ਅੰਤਰਰਾਸ਼ਟਰੀ ਸਰਹੱਦ ਤੋਂ 14.90 ਕਰੋਡ਼ ਦੀ ਹੈਰੋਇਨ ਬਰਾਮਦ

05/04/2022 10:24:36 AM

ਫਿਰੋਜ਼ਪੁਰ (ਮਲਹੋਤਰਾ) : ਭਾਰਤ-ਪਾਕਿ ਸਰਹੱਦ ’ਤੇ ਲਗਾਤਾਰ ਨਸ਼ਾ ਤਸਕਰੀ ਕਰਦਿਆਂ ਮਾਮਲੇ ਸਾਹਮਣੇ ਆਉਂਦੇ ਹਨ ਅਜਿਹਾ ਹੀ ਇਕ ਮਾਮਲਾ ਫਿਰੋਜ਼ਪੁਰ ਵਿਖੇ ਸੀਮਾ ਸੁਰੱਖਿਆ ਬਲ ਨੇ ਅੰਤਰਰਾਸ਼ਟਰੀ ਹਿੰਦ-ਪਾਕਿ ਸਰਹੱਦ ’ਤੇ ਤਲਾਸ਼ੀ ਮੁਹਿੰਮ ਦੌਰਾਨ ਪਲਾਸਟਿਕ ਦੀਆਂ ਦੋ ਬੋਤਲਾਂ ਵਿਚ ਭਰ ਕੇ ਰੱਖੀ 14.90 ਕਰੋੜ ਦੀ ਹੈਰੋਇਨ ਬਰਾਮਦ ਕੀਤੀ ਹੈ। ਬਲ ਅਧਿਕਾਰੀਆਂ ਨੇ ਦੱਸਿਆ ਕਿ ਜੋਧਾਂਵਾਲਾ ਚੈਕਪੋਸਟ ਦੇ ਕੋਲ ਜਵਾਨਾਂ ਵਲੋਂ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਸੀ।

ਇਹ ਵੀ ਪੜ੍ਹੋ : ਫਿਰੋਜ਼ਪੁਰ ਦੇ ਪਿੰਡ ਅੱਕੂ ਮਸਤੇ ਕੇ ਦੇ ਸਾਬਕਾ ਸਰਪੰਚ ਦੀ ਘਰ ’ਚੋਂ ਮਿਲੀ ਗਲੀ-ਸੜੀ ਲਾਸ਼, ਫੈਲੀ ਸਨਸਨੀ

ਜਾਣਕਾਰੀ ਦਿੰਦਿਆਂ ਸੀਮਾ ਸੁਰੱਖਿਆ ਬਲਾਂ ਨੇ ਦੱਸਿਆ ਕਿ ਕੰਡਿਆਲੀ ਤਾਰ ਪਾਰ ਭਾਰਤੀ ਇਲਾਕੇ ’ਚ ਜ਼ਮੀਨ ’ਚ ਦਬਾ ਕੇ ਰੱਖੀਆਂ ਪਲਾਸਟਿਕ ਦੀਆਂ ਦੋ ਬੋਤਲਾਂ ਮਿਲੀਆਂ ਹਨ, ਜਿਨਾਂ ’ਚ ਹੈਰੋਇਨ ਭਰੀ ਹੋਈ ਸੀ। ਬਰਾਮਦ ਹੈਰੋਇਨ ਦਾ ਵਜ਼ਨ ਕਰੀਬ 2.980 ਕਿਲੋ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ’ਚ ਕੀਮਤ ਕਰੀਬ 14 ਕਰੋਡ਼ 90 ਲੱਖ ਰੁਪਏ ਦੱਸੀ ਜਾ ਰਹੀ ਹੈ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


Meenakshi

News Editor

Related News