16 ਸਾਲਾ ਵਿਦਿਆਰਥਣ ਨੂੰ ਫੁਸਲਾ ਕੇ ਲੈ ਗਿਆ ਨੌਜਵਾਨ, ਭਾਲ ਜਾਰੀ

07/21/2020 5:59:33 PM

ਮੋਗਾ (ਅਜ਼ਾਦ): ਮੋਗਾ ਜ਼ਿਲ੍ਹੇ ਦੇ ਪਿੰਡ ਦੀ ਇਕ ਨਾਬਾਲਗ 16 ਸਾਲਾ ਵਿਦਿਆਰਥਣ ਨੂੰ ਪਿੰਡ ਦੇ ਹੀ ਇਕ ਨੌਜਵਾਨ ਵਲੋਂ ਵਿਆਹ ਦਾ ਝਾਂਸਾ ਦੇ ਕੇ ਫੁਸਲਾ ਕੇ ਲੈ ਜਾਣ ਦਾ ਪਤਾ ਲੱਗਾ ਹੈ। ਇਸ ਸਬੰਧ 'ਚ ਕੁੜੀ ਦੇ ਪਰਿਵਾਰ ਵਾਲਿਆਂ ਦੇ ਬਿਆਨਾਂ ਤੇ ਭਿੰਦਰ ਸਿੰਘ ਉਰਫ ਹੈਪੀ ਦੇ ਖ਼ਿਲਾਫ ਥਾਣਾ ਸਮਾਲਸਰ 'ਚ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਜਾਂਚ ਕਰ ਰਹੀ ਸਹਾਇਕ ਥਾਣੇਦਾਰ ਰਾਜ ਕੌਰ ਨੇ ਦੱਸਿਆ ਕਿ ਕੁੜੀ ਦੇ ਪਰਿਵਾਰ ਵਾਲਿਆਂ ਨੇ ਪੁਲਸ ਨੂੰ ਦਿੱਤੇ ਸ਼ਿਕਾਇਤ ਪੱਤਰ ਵਿਚ ਕਿਹਾ ਕਿ ਉਨ੍ਹਾਂ ਦੀ ਕੁੜੀ 10ਵੀਂ ਕਲਾਸ 'ਚ ਪੜ੍ਹਦੀ ਸੀ, ਕਥਿਤ ਦੋਸ਼ੀ ਨੌਜਵਾਨ ਜੋ ਸਾਡੇ ਪਿੰਡ ਦਾ ਹੈ, ਸਾਡੀ ਧੀ ਨੂੰ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਫੁਸਲਾ ਕੇ ਕਿਤੇ ਲੈ ਗਿਆ ਹੈ। ਅਸੀਂ ਉਸ ਦੀ ਬਹੁਤ ਤਲਾਸ਼ ਕੀਤੀ, ਪਰ ਉਨ੍ਹਾਂ ਦਾ ਕੋਈ ਸੁਰਾਗ ਨਾ ਮਿਲਣ ਤੇ ਪੁਲਸ ਨੂੰ ਸੂਚਿਤ ਕੀਤਾ ਗਿਆ। ਜਾਂਚ ਅਧਿਕਾਰੀ ਨੇ ਕਿਹਾ ਕਿ ਉਹ ਲੜਕੇ ਦੇ ਛੁਪਣ ਵਾਲੇ ਠਿਕਾਣਿਆਂ ਤੇ ਛਾਪਾਮਾਰੀ ਕਰ ਰਹੇ ਹਨ, ਪਰ ਅਜੇ ਤੱਕ ਕੋਈ ਪਤਾ ਨਹੀਂ ਲੱਗ ਸਕਿਆ, ਜਲਦ ਹੀ ਕੋਈ ਸੁਰਾਗ ਮਿਲ ਜਾਣ ਦੀ ਸੰਭਾਵਨਾ ਹੈ।


Shyna

Content Editor

Related News