ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਪੁੱਤ, ਲਾਸ਼ ਵੇਖ ਧਾਹਾਂ ਮਾਰ-ਮਾਰ ਰੋਇਆ ਪਿਓ

Thursday, Oct 05, 2023 - 05:22 PM (IST)

ਬਰਨਾਲਾ (ਪੁਨੀਤ)- ਬਰਨਾਲਾ ਤੋਂ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ, ਜਿਥੇ 18 ਸਾਲਾ ਮੁੰਡਾ ਜਸ਼ਨਦੀਪ ਸਿੰਘ ਜੋ ਕਿ 11 ਵੀਂ ਜਮਾਤ 'ਚ ਪੜ੍ਹਦਾ ਸੀ  ਰੇਲ ਗੱਡੀ ਦੀ ਲਪੇਟ 'ਚ ਆਉਣ ਕਾਰਨ ਉਸ ਦੀ ਮੌਤ ਹੋ ਗਈ।  ਫਿਲਹਾਲ ਇਸ ਘਟਨਾ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ, ਪੁਲਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ 'ਚ ਭੇਜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਸਰਹੱਦ ਪਾਰ: ਕਲਯੁਗੀ ਪਿਓ ਨੇ ਆਪਣੇ 4 ਮਾਸੂਮ ਬੱਚਿਆਂ ਨੂੰ ਦਿੱਤੀ ਰੂਹ ਕੰਬਾਊ ਮੌਤ

ਪਰਿਵਾਰਕ ਮੈਂਬਰ ਇਸ ਘਟਨਾ ਲਈ ਰੇਲਵੇ ਵਿਭਾਗ ਨੂੰ ਜ਼ਿੰਮੇਵਾਰ ਠਹਿਰਾ ਰਹੇ ਹਨ। ਪਰਿਵਾਰਕ ਮੈਂਬਰਾਂ ਦਾ ਇਲਜ਼ਾਮ ਹੈ ਕਿ ਬਰਨਾਲਾ ਰੇਲਵੇ ਸਟੇਸ਼ਨ ਦੇ ਨਾਲ ਨਵੀਂ ਰੇਲਵੇ ਲਾਈਨ ਬਣਾਈ ਗਈ ਹੈ, ਜਿਸ ਬਾਰੇ ਸ਼ਹਿਰ ਵਾਸੀਆਂ ਨੂੰ ਰੇਲਵੇ ਵਿਭਾਗ ਵੱਲੋਂ ਚਾਲੂ ਕੀਤੇ ਜਾਣ ਦੀ ਜਾਣਕਾਰੀ ਨਹੀਂ ਸੀ ਅਤੇ ਟ੍ਰੈਕ ਖਾਲੀ ਨੂੰ ਦੇਖਦਿਆਂ ਉਸ ਦਾ ਪੁੱਤਰ ਉੱਥੋਂ ਦੀ ਲੰਘ ਰਿਹਾ ਸੀ ਤੇ ਅਚਾਨਕ ਟਰੇਨ ਦੇ ਆਉਣ ਨਾਲ ਜਸ਼ਨਦੀਪ  ਟਰੇਨ ਦੀ ਲਪੇਟ 'ਚ ਆ ਗਿਆ ਅਤੇ ਉਸ ਦੀ ਮੌਕੇ 'ਤੇ ਮੌਤ ਹੋ ਗਈ।

PunjabKesari

ਇਹ ਵੀ ਪੜ੍ਹੋ- ਮਾਨਸਾ ਜੇਲ੍ਹ ਦੇ ਸੁਪਰਡੈਂਟ ਅਰਵਿੰਦਰ ਪਾਲ ਸਿੰਘ ਭੱਟੀ 'ਤੇ ਵੱਡੀ ਕਾਰਵਾਈ, ਕੀਤਾ ਗਿਆ ਮੁਅੱਤਲ

ਦੱਸ ਦੇਈਏ ਪਹਿਲਾਂ ਬਰਨਾਲਾ 'ਚ ਰੇਲਵੇ ਲਾਈਨ ਸਿੰਗਲ ਸੀ, ਹੁਣ ਇਸ ਨੂੰ ਡਬਲ ਕਰ ਦਿੱਤਾ ਗਿਆ ਹੈ ਅਤੇ ਦੂਜੀ ਲਾਈਨ 'ਤੇ ਕੰਮ ਅਜੇ ਵੀ ਚੱਲ ਰਿਹਾ ਹੈ। ਜਦੋਂ ਜ਼ਸ਼ਨਦੀਪ ਉਸ ਲਾਈਨ ਤੋਂ ਲੰਘ ਰਿਹਾ ਸੀ ਤਾਂ ਪਿੱਛੇ ਤੋਂ ਆਈ ਰੇਲ ਗੱਡੀ ਨੇ ਉਸ ਨੂੰ ਕੁੱਚਲ ਦਿੱਤਾ।  ਪਰਿਵਾਰ ਨੇ ਕਿਹਾ ਕਿ ਵਿਭਾਗ ਅਤੇ ਜ਼ਿੰਮੇਵਾਰ ਅਧਿਕਾਰੀ ਰੇਲਵੇ ਟਰੈਕ ਦਾ ਕੰਮ ਕਰਵਾ ਰਹੇ ਹਨ। ਉਨ੍ਹਾਂ ਦੀ ਅਣਗਹਿਲੀ ਕਾਰਨ ਅੱਜ ਉਨ੍ਹਾਂ ਦੇ ਪੁੱਤ ਦੀ ਰੇਲ ਗੱਡੀ ਹੇਠ ਆਉਣ ਕਾਰਨ ਮੌਤ ਹੋ ਗਈ। ਇਸ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ ਅਤੇ ਇਨਸਾਫ਼ ਮਿਲਣਾ ਚਾਹੀਦਾ ਹੈ।

PunjabKesari

ਇਹ ਵੀ ਪੜ੍ਹੋ- ਮਨਪ੍ਰੀਤ ਬਾਦਲ 'ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਅਦਾਲਤ ਨੇ ਅਗਾਊਂ ਜ਼ਮਾਨਤ ਕੀਤੀ ਰੱਦ

ਇਸ ਸਾਰੀ ਘਟਨਾ ਦੀ ਜਾਂਚ ਕਰ ਰਹੇ ਬਰਨਾਲਾ ਰੇਲਵੇ ਪੁਲਸ ਪ੍ਰਸ਼ਾਸਨ ਵੱਲੋਂ ਦੱਸਿਆ ਗਿਆ ਹੈ ਕਿ ਰੇਲਵੇ ਟਰੈਕ 'ਤੇ 11ਵੀਂ ਜਮਾਤ ਦਾ ਵਿਦਿਆਰਥੀ ਬਠਿੰਡਾ ਤੋਂ ਬਰਨਾਲਾ ਵੱਲ ਜਾ ਰਿਹਾ ਸੀ, ਜਿਸ ਕਾਰਨ ਵਿਦਿਆਰਥੀ ਰੇਲ ਗੱਡੀ ਹੇਠਾਂ ਆ ਗਿਆ। ਮੁੰਡੇ ਦੀ ਲਾਸ਼ ਨੂੰ ਪੋਸਟਮਾਰਟਮ ਲਈ ਬਰਨਾਲਾ ਦੇ ਸਰਕਾਰੀ ਹਸਪਤਾਲ ਭੇਜ ਦਿੱਤਾ ਗਿਆ ਹੈ ਅਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ  ਦਿੱਤੀ ਹੈ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News