ਜ਼ਿਲ੍ਹਾ ਫ਼ਾਜ਼ਿਲਕਾ ਦੇ 17 ਵਿਦਿਆਰਥੀਆਂ ਦਾ ਪੰਜਾਬ ਰਾਜ ਭਵਨ ਵਿਖੇ ਹੋਇਆ ਸਨਮਾਨ

Saturday, Feb 03, 2024 - 05:20 AM (IST)

ਫਾਜ਼ਿਲਕਾ (ਸੁਖਵਿੰਦਰ ਆਲਮਸ਼ਾਹ): ਜ਼ਿਲ੍ਹਾ ਫ਼ਾਜ਼ਿਲਕਾ ਦੇ ਹੋਣਹਾਰ ਵਿਦਿਆਰਥੀਆਂ ਵੱਲੋਂ ਆਪਣੀ ਕਾਬਲੀਅਤ ਦੇ ਅਧਾਰ 'ਤੇ ਵੱਖ-ਵੱਖ ਖੇਤਰਾਂ ਵਿਚ ਮੱਲਾਂ ਮਾਰੀਆਂ ਜਾ ਰਹੀਆਂ ਹਨ। ਇਸ ਸਿਲਸਿਲੇ ਨੂੰ ਅੱਗੇ ਵਧਾਉਂਦਿਆਂ ਜ਼ਿਲ੍ਹਾ ਫ਼ਾਜ਼ਿਲਕਾ ਦੇ 17 ਹੋਣਹਾਰ ਵਿਦਿਆਰਥੀ ਜਿਨ੍ਹਾਂ ਨੇ ਸਾਲ 2022-2023 ਦੌਰਾਨ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅੱਠਵੀਂ ਜਮਾਤ ਦੀ ਮੈਰਿਟ ਸੂਚੀ ਵਿਚ ਪਹਿਲੇ 150 ਅਤੇ ਦਸਵੀਂ ਦੀ ਮੈਰਿਟ ਸੂਚੀ ਵਿਚ ਪਹਿਲੇ 75 ਵਿਦਿਆਰਥੀਆਂ ਵਿਚ ਥਾਂ ਬਣਾਈ ਹੈ, ਨੂੰ ਪੰਜਾਬ ਰਾਜ ਭਵਨ ਵਿਚ ਸਨਮਾਨਿਤ ਕੀਤਾ ਗਿਆ। ਸੁਸਾਇਟੀ ਫਾਰ ਡਿਸ ਅਡਵਾਟਜ ਐਡ ਟੇਲੰਟ ਯੂਥ ਵੱਲੋਂ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਰੱਖੇ ਇਸ ਪ੍ਰੋਗਰਾਮ ਵਿਚ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਦਸਵੀਂ ਦੀ ਮੈਰਿਟ ਸੂਚੀ ਵਿਚ ਥਾਂ ਬਣਾਉਣ ਵਾਲੇ ਵਿਦਿਆਰਥੀਆਂ ਨੂੰ 10 ਹਜ਼ਾਰ ਰੁਪਏ ਅਤੇ ਅੱਠਵੀਂ ਦੀ ਮੈਰਿਟ ਸੂਚੀ ਵਿਚ ਥਾਂ ਬਣਾਉਣ ਵਾਲੇ ਵਿਦਿਆਰਥੀਆਂ ਨੂੰ 7500 ਰੁਪਏ ਇਨਾਮੀ ਰਾਸ਼ੀ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। 

ਇਹ ਖ਼ਬਰ ਵੀ ਪੜ੍ਹੋ - ਅਮਰੀਕਾ ਨੇ ਸੀਰੀਆ ਤੇ ਇਰਾਕ 'ਚ ਕੀਤੀ ਏਅਰਸਟ੍ਰਾਈਕ, ਮਿਲੀਸ਼ੀਆ ਦੇ 6 ਲੜਾਕੇ ਢੇਰ

ਇਸ ਸਨਮਾਨ ਸਮਾਰੋਹ ਵਿਚ ਜ਼ਿਲ੍ਹਾ ਫ਼ਾਜ਼ਿਲਕਾ ਦੇ ਸਰਕਾਰੀ ਹਾਈ ਸਕੂਲ ਸ਼ੇਰਗੜ੍ਹ ਦੀਆ ਵਿਦਿਆਰਥਣਾਂ ਸਪਨਾ ਅਤੇ ਸੰਤੋਸ਼, ਸਰਕਾਰੀ ਮਾਡਲ ਹਾਈ ਸਕੂਲ ਅਬੋਹਰ ਦੀ ਵਿਦਿਆਰਥਣ ਮੁਸਕਾਨ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਅਬੋਹਰ ਦੀਆ ਵਿਦਿਆਰਥਣਾਂ ਏਂਜਲ, ਹਰਸ਼ਿਤਾ ਅਤੇ ਇਲਮਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੰਡੀ ਅਮੀਨ ਗੰਜ ਦੀ ਵਿਦਿਆਰਥਣ ਜੀਆਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਰਮਪੁਰਾ ਦੀ ਵਿਦਿਆਰਥਣ ਪ੍ਰਵੀਨਾ, ਸਰਕਾਰੀ ਹਾਈ ਸਕੂਲ ਚੱਕ ਸੂਰ ਘੁਰੀ ਦੀ ਵਿਦਿਆਰਥਣ ਰਸਵਿੰਦਰ ਕੌਰ, ਸਰਕਾਰੀ ਹਾਈ ਸਕੂਲ ਦਾਨੇਵਾਲਾ ਸਤਕੋਸੀ ਦੀ ਵਿਦਿਆਰਥਣ ਸੰਜਨਾ ਅਤੇ ਅਮ੍ਰਿਤਪਾਲ ਕੌਰ, ਸਰਕਾਰੀ ਮਿਡਲ ਸਕੂਲ ਬੁਰਜ ਹਨੂੰਮਾਨਗੜ੍ਹ ਦੀ ਵਿਦਿਆਰਥਣ ਜਸਮੀਨ ਕੌਰ, ਸਰਕਾਰੀ ਹਾਈ ਸਕੂਲ ਹਿੰਮਤਪੁਰਾ ਦੀ ਵਿਦਿਆਰਥਣ ਸ੍ਰਿਸ਼ਟੀ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਜੰਡਵਾਲਾ ਭੀਮੇਸ਼ਾਹ ਦੀ ਵਿਦਿਆਰਥਣ ਸਰਗੁਣ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁਲਾਰ ਦੇ ਵਿਦਿਆਰਥੀ ਕੌਂਸਲ ਸਿੰਘ, ਸਰਕਾਰੀ ਹਾਈ ਸਕੂਲ ਕੇਰੀਆਂ ਦੀ ਵਿਦਿਆਰਥਣ ਕੋਮਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਹਮੂਜੋਈਆ ਦੀ ਵਿਦਿਆਰਥਣ ਸੋਨਮ ਨੂੰ ਸਨਮਾਨਿਤ ਕੀਤਾ ਗਿਆ। ਇਸ ਸ਼ਾਨਾਂਮੱਤੀ ਪ੍ਰਾਪਤੀ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਡੰਰੀ ਅਤੇ ਐਲੀਮੈਂਟਰੀ ਫਾਜ਼ਿਲਕਾ ਜਸਪਾਲ ਮੋਂਗਾ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਡੰਰੀ ਪੰਕਜ਼ ਕੁਮਾਰ ਅੰਗੀ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮੈਡਮ ਅੰਜੂ ਸੇਠੀ, ਸੂਬਾ ਸਿੱਖਿਆ ਸਲਾਹਕਾਰ ਕਮੇਟੀ ਮੈਂਬਰ ਲਵਜੀਤ ਸਿੰਘ ਗਰੇਵਾਲ, ਵਿਵੇਕ ਅਨੇਜਾ, ਸਮੂਹ ਬੀ.ਐੱਨ.ਓ., ਵੱਖ-ਵੱਖ ਸਕੂਲਾਂ ਦੇ ਮੁਖੀਆਂ ਅਤੇ ਅਧਿਆਪਕਾਂ ਵੱਲੋਂ ਇਨ੍ਹਾਂ ਵਿਦਿਆਰਥੀਆਂ ਨੂੰ ਵਧਾਈਆਂ ਅਤੇ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News