਰ ਕੌਰ ਅਤੇ ਉਸ ਦੇ ਪਤੀ ਪ੍ਰਿਤਪਾਲ ਸਿੰਘ ਵਾਸੀ ਜਮਾਲਪੁਰ ਨੇ ਉਸ ਤੋਂ ਕਥਿਤ ਰੂਪ ਨਾਲ 13 ਲੱਖ ਲਏ ਅਤੇ ਉਸ ਦੀ ਪਤਨੀ ਸਰਬਜੀਤ ਕੌਰ ਨੂੰ ਵਿਦੇਸ਼ ਜਾਣ ਲਈ ਇਕ ਆਫਰ ਲੈਟਰ ਅਤੇ ਫੀਸ ਦੀ ਸਲਿੱਪ ਜਾਲੀ ਪਾਈ ਗਈ।

ਉਨ੍ਹਾਂ ਨੇ ਦੱਸਿਆ ਕਿ ਨਾਮਜ਼ਦ ਪਤੀ ਪਤਨੀ ਵੱਲੋਂ ਸ਼ਿਕਾਇਤਕਰਤਾ ਨੂੰ ਸਾਢੇ 5 ਲੱਖ ਰੁਪਏ ਵਾਪਸ ਕਰ ਦਿੱਤੇ ਜਦੋਂਕਿ ਬਾਕੀ ਦੇ ਸਾਢੇ 7 ਲੱਖ ਅਜੇ ਤੱਕ ਵਾਪਸ ਨਹੀਂ ਕੀਤੇ ਅਤੇ ਨਾ ਹੀ ਉਸ ਦੀ ਪਤਨੀ ਨੂੰ ਵਿਦੇਸ਼ ਭੇਜਿਆ ਹੈ। ਉਨ੍ਹਾਂ ਨੇ ਦੱਸਿਆ ਕਿ ਨਾਮਜ਼ਦ ਪਤੀ ਪਤਨੀ ਦੇ ਖ਼ਿਲਾਫ਼ ਪੁਲਸ ਨੇ ਆਈ.ਪੀ.ਸੀ. ਦੀ ਧਾਰਾ 420 ਅਤੇ 120 ਬੀ ਦੇ ਤਹਿਤ ਮੁਕੱਦਮਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Aarti dhillon

Content Editor

Related News