ਨਾਭਾ 'ਚ 17 ਸਾਲਾ ਨੌਜਵਾਨ ਦੀ ਰਿਪੋਰਟ ਆਈ ਕੋਰੋਨਾ ਪਾਜ਼ੇਟਿਵ

Friday, Jun 05, 2020 - 01:12 AM (IST)

ਨਾਭਾ 'ਚ 17 ਸਾਲਾ ਨੌਜਵਾਨ ਦੀ ਰਿਪੋਰਟ ਆਈ ਕੋਰੋਨਾ ਪਾਜ਼ੇਟਿਵ

ਨਾਭਾ,(ਖੁਰਾਣਾ/ਭੂਪਾ)- ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਜੇਕਰ ਨਾਭਾ ਦੀ ਗੱਲ ਕੀਤੀ ਜਾਵੇ ਤਾਂ ਨਾਭਾ ਵਿਖੇ ਚੇਨਈ ਤੋਂ ਪਰਤੇ 17 ਸਾਲਾਂਨੌਜਵਾਨ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ ਅਤੇ ਜਿਸ ਤੋਂ ਬਾਅਦ ਪੂਰੇ ਏਰੀਏ ਵਿੱਚ ਸਹਿਮ ਦਾ ਮਾਹੌਲ ਪੈਦਾ ਹੋ ਗਿਆ। ਇਸ ਮੌਕੇ 'ਤੇ ਨਾਭਾ ਦੇ ਨਾਇਬ ਤਹਿਸੀਲਦਾਰ ਪਰਮਜੀਤ ਖੱਟੜਾ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਹ ਲੜਕਾ ਬੀਤੇ ਦਿਨ ਚੇਨਈ ਤੋਂ ਆਇਆ ਸੀ ਅਤੇ ਇਸ ਨੂੰ ਘਰ ਵਿੱਚ ਹੀ ਏਕਾਂਤਵਾਸ ਲਈ ਰੱਖਿਆ ਗਿਆ ਸੀ ਅਤੇ ਇਸ ਨੌਜਵਾਨ ਦੀ ਅੱਜ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਸਿਹਤ ਵਿਭਾਗ ਦੀ ਟੀਮ ਵੱਲੋਂ ਐਂਬੂਲੈਂਸ ਵਿੱਚ ਇਸ ਨੌਜਵਾਨ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿੱਚ ਸ਼ਿਫਟ ਕਰ ਦਿੱਤਾ ਗਿਆ ਹੈ। ਇਸ ਮੌਕੇ ਨਾਭਾ ਕੋਤਵਾਲੀ ਦੇ ਐਸਐਚਓ ਸਰਬਜੀਤ ਸਿੰਘ ਚੀਮਾ ਮੌਕੇ 'ਤੇ ਪਹੁੰਚੇ ਅਤੇ ਉਨ੍ਹਾਂ ਵੱਲੋਂ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਪੀੜਤ ਦੇ ਘਰ ਨੂੰ ਅਤੇ ਆਲੇ-ਦੁਆਲੇ ਦੇ ਇਲਾਕੇ ਨੂੰ ਸੈਨੀਟਾਈਜ਼ ਕੀਤਾ ਜਾ ਰਿਹਾ ਹੈ।


author

Bharat Thapa

Content Editor

Related News