ਟਰੈਕਟਰ-ਟਰਾਲੀ ਹੇਠਾਂ ਆਉਣ ਨਾਲ 14 ਸਾਲਾ ਬੱਚੇ ਦੀ ਮੌਤ

11/28/2020 11:44:30 PM

ਫਾਜਿਲਕਾ, (ਨਾਗਪਾਲ)– ਫਾਜ਼ਿਲਕਾ ਉਪਮੰਡਲ ਦੇ ਸਰਹੱਦੀ ਪਿੰਡ ਪੱਕਾ ਚਿਸ਼ਤੀ ’ਚ ਇਕ ਟਰੈਕਟਰ-ਟਰਾਲੀ ਹੇਠਾਂ ਆਉਣ ਪਿੰਡ ਵਾਸੀ ਇਕ 14 ਸਾਲ ਦੇ ਬੱਚੇ ਦੀ ਮੌਤ ਹੋ ਗਈ।

ਫਾਜ਼ਿਲਕਾ ਦੇ ਸਿਵਲ ਹਸਪਤਾਲ ’ਚ ਮ੍ਰਿਤਕ ਆਕਾਸ਼ਦੀਪ ਜੋ ਕਿ 9ਵੀਂ ਜਮਾਤ ਦਾ ਵਿਦਿਆਰਥੀ ਹੈ, ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ 14 ਸਾਲਾ ਆਕਾਸ਼ਦੀਪ ਆਪਣੇ ਸਾਈਕਲ ’ਤੇ ਘਰ ਵਾਪਸ ਆ ਰਿਹਾ ਸੀ ਕਿ ਰਸਤੇ ’ਚ ਇਕ ਟਰੈਕਟਰ-ਟਰਾਲੀ ਚਾਲਕ ਨੇ ਉਸਨੂੰ ਟੱਕਰ ਮਾਰ ਦਿੱਤੀ। ਇਸ ਕਾਰਣ ਉਹ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ, ਜਿਸਨੂੰ ਇਲਾਜ ਲਈ ਸਿਵਲ ਹਸਪਤਾਲ ਫਜ਼ਿਲਕਾ ਵਿਖੇ ਲਿਆਂਦਾ ਗਿਆ, ਜਿੱਥੇ ਡਾਕਟਰ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਬਾਲਕ ਦਾ ਸਿਵਲ ਹਸਪਤਾਲ ਵਿਖੇ ਪੋਸਟਮਾਰਟਮ ਕਰਵਾਇਆ ਗਿਆ। ਥਾਣਾ ਸਦਰ ਪੁਲਸ ਨੇ ਟਰੈਕਟਰ-ਟਰਾਲੀ ਚਾਲਕ ਦੇ ਖਿਲਾਫ ਕੇਸ ਦਰਜ ਕਰ ਲਿਆ ਹੈ, ਜੋ ਕਿ ਫਰਾਰ ਦੱਸਿਆ ਜਾਂਦਾ ਹੈ।

Bharat Thapa

This news is Content Editor Bharat Thapa