ਬਿਜਲੀ ਦਾ ਕਰੰਟ ਲੱਗਣ ਕਾਰਨ ਮਾਪਿਆਂ ਦੇ 17 ਸਾਲਾਂ ਇਕਲੌਤੇ ਪੁੱਤਰ ਦੀ ਮੌਤ

Wednesday, Jun 17, 2026 - 07:41 PM (IST)

ਬਿਜਲੀ ਦਾ ਕਰੰਟ ਲੱਗਣ ਕਾਰਨ ਮਾਪਿਆਂ ਦੇ 17 ਸਾਲਾਂ ਇਕਲੌਤੇ ਪੁੱਤਰ ਦੀ ਮੌਤ

ਬਨੂੜ, (ਗੁਰਪਾਲ)- ਬਨੂੜ ਡੇਰਾਬਸੀ ਰੋਡ ਸੰਘਰਸ਼ ਕਮੇਟੀ ਦੇ ਪ੍ਰਧਾਨ ਬਲਜਿੰਦਰ ਸਿੰਘ ਸ਼ੇਖਪੁਰਾ ਦੇ ਇਕਲੌਤੇ ਪੁੱਤਰ ਦੀ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਹੋ ਜਾਣ ਦਾ ਦੁੱਖਦਾਈ ਸਮਾਚਾਰ ਹੈ। 17 ਸਾਲਾਂ ਰਾਜਬੀਰ ਸਿੰਘ ਜੋ ਕਿ ਮਾਪਿਆਂ ਦੀ ਇਕਲੌਤੀ ਔਲਾਦ ਸੀ ਅਤੇ ਉਹ ਚੰਡੀਗੜ੍ਹ ਵਿਚ ਸਥਿਤ ਸੈਂਟ ਜੈਵੀਅਰ ਸਕੂਲ ਵਿਚ ਬਾਰਵੀਂ ਜਮਾਤ ਦਾ ਵਿਦਿਆਰਥੀ ਸੀ। 

ਸਕੂਲ ਵਿਚ ਛੁੱਟੀਆਂ ਹੋਣ ਕਾਰਨ ਰਾਜਵੀਰ ਸਿੰਘ ਆਪਣੇ ਪਿਤਾ ਨਾਲ ਖੇਤੀ ਦੇ ਕੰਮਾਂ ਵਿਚ ਹੱਥ ਵਟਾਉਂਦਾ ਸੀ ਅਤੇ ਬੀਤੇ ਦਿਨੀ ਖੇਤਾਂ ਵਿਚ ਕੰਮ ਕਰਦੇ ਹੋਏ ਬਿਜਲੀ ਦੀਆਂ ਲੰਘ ਰਹੀਆਂ ਨੀਵੀਆਂ ਤਾਰਾਂ ਕਾਰਨ ਉਸ ਦਾ ਹੱਥ ਬਿਜਲੀ ਦੀ ਤਾਰ ਨੂੰ ਛੂਹ ਗਿਆ ਜਿਸ ਨਾਲ ਉਸਦੀ ਮੌਕੇ ਤੇ ਹੀ ਮੌਤ ਹੋ ਗਈ। 

ਰਾਜਬੀਰ ਸਿੰਘ ਦੀ ਮੌਤ ਦੀ ਖਬਰ ਦਾ ਪਤਾ ਲੱਗਦਿਆਂ ਹੀ ਇਲਾਕੇ ਵਿਚ ਸੰਨਾਟਾ ਛਾਅ ਗਿਆ, ਮ੍ਰਿਤਕ ਨੌਜਵਾਨ ਦਾ ਅੰਤਿਮ ਸੰਸਕਾਰ ਉਸਦੇ ਜੱਦੀ ਪਿੰਡ ਸ਼ੇਖਪੁਰਾ ਵਿਖੇ ਕਰ ਦਿੱਤਾ ਗਿਆ। ਇਸ ਮੌਕੇ ਵੱਖ-ਵੱਖ ਕਿਸਾਨ ਜਥੇਬੰਦੀਆਂ ਸਿਆਸੀ ਪਾਰਟੀ ਨੇ ਆਗੂਆਂ ਨੇ ਬਲਜਿੰਦਰ ਸਿੰਘ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ।


author

Rakesh

Content Editor

Related News