ਪਿੰਡ ਬੀਰੋਕੇ ਕਲਾਂ ਦੇ ਸਰਕਾਰੀ ਸਕੂਲ ਦੀ ਵਿਦਿਆਰਥਣ ਨੇ 10ਵੀਂ ਕਲਾਸ ''ਚੋਂ ਹਾਸਿਲ ਕੀਤਾ 15ਵਾਂ ਸਥਾਨ
05/27/2023 1:08:09 PM

ਬੁਢਲਾਡਾ (ਮਨਜੀਤ) - ਪਿੰਡ ਬੀਰੋਕੇ ਕਲਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ 10ਵੀਂ ਕਲਾਸ ਦੀ ਵਿਦਿਆਰਥਣ ਸਿਮਰਨ ਕੌਰ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਨਤੀਜਿਆਂ 'ਚੋਂ 650 ਅੰਕਾਂ 'ਚੋਂ 633 ਅੰਕ (97.38%) ਲੈ ਕੇ ਪੰਜਾਬ ਵਿੱਚੋਂ 15ਵਾਂ ਸਥਾਨ ਹਾਸਿਲ ਕੀਤਾ ਹੈ। ਜਿਓਂ ਹੀ ਇਸ ਗੱਲ ਦੀ ਜਾਣਕਾਰੀ ਸਕੂਲ ਸਟਾਫ਼ ਅਤੇ ਪਿੰਡ ਦੇ ਲੋਕਾਂ ਨੂੰ ਮਿਲੀ ਤਾਂ ਉਹ ਬੱਚੀ ਨੂੰ ਵਧਾਈ ਦੇਣ ਲਈ ਉਸ ਦੇ ਘਰ ਪਹੁੰਚ ਗਏ। ਇਸ ਸਾਦੇ ਸਮਾਗਮ ਦੌਰਾਨ ਬੱਚੀ ਦਾ ਮਾਣ-ਸਨਮਾਨ ਕਰਨ ਲਈ ਇਲਾਕੇ ਦੇ ਸਮਾਜ ਸੇਵੀ ਸ਼੍ਰੀਮਾਨ ਮਹੰਤ ਸ਼ਾਂਤਾ ਨੰਦ ਜੀ ਹਵੇਲੀ ਵਾਲੇ ਨੇ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਬੱਚੀ ਨੂੰ ਸਿਰੋਪਾਓ ਅਤੇ ਨਕਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ।
ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਸਾਡੇ ਪਿੰਡ ਲਈ ਮਾਣ ਵਾਲੀ ਗੱਲ ਹੈ ਕਿ ਇਸ ਬੱਚੀ ਨੇ ਦਿਨ-ਰਾਤ ਮਿਹਨਤ ਕਰਕੇ ਮੈਰਿਟ ਵਿੱਚ ਆਪਣਾ ਨਾਮ ਲਿਆ ਕੇ ਆਪਣੇ ਮਾਤਾ-ਪਿਤਾ, ਸਕੂਲ ਸਟਾਫ਼ ਅਤੇ ਪਿੰਡ ਦਾ ਨਾਮ ਰੋਸ਼ਨ ਕੀਤਾ ਹੈ। ਅਸੀਂ ਸਾਰੇ ਅਰਦਾਸ ਕਰਦੇ ਹਾਂ ਕਿ ਅੱਗੇ ਵੀ ਇਹ ਬੱਚੀ ਹੋਰ ਮਿਹਨਤ ਕਰਕੇ ਆਪਣੀ ਮੰਜ਼ਿਲ ਤੱਕ ਪਹੁੰਚੇ ਅਤੇ ਆਪਣੇ ਮਾਤਾ-ਪਿਤਾ ਤੇ ਪਿੰਡ ਦਾ ਨਾਮ ਰੋਸ਼ਨ ਕਰੇ ਇਸ ਮੌਕੇ ਸਕੂਲ ਪ੍ਰਿੰ: ਲਖਵੀਰ ਸਿੰਘ ਅਤੇ ਸਮੂਹ ਸਕੂਲ ਸਟਾਫ ਵੱਲੋਂ ਵੀ ਬੱਚੀ ਨੂੰ ਹਾਰ ਪਾ ਕੇ ਸਨਮਾਨਿਤ ਕਰਕੇ ਨਕਦ ਇਨਾਮ ਦਿੱਤਾ ਗਿਆ। ਇਸ ਮੌਕੇ ਡੀ.ਪੀ.ਈ ਰਾਜ ਖਾਨ, ਮਾ: ਜਸਵੀਰ ਸਿੰਘ, ਮਾ: ਗੁਰਜੀਤ ਸਿੰਘ, ਮਹੰਤ ਬਲੀਆ ਰਾਮ, ਮੈਡਮ ਸ਼੍ਰੀਮਤੀ ਹਰਮਨਪ੍ਰੀਤ ਕੌਰ ਆਦਿ ਮੌਜੂਦ ਸਨ।