ਕੁੜੀ ਨੂੰ ਵਿਦੇਸ਼ ਭੇਜਣ ਦੇ ਨਾਮ ''ਤੇ 16.50 ਲੱਖ ਦੀ ਠੱਗੀ
Monday, Feb 17, 2025 - 06:09 PM (IST)

ਬਠਿੰਡਾ (ਸੁਖਵਿੰਦਰ)-ਵਿਦੇਸ਼ਾਂ ਵਿਚ ਪੈਸੇ ਭੇਜਣ ਦੇ ਨਾਮ ''ਤੇ ਟਰੈਵਲ ਏਜੰਟਾਂ ਵਲੋਂ ਲੋਕਾਂ ਨਾਲ ਲਗਾਤਾਰ ਠੱਗੀ ਮਾਰੀ ਜਾ ਰਹੀ ਹੈ। ਇਸੇ ਤਰ੍ਹਾਂ ਦੇ ਇਕ ਮਾਮਲੇ ਵਿਚ ਬਠਿੰਡਾ ਦੇ ਇਕ ਟਰੈਵਲ ਏਜੰਟ ਨੇ ਇਕ ਕੁੜੀ ਦੇ ਪਰਿਵਾਰ ਤੋਂ ਵਿਦੇਸ਼ ਭੇਜਣ ਦੇ ਨਾਮ ''ਤੇ 16.50 ਲੱਖ ਰੁਪਏ ਲੈ ਲਏ ਪਰ ਉਸ ਨੂੰ ਵਿਦੇਸ਼ ਨਹੀਂ ਭੇਜਿਆ। ਪੁਲਸ ਨੇ ਮੁਲਜ਼ਮ ਏਜੰਟ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।
ਇਹ ਵੀ ਪੜ੍ਹੋ- ਡਿਪੋਰਟ ਹੋਏ ਨੌਜਵਾਨਾਂ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ, ਸੁਣੋ ਕੀ ਬੋਲੇ
ਥਾਣਾ ਸਿਵਲ ਲਾਈਨ ਵਿਖੇ ਦਰਜ ਕਰਵਾਈ ਸ਼ਿਕਾਇਤ ਵਿਚ ਨੋਵਲਪ੍ਰੀਤ ਕੌਰ ਵਾਸੀ ਪੂਹਲੀ ਨੇ ਦੱਸਿਆ ਕਿ ਉਸ ਨੇ ਵਿਦੇਸ਼ ਜਾਣ ਲਈ ਏ.ਬੀ.ਐਮ. ਇਮੀਗ੍ਰੇਸ਼ਨ ਦੇ ਡਾਇਰੈਕਟਰ ਨਕੁਲ ਖੁਰਾਣਾ ਨਾਲ ਸੰਪਰਕ ਕੀਤਾ। ਮੁਲਜ਼ਮ ਨੇ ਉਸ ਨੂੰ ਵਿਦੇਸ਼ ਭੇਜਣ ਦੇ ਬਹਾਨੇ ਉਸ ਤੋਂ 16.50 ਲੱਖ ਰੁਪਏ ਲੈ ਲਏ ਪਰ ਉਸ ਨੂੰ ਵਿਦੇਸ਼ ਨਹੀਂ ਭੇਜਿਆ। ਅਜਿਹਾ ਕਰਕੇ ਮੁਲਜ਼ਮ ਨੇ ਉਸ ਨਾਲ ਠੱਗੀ ਮਾਰੀ ਹੈ। ਪੁਲਸ ਨੇ ਸ਼ਿਕਾਇਤ ਦੇ ਆਧਾਰ ''ਤੇ ਮੁਲਜਮ ਟਰੈਵਲ ਏਜੰਟ ਖਿਲਾਫ ਧੋਖਾਦੇਹੀ ਦਾ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਐੱਸ. ਜੀ. ਪੀ. ਸੀ. ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦਿੱਤਾ ਅਸਤੀਫ਼ਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8