ਫ਼ਿਰੋਜ਼ਪੁਰ: ਨਸ਼ੇ ਦੇ ਕਹਿਰ ਨੇ 18 ਸਾਲਾ ਨੌਜਵਾਨ ਦੀ ਲਈ ਜਾਨ,ਪਰਿਵਰ ਨੇ ਸਰਕਾਰ ’ਤੇ ਲਾਏ ਗੰਭੀਰ ਦੋਸ਼

Thursday, Aug 26, 2021 - 11:17 AM (IST)

ਫ਼ਿਰੋਜ਼ਪੁਰ (ਕੁਮਾਰ): ਇਕ ਵਾਰ ਫ਼ਿਰ ਫਿਰੋਜ਼ਪੁਰ ਵਿਚ ਨਸ਼ੇ ਕਾਰਨ ਇਕ ਨੌਜਵਾਨ ਨੂੰ ਆਪਣੀ ਜਾਨ ਗਵਾਉਣੀ ਪਈ। ਸੂਬਾ ਸਰਕਾਰ ਵੱਲੋਂ ਕਸਮਾ ਖਾ ਕੇ ਪੰਜਾਬ ’ਚ ਨਸ਼ਾ ਖ਼ਤਮ ਕਰਨ ਦੇ ਦਾਅਵੇ ਕੀਤੇ ਗਏ, ਪਰ ਹਾਲਾਤ ਨਸ਼ੇ ਨੂੰ ਲੈ ਕੇ ਬਦ ਤੋਂ ਬਦਤਰ ਹੁੰਦੇ ਜਾ ਰਹੇ ਹਨ। ਜਿਸ ਦੇ ਨਤੀਜੇ ਇਹ ਨਿਕਲ ਕੇ ਸਾਹਮਣੇ ਆ ਰਹੇ ਹਨ ਕਿ ਆਏ ਦਿਨ ਪੰਜਾਬ ਦੇ ਕਿਸੇ ਨਾ ਕਿਸੇ ਹਲਕੇ ਵਿਚ ਨੌਜਵਾਨਾਂ ਨੂੰ ਨਸ਼ੇ ਕਾਰਨ ਆਪਣੀ ਜਾਨ ਗਵਾਉਣੀ ਪੈ ਰਹੀ ਹੈ। ਜਾਣਕਾਰੀ ਮੁਤਾਬਕ ਫਿਰੋਜ਼ਪੁਰ ਵਿਚ ਜਗਦੀਸ਼ ਨਾਮਕ 18 ਸਾਲ ਦੇ ਨੌਜਵਾਨ ਜੋ ਗਵਾਲ ਮੰਡੀ ਵਿਚ ਰਹਿਣ ਵਾਲੇ ਨੂੰ ਜਾਨ ਗਵਾਉਣੀ ਪਈ। ਪੀੜਤ ਪਰਿਵਾਰ ਨੇ ਦੋਸ਼ ਲਗਾਏ ਕਿ ਉਨ੍ਹਾਂ ਦੇ ਇਲਾਕੇ ਵਿਚ ਵੱਡੀ ਤਦਾਦ ਵਿਚ ਨਸ਼ਾ ਵਿਕ ਰਿਹਾ ਹੈ ਅਤੇ ਉਸ ਨੂੰ ਰੋਕਣ ਵਾਲਾ ਕੋਈ ਵੀ ਨਹੀਂ।

ਇਹ ਵੀ ਪੜ੍ਹੋ :  ਸੜਕ ਹਾਦਸੇ ਨੇ ਖੋਹਿਆ ਮਾਪਿਆਂ ਦਾ ਇਕਲੌਤਾ ਪੁੱਤ,6 ਮਹੀਨੇ ਦੀ ਮਾਸੂਮ ਬੱਚੀ ਦਾ ਸੀ ਪਿਤਾ

ਪੀੜਤ ਪਰਿਵਾਰ ਨੇ ਸਰਕਾਰ ਅਤੇ ਪ੍ਰਸ਼ਾਸਨ ’ਤੇ ਦੋਸ਼ ਲਗਾਏ ਹਨ ਕਿ ਹਲਕੇ ਵਿਚ ਨਸ਼ੇ ਵੇਚਣ ਵਾਲਿਆਂ ਦੀ ਭਰਮਾਰ ਲੱਗੀ ਹੋਈ ਹੈ, ਖੁੱਲ੍ਹੇ ਆਮ ਨਸ਼ਾ ਵਿਕ ਰਿਹਾ ਹੈ, ਬੜੀਆਂ ਸ਼ਿਕਾਇਤਾਂ ਕਰਨ ਦੇ ਬਾਵਜੂਦ ਵੀ ਕੋਈ ਵੀ ਸੁਣਵਾਈ ਨਹੀਂ ਹੋ ਰਹੀ, ਜਿਸ ਦਾ ਖਮਿਆਜਾ ਉਨ੍ਹਾਂ ਨੂੰ ਆਪਣਾ ਪੁੱਤ ਗੁਆ ਕੇ ਚੁਕਾਉਣਾ ਪੈ ਰਿਹਾ ਹੈ। ਪੀੜਤ ਪਰਿਵਾਰ ਨੇ ਕਿਹਾ ਕਿ ਪਿਛਲੇ 5-6 ਸਾਲਾਂ ਤੋਂ ਮ੍ਰਿਤਕ ਜਗਦੀਸ਼ ਨੂੰ ਨਸ਼ਾ ਕਰਨ ਦੀ ਆਦਤ ਸੀ, ਉਸ ਦੇ ਇਲਾਜ ਲਈ ਕਾਫੀ ਕੋਸ਼ਿਸ਼ਾਂ ਵੀ ਕੀਤੀਆਂ, ਪਰ ਆਖਿਰ ਨਸ਼ੇ ਦੀ ਲੱਤ ਉਸ ਦੀ ਜ਼ਿੰਦਗੀ 'ਤੇ ਭਾਰੂ ਪੈ ਗਈ, ਜਿਸ ਕਾਰਨ ਛੋਟੀ ਉਮਰ ਵਿਚ ਹੀ ਉਸ ਨੂੰ ਆਪਣੀ ਜਾਨ ਗਵਾਉਣੀ ਪਈ।  

ਇਹ ਵੀ ਪੜ੍ਹੋ :  ਅਕਾਲੀ ਦਲ ਨੇ ਐਲਾਨਿਆ ਇਕ ਹੋਰ ਉਮੀਦਵਾਰ, ਗਿੱਦੜਬਾਹਾ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ ਲੜਨਗੇ ਚੋਣ  


Shyna

Content Editor

Related News