173 ਸੈਂਪਲਾਂ ਦੀ ਰਿਪੋਰਟ ਆਈ ਨੈਗੇਟਿਵ : ਸਿਵਲ ਸਰਜਨ
Sunday, Jul 05, 2020 - 01:44 AM (IST)

ਸ੍ਰੀ ਮੁਕਤਸਰ ਸਾਹਿਬ, (ਪਵਨ, ਖ਼ੁਰਾਣਾ)- ਜ਼ਿਲੇ ਅੰਦਰੋਂ ਕੋਵਿਡ-19 ਤਹਿਤ ਜਾਂਚ ਲਈ ਭੇਜੇ ਗਏ ਸੈਂਪਲਾਂ ’ਚੋਂ ਅੱਜ 173 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆ ਗਈ ਹੈ, ਜਦੋਂਕਿ ਹੁਣ 622 ਸੈਂਪਲ ਜਾਂਚ ਅਧੀਨ ਬਾਕੀ ਹਨ। ਉਕਤ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਹਰੀ ਨਰਾਇਣ ਸਿੰਘ ਨੇ ਦੱਸਿਆ ਕਿ ਜ਼ਿਲੇ ਭਰ ਤੋਂ ਅੱਜ 147 ਨਵੇਂ ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲੇ ਅੰਦਰ ਕੋਰੋਨਾ ਦੇ ਕੁੱਲ 133 ਮਾਮਲੇ ਪਾਏ ਗਏ ਹਨ, ਜਿਨ੍ਹਾਂ ’ਚੋਂ 123 ਮਰੀਜ਼ ਠੀਕ ਹੋ ਕੇ ਘਰ ਜਾ ਚੁੱਕੇ ਹਨ, ਜਦੋਂਕਿ 10 ਕੇਸ ਅਜੇ ਵੀ ਐਕਟਿਵ ਚੱਲ ਰਹੇ ਹਨ।