85 ਲੱਖ ਦੀ ਹੈਰੋਇਨ ਸਮੇਤ ਨਸ਼ਾ ਤਸਕਰ ਗ੍ਰਿਫਤਾਰ

08/21/2019 7:41:42 PM

ਲੁਧਿਆਣਾ,(ਅਨਿਲ): ਸਪੈਸ਼ਲ ਟਾਸਕ ਫੋਰਸ ਦੀ ਪੁਲਸ ਨੇ ਬੀਤੀ ਰਾਤ ਵੱਡੀ ਸਫਲਤਾ ਹਾਸਲ ਕਰਦੇ ਹੋਏ ਇਕ ਨਸ਼ਾ ਤਸਕਰ ਨੂੰ 85 ਲੱਖ ਦੀ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ, ਜਿਸ ਸਬੰਧੀ ਐਸ. ਟੀ. ਐਫ. ਦੇ ਲੁਧਿਆਣਾ ਫਿਰੋਜ਼ਪੁਰ ਰੇਂਜ ਦੇ ਇੰਚਾਰਜ ਹਰਬੰਸ ਸਿੰਘ ਰਹਿਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਸ ਨੂੰ ਮੁਖਬਰ ਖਾਸ ਨੇ ਸੂਚਨਾ ਦਿੱਤੀ ਕਿ ਨਸ਼ਾ ਤਸਕਰ ਡਵੀਜ਼ਨ ਨੰਬਰ 7 ਦੇ ਇਲਾਕੇ 'ਚ ਹੈਰੋਇਨ ਦੀ ਖੇਪ ਲੈ ਕੇ ਆਪਣੇ ਗ੍ਰਾਹਕਾਂ ਨੂੰ ਸਪਲਾਈ ਕਰਨ ਆ ਰਿਹਾ ਹੈ। ਜਿਸ 'ਤੇ ਪੁਲਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਸਬਜ਼ੀ ਮੰਡੀ ਐਲ. ਆਈ. ਜੀ. ਫਲੈਟ ਕੋਲ ਸਪੈਸ਼ਲ ਨਾਕਾਬੰਦੀ ਕਰਕੇ ਇਕ ਕਾਰ ਨੂੰ ਤਲਾਸ਼ੀ ਲਈ ਰੋਕਿਆ ਤਾਂ ਜਦ ਪੁਲਸ ਨੇ ਕਾਰ ਦੀ ਤਲਾਸ਼ੀ ਲਈ ਤਾਂ ਉਸ 'ਚੋਂ 165 ਗ੍ਰਾਮ ਹੈਰੋਇਨ ਦੀ ਖੇਪ ਬਰਾਮਦ ਕੀਤੀ ਗਈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ 'ਚ ਕਰੀਬ 85 ਲੱਖ ਰੁਪਏ ਕੀਮਤ ਆਂਕੀ ਜਾ ਰਹੀ ਹੈ। ਪੁਲਸ ਨੇ ਤੁਰੰਤ ਕਾਰ ਸਵਾਰ ਨੂੰ ਗ੍ਰਿਫਤਾਰ ਕਰ ਲਿਆ। ਪੁਲਸ ਵਲੋਂ ਗ੍ਰਿਫਤਾਰ ਕੀਤੇ ਵਿਅਕਤੀ ਦੀ ਪਛਾਣ ਰਜਿੰਦਰ ਸਿੰਘ (25) ਪੁੱਤਰ ਸਤਨਾਮ ਸਿੰਘ ਵਾਸੀ ਮੁਹੱਲਾ ਜਵਦ ਬਿਹਾਰ ਦੇ ਰੂਪ 'ਚ ਕੀਤੀ। ਪੁਲਸ ਨੇ ਦੋਸ਼ੀ ਖਿਲਾਫ ਪੁਲਸ ਥਾਣਾ ਡਵੀਜ਼ਨ 7 'ਚ ਐਨ. ਡੀ. ਪੀ. ਐਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇੰਚਾਰਜ ਹਰਬੰਸ ਸਿੰਘ ਨੇ ਦੱਸਿਆ ਕਿ ਦੋਸ਼ੀ ਟੈਕੀ ਡਰਾਈਵਰ ਦਾ ਕੰਮ ਕਰਦਾ ਹੈ ਤੇ ਪਿਛਲੇ 2 ਸਾਲ ਤੋਂ ਹੈਰੋਇਨ ਵੇਚਣ ਦਾ ਵੀ ਕੰਮ ਸ਼ੁਰੂ ਕਰ ਦਿੱਤਾ। ਪੁਲਸ ਨੇ ਜਦ ਦੋਸ਼ੀ ਨੂੰ ਫੜਿਆ ਤਾਂ ਉਸ ਕੋਲੋਂ ਹੈਰੋਇਨ ਨੂੰ ਤੋਲਣ ਵਾਲਾ ਇਲੈਕਟ੍ਰਾਨਿਕ ਕਾਂਟਾ ਤੇ 10 ਲਿਫਾਫੇ ਵੀ ਬਰਾਮਦ ਕੀਤੇ ਗਏ। ਦੋਸ਼ੀ ਜਦ ਗ੍ਰਾਹਕਾਂ ਨੂੰ ਨਸ਼ਾ ਵੇਚਣ ਜਾਂਦਾ ਸੀ ਤਾਂ ਉਸ ਸਮੇਂ ਕਾਂਟੇ 'ਚ ਹੈਰੋਇਨ ਦਾ ਬਜਨ ਕਰਕੇ ਲਿਫਾਫੇ 'ਚ ਪਾ ਕੇ ਦਿੰਦਾ ਸੀ। ਦੋਸ਼ੀ ਖੁਦ ਵੀ ਨਸ਼ਾ ਕਰਨ ਦਾ ਆਦਿ ਹੈ। ਪਹਿਲਾਂ ਉਹ ਖੁਦ ਨਸ਼ਾ ਕਰਦਾ ਸੀ ਜਦ ਨਸ਼ੇ ਦੀ ਪੂਰਤੀ ਨਾ ਹੋਣ ਲੱਗੀ ਤਾਂ ਉਸ ਨੇ ਖੁਦ ਹੈਰੋਇਨ ਵੇਚਣ ਦਾ ਕੰਮ ਸ਼ੁਰੂ ਕਰ ਦਿੱਤਾ। ਜਿਸ ਨਾਲ ਦੋਸ਼ੀ ਆਪਣਾ ਨਸ਼ਾ ਵੀ ਪੂਰਾ ਕਰਨ ਲੱਗਾ ਤੇ ਮੋਟਾ ਮੁਨਾਫਾ ਕਮਾਉਣ ਲੱਗ ਗਿਆ। ਅੱਜ ਦੋਸ਼ੀ ਨੂੰ ਅਦਾਲਤ 'ਚ ਪੇਸ਼ ਕਰਕੇ ਉਸ ਦਾ ਰਿਮਾਡ ਹਾਸਲ ਕਰਕੇ ਉਸ ਦੇ ਬਾਕੀ ਸਾਥੀਆਂ ਦੇ ਬਾਰੇ ਵੀ ਪੁੱਛ ਗਿੱਛ ਕੀਤੀ ਜਾਵੇਗੀ।