15 ਗ੍ਰਾਮ ਹੈਰੋਇਨ ਸਣੇ ਇਕ ਕਾਬੂ

01/20/2019 5:50:42 PM

ਫਿਰੋਜ਼ਪੁਰ (ਕੁਮਾਰ) - ਫਿਰੋਜ਼ਪੁਰ ਐੱਸ.ਟੀ.ਐੱਫ. ਦੀ ਪੁਲਸ ਨੇ ਏ.ਐੱਸ.ਆਈ. ਮਹੇਸ਼ ਸਿੰਘ ਦੀ ਅਗਵਾਈ ਹੇਠ ਇਕ ਵਿਅਕਤੀ ਨੂੰ 15 ਗ੍ਰਾਮ ਹੈਰੋਇਨ ਸਣੇ ਗ੍ਰਿਫਤਾਰ ਕੀਤਾ ਹੈ, ਜਿਸ ਦੇ ਖਿਲਾਫ ਥਾਣਾ ਕੈਂਟ ਫਿਰੋਜ਼ਪੁਰ 'ਚ ਮਾਮਲਾ ਦਰਜ ਕਰ ਦਿੱਤਾ ਗਿਆ ਹੈ। ਏ.ਐੱਸ.ਆਈ. ਮਹੇਸ਼ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਫਿਰੋਜ਼ਪੁਰ ਕੈਂਟ ਦੇ ਮਿਲਟਰੀ ਡੇਅਰੀ ਫਾਰਮ ਨੇੜੇ ਪੁਲਸ ਨੇ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਲਿਆ, ਜਿਸ ਦੀ ਤਲਾਸ਼ੀ ਲੈਣ 'ਤੇ ਉਸ ਦੇ ਕਬਜ਼ੇ 'ਚੋਂ 15 ਗ੍ਰਾਮ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਫੜੇ ਗਏ ਵਿਅਕਤੀ ਦੀ ਪਛਾਣ ਹਰਪ੍ਰੀਤ ਸਿੰਘ ਵਜੋਂ ਹੋਈ ਹੈ, ਜਿਸ ਦੇ ਖਿਲਾਫ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।


rajwinder kaur

Content Editor

Related News